Share on Facebook Share on Twitter Share on Google+ Share on Pinterest Share on Linkedin ਆਈਏਐਸ ਸ੍ਰੀਮਤੀ ਈਸ਼ਾ ਕਾਲੀਆ ਨੇ ਡੀਜੀਐੱਸਈ ਦਾ ਅਹੁਦਾ ਸੰਭਾਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ: ਪੰਜਾਬ ਸਰਕਾਰ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਈਸ਼ਾ ਕਾਲੀਆ ਨੇ ਅੱਜ ਇੱਥੇ ਸਿੱਖਿਆ ਭਵਨ ਵਿਖੇ ਡਾਇਰੈਕਟਰ ਜਨਰਲ ਆਫ਼ ਸਕੂਲ ਸਿੱਖਿਆ (ਡੀਜੀਐਸਈ) ਦੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਦਾ ਵੀ ਵਾਧੂ ਕਾਰਜਭਾਰ ਸੰਭਾਲਿਆ। ਉਹ ਸੰਨ 2009 ਬੈਚ ਦੇ ਆਈਏਐਸ ਹਨ। ਇਸ ਤੋਂ ਪਹਿਲਾਂ ਉਹ ਇਨਵੈਸਟਮੈਂਟ ਪ੍ਰਮੋਸ਼ਨਜ਼ ਵਿਭਾਗ ਦੇ ਵਧੀਕ ਮੁੱਖ ਕਾਰਜਕਾਰੀ ਅਫ਼ਸਰ ਵਜੋਂ ਤਾਇਨਾਤ ਸਨ। ਜਦੋਂਕਿ ਪਹਿਲੇ ਡੀਜੀਐਸਈ ਮੁਹੰਮਦ ਤਈਅਬ ਦੀ ਵਿੱਤ ਵਿਭਾਗ ਵਿੱਚ ਤਾਇਨਾਤੀ ਕੀਤੀ ਗਈ ਹੈ। ਇਸ ਮੌਕੇ ਸ੍ਰੀਮਤੀ ਈਸ਼ਾ ਕਾਲੀਆ ਨੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ, ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਰਾਸ਼ਟਰੀ ਸਕੂਲ ਸਰਵੇਖਣ ਦਰਜਾਬੰਦੀ ਵਿੱਚ ਪੂਰੇ ਭਾਰਤ ’ਚੋਂ ਪੰਜਾਬ ਦੇ ਪਹਿਲੇ ਸਥਾਨ ’ਤੇ ਆਉਣ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲੀ ਸਿੱਖਿਆ ਇੱਕ ਮਹੱਤਵਪੂਰਨ ਖੇਤਰ ਹੈ। ਪੰਜਾਬ ਦੀ ਸਕੂਲੀ ਸਿੱਖਿਆ ਲਈ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਕੂਲੀ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਹੋਰ ਅੱਗੇ ਵਧਾਉਣ ਹਿੱਤ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਉਹ ਆਪਣੀ ਪੂਰੀ ਲਗਨ, ਤਨਦੇਹੀ, ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸਕੂਲੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਤੌਰ ’ਤੇ ਤਵੱਜੋਂ ਦੇਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ