ਸੈਕਟਰ-78 ਦੇ ਪਾਰਕ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ:
ਰੈਜ਼ੀਡੈਂਟ ਵੈਲਫੇਅਰ ਅਤੇ ਡਿਵੈਲਪਮੈਂਟ ਕਮੇਟੀ ਸੈਕਟਰ-78 ਦੀ ਜਨਰਲ ਬਾਡੀ ਮੀਟਿੰਗ ਅੱਜ ਕ੍ਰਿਸ਼ਨਾ ਮਿੱਤੂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਇਕ ਮਤਾ ਪਾਸ ਕਰਕੇ ਪੰਜਾਬ ਸਰਕਾਰ ਅਤੇ ਮੁਹਾਲੀ ਨਗਰ ਨਿਗਮ ਤੋਂ ਮੰਗ ਕੀਤੀ ਗਈ ਕਿ ਸੈਕਟਰ-78 ਵਿਚਲੇ ਵੱਡੇ ਪਾਰਕ ਨੰਬਰ-17 ਦਾ ਨਾਂ ਦੇਸ਼ ਅਤੇ ਕੌਮ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਜਾਵੇ ਅਤੇ ਪਾਰਕ ਵਿੱਚ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਲਾਇਬਰੇਰੀ ਬਣਾਈ ਜਾਵੇ।
ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸਮਰਥਨ ਵਿੱਚ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਦਰਸ਼ਨੀ ਡਿਊੜੀ ਨੇੜੇ ਪੁਆਧ ਇਲਾਕਾ ਮੁਹਾਲੀ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਨੂੰ ਪੂਰਾ ਸਮਰਥਨ ਦੇਣ ਅਤੇ 12 ਜੁਲਾਈ ਨੂੰ ਸੈਕਟਰ-78 ਦੇ ਵਸਨੀਕਾਂ ਵੱਲੋਂ ਭੁੱਖ-ਹੜਤਾਲ ’ਤੇ ਬੈਠਣ ਦਾ ਫੈਸਲਾ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਸਲਾਹਕਾਰ ਮੇਜਰ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸੈਕਟਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਰਚਾ ਕੀਤੀ ਅਤੇ ਪਿਛਲੇ 2 ਮਹੀਨੇ ਤੋਂ ਪੀਣ ਵਾਲੇ ਪਾਣੀ ਦਾ ਪ੍ਰਬੰਧ ਠੀਕ ਨਾ ਹੋਣ ’ਤੇ ਰੋਸ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪਹਿਲੀ ਤੇ ਦੂਜੀ ਮੰਜ਼ਲ ਤੱਕ ਨਹੀਂ ਜਾ ਰਿਹਾ ਹੈ ਅਤੇ ਹੁਣ ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋ ਰਹੀ ਹੈ।
ਮੀਟਿੰਗ ਵਿੱਚ ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਸੱਭਰਵਾਲ, ਮੀਤ ਪ੍ਰਧਾਨ ਸੁਰਿੰਦਰ ਸਿੰਘ ਕੰਗ, ਵਿੱਤ ਸਕੱਤਰ ਰਮਣੀਕ ਸਿੰਘ, ਸੰਯੁਕਤ ਸਕੱਤਰ ਗੁਰਮੇਲ ਸਿੰਘ ਢੀਂਡਸਾ, ਦਰਸ਼ਨ ਸਿੰਘ, ਗੁਰਨਾਮ ਸਿੰਘ, ਗੁਰਮੀਤ ਸਿੰਘ, ਜਸਵਿੰਦਰ ਸਿੰਘ, ਜਸਪਾਲ ਸਿੰਘ, ਰਮਿੰਦਰ ਸਿੰਘ, ਜਗਦੀਪ ਸਿੰਘ ਮਾਵੀ, ਹਾਕਮ ਸਿੰਘ, ਚਰਨ ਸਿੰਘ, ਸੰਤੋਖ ਸਿੰਘ, ਹਰਪਾਲ ਸਿੰਘ, ਬਲਵੰਤ ਸਿੰਘ, ਅਮਰੀਕ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…