Share on Facebook Share on Twitter Share on Google+ Share on Pinterest Share on Linkedin ਜਲ ਸਪਲਾਈ ਤੇ ਸੀਵਰੇਜ ਦਾ ਕੰਮ ਨਗਰ ਨਿਗਮ ਨੂੰ ਦੇਣ ਤੋਂ ਭੜਕੇ ਕਰਮਚਾਰੀ, ਧਰਨਾ ਦਿੱਤਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੂਨ: ਜਨ ਸਿਹਤ ਵਿਭਾਗ (ਪਾਣੀ ਦੀ ਸਪਲਾਈ) ਦਾ ਸਾਰਾ ਕੰਮ ਮੁਹਾਲੀ ਨਗਰ ਨਿਗਮ ਵੱਲੋਂ ਆਪਣੇ ਅਧੀਨ ਲੈਣ ਦੇ ਪ੍ਰਸਤਾਵ ਖ਼ਿਲਾਫ਼ ਜਲ ਸਪਲਾਈ ਵਿਭਾਗ ਦੇ ਕਰਮਚਾਰੀ ਸੜਕਾਂ ’ਤੇ ਉਤਰ ਆਏ ਹਨ। ਅੱਜ ਜਲ ਸਪਲਾਈ ਵਿਭਾਗ ਦੇ ਕਰਮਚਾਰੀਆਂ ਨੇ ਨਗਰ ਨਿਗਮ ਵਿਰੁੱਧ ਧਰਨਾ ਦਿੱਤਾ ਅਤੇ ਕਾਬਜ਼ ਧਿਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਪਾਣੀ ਦੀ ਸਪਲਾਈ ਅਤੇ ਸੀਵਰੇਜ ਦਾ ਕੰਮ ਨਿਗਮ ਕੋਲ ਚਲੇ ਜਾਣ ਕਾਰਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਿੱਚ ਬੇਚੈਨੀ ਪਾਈ ਜਾ ਰਹੀ ਹੈ ਕਿਉਂਕਿ ਵਿਭਾਗ ਕੰਮ ਕਰਨ ਦੇ ਢੰਗ ਤਰੀਕੇ ਨੂੰ ਜਿਸ ਤਰ੍ਹਾਂ ਗਲਤ ਬਿਆਨਬਾਜ਼ੀ ਕਰਨੇ ਭੰਡਿਆ ਜਾ ਰਿਹਾ ਹੈ, ਉਹ ਬਿਲਕੁਲ ਗਲਤ ਹੈ। ਇਸ ਮੌਕੇ ਦਿਲਦਾਰ ਸਿੰਘ, ਅਮਰਜੀਤ ਸਿੰਘ, ਕਰਮਾਪੁਰੀ, ਜਰਨੈਲ ਸਿੰਘ, ਗੁਰਵਿੰਦਰ ਸਿੰਘ, ਕੇਸਰ ਸਿੰਘ, ਸਰਵਨ ਕੁਮਾਰ, ਮਨਜੀਤ ਸਿੰਘ, ਗੁਰਮੀਤ ਸਿੰਘ ਅਤੇ ਹੋਰਨਾਂ ਕਰਮਚਾਰੀਆਂ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਜਨਹਿੱਤ ਵਿੱਚ ਡਿਊਟੀ ਨਿਭਾਉਂਦੇ ਆ ਰਹੇ ਹਨ ਅਤੇ ਵਿਭਾਗ ਕੋਲ ਉੱਚ ਦਰਜੇ ਦੀ ਤਕਨੀਕੀ ਸਿੱਖਿਆ ਪ੍ਰਾਪਤ ਅਧਿਕਾਰੀ ਅਤੇ ਕਰਮਚਾਰੀ ਹਨ। ਕੋਈ ਵੀ ਨੁਕਸ ਪੈਣ ’ਤੇ ਅਧਿਕਾਰੀ ਮੌਕੇ ’ਤੇ ਖੜੇ ਹੋ ਕੇ ਤਕਨੀਕੀ ਸਟਾਫ਼ ਤੋਂ ਨੁਕਸ ਠੀਕ ਕਰਵਾਉਂਦੇ ਹਨ। ਕਜੌਲੀ ਵਾਟਰ ਵਰਕਸ ਤੋਂ ਸਿੱਧੇ ਪਾਣੀ ਦੀ ਸਪਲਾਈ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ ਹੈ। ਇਹ ਕੰਮ ਸਿਰਫ਼ ਉੱਚ ਤਕਨੀਕੀ ਸਿੱਖਿਆ ਪ੍ਰਾਪਤ ਤੇ ਤਜਰਬੇਕਾਰ ਅਧਿਕਾਰੀ ਅਤੇ ਕਰਮਚਾਰੀ ਹੀ ਕਰ ਸਕਦੇ ਹਨ। ਉਨ੍ਹਾਂ ਮੰਗ ਕੀਤੀ ਕਿ ਜਲ ਸਪਲਾਈ ਅਤੇ ਸੀਵਰੇਜ ਦਾ ਸਾਰਾ ਕੰਮ ਨਗਰ ਨਿਗਮ ਦੇ ਸਪੁਰਦ ਨਾ ਕੀਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ