ਕਿਸਾਨਾਂ ਦੇ ਹੱਕ ਵਿੱਚ ਭੁੱਖ-ਹੜਤਾਲ ’ਤੇ ਬੈਠੇ ਐਨਐਸਯੂਆਈ ਦੇ ਕਾਰਕੁਨ

ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਵੇ ਕੇਂਦਰ ਸਰਕਾਰ: ਰਾਜ ਕਰਨ ਬੈਦਵਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੁਲਾਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਪੁਆਧ ਇਲਾਕਾ ਮੁਹਾਲੀ ਦੇ ਕਿਸਾਨਾਂ ਅਤੇ ਪਿੰਡ ਵਾਸੀਆਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਸਮਰਥਨ ਵਿੱਚ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਐਤਵਾਰ ਨੂੰ 34ਵੇਂ ਦਿਨ ਵਿੱਚ ਦਾਖ਼ਲ ਹੋ ਗਈ। ਅੱਜ ਐਨਐਸਯੂਆਈ ਦੇ ਜਨਰਲ ਸਕੱਤਰ ਰਾਜ ਕਰਨ ਬੈਦਵਾਨ ਦੀ ਅਗਵਾਈ ਹੇਠ ਵਰਕਰ ਭੁੱਖ-ਹੜਤਾਲ ਤੇ ਬੈਠੇ ਅਤੈ ਕਿਸਾਨ ਅੰਦੋਲਨ ਦੀ ਹਮਾਇਤ ਕਰਦੇ ਹੋਏ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ।
ਇਸ ਮੌਕੇ ਰਾਜ ਕਰਨ ਬੈਦਵਾਨ ਨੇ ਕਿਹਾ ਕਿ ਐਨਐਸਯੂਆਈ ਦੇ ਵਰਕਰ ਦੇਸ਼ ਭਰ ਦੇ ਵਿੱਚ ਕਿਸਾਨ ਅੰਦੋਲਨ ਦੀ ਪਹਿਲੇ ਦਿਨ ਡਟਵੀਂ ਹਮਾਇਤ ਕਰਦੇ ਆ ਰਹੇ ਹਨ। ਮੌਜੂਦਾ ਸਮੇਂ ਵਿੱਚ ਪੰਜਾਬ ਭਰ ਵਿੱਚ ਜਿੱਥੇ ਕਿਤੇ ਵੀ ਕਿਸਾਨਾਂ ਦੇ ਧਰਨੇ ਲੱਗੇ ਹੋਏ ਹਨ, ਐਨਐਸਯੂਆਈ ਦੇ ਵਰਕਰ ਉੱਥੇ ਪਹੁੰਚ ਕੇ ਧਰਨਾਕਾਰੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਕਿਸਾਨੀ ਸੰਘਰਸ਼ ਦਾ ਹਿੱਸਾ ਬਣ ਰਹੇ ਹਨ। ਇਹੀ ਉਨ੍ਹਾਂ ਦੇ ਵਰਕਰ ਸਮੇਂ ਸਮੇਂ ਸਿਰ ਦਿੱਲੀ ਜਾ ਕੇ ਕਿਸਾਨਾਂ ਦੇ ਧਰਨੇ ਵਿੱਚ ਸ਼ਮੂਲੀਅਤ ਕਰਦੇ ਹਨ।
ਸ੍ਰੀ ਬੈਦਵਾਨ ਨੇ ਭਾਜਪਾ ਨੂੰ ਕਿਸਾਨੀ ਵਿਰੋਧੀ ਦੱਸਦਿਆਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਜ਼ਿੱਦ ’ਤੇ ਅੜੀ ਹੋਈ ਹੈ ਅਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਉੱਤੇ ਜ਼ੁਲਮ ਢਾਹੇ ਜਾ ਰਹੇ ਹਨ ਅਤੇ ਕਿਸੇ ਨਾ ਕਿਸੇ ਰੂਪ ਵਿੱਚ ਕਿਸਾਨਾਂ ਨੂੰ ਭੰਡਿਆਂ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਈ ਜਾਵੇ ਅਤੇ ਫੌਰੀ ਤੌਰ ’ਤੇ ਖੇਤੀ ਕਾਨੂੰਨ ਰੱਦ ਕੀਤੇ ਜਾਣ।
ਇਸ ਮੌਕੇ ਅਨਮੋਲ ਗਿੱਲ, ਅਮਰਿੰਦਰ ਸੇਖੋਂ, ਹਰਸ਼ ਬੈਂਸ, ਗੁਰੀ ਸ਼ੇਰਗਿੱਲ, ਤੇਜੀ ਚਿੱਲਾ, ਮਨਦੀਪ ਬੱਲੋਮਾਜਰਾ, ਅੰਚਿਤ ਮੰਗਲਾ, ਰਾਜੂ ਸ਼ਾਮਪੁਰ, ਮੋਹਣਾ ਖਰੜ, ਸੰਜੂ ਮੌਜਪੁਰ, ਸਹਿਜ ਲੌਂਗੀਆ, ਸੰਦੀਪ ਢਿੱਲੋਂ ਅਤੇ ਮਨੀ ਚਿੱਲਾ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…