Share on Facebook Share on Twitter Share on Google+ Share on Pinterest Share on Linkedin 25 ਫੀਸਦੀ ਤੋਂ ਵੱਧ ਦਾਖ਼ਲਾ ਵਧਾਉਣ ਵਾਲੇ 82 ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਦਾ ਸਨਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵਿਭਾਗ ਵੱਲੋਂ ਜਾਰੀ ਸਨਮਾਨ ਚਿੰਨ੍ਹ ਕੀਤੇ ਤਕਸੀਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੁਲਾਈ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਥੀਆਂ ਦੀ ਗਿਣਤੀ ਵਿੱਚ 25 ਫੀਸਦੀ ਤੋਂ ਵੱਧ ਕਰਨ ਵਾਲੇ ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਲਜਿੰਦਰ ਸਿੰਘ ਨੇ ਸਕੂਲ ਮੁਖੀਆਂ ਦਾ ਸਨਮਾਨ ਕਰਦਿਆਂ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਕੀਤੇ ਉਪਰਾਲਿਆਂ ਦੀ ਭਰਪੂਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਸੁਰਜੀਤ ਕੌਰ ਦੀ ਦੇਰਖੇਖ ਹੇਠ ਹੋਏ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਡਾ: ਬਲਜਿੰਦਰ ਸਿੰਘ ਨੇ ਦਾਖਲਾ ਵਧਾਉਣ ਵਿੱਚ ਮੋਹਰੀ ਰਹੇ ਸਕੂਲ ਮੁਖੀਆਂ ਅਤੇ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਹੋਇਆ ਵਾਧਾ ਮਾਪਿਆਂ ਤੇ ਸਮਾਜ ਦਾ ਸਰਕਾਰੀ ਸਕੂਲਾਂ ਪ੍ਰਤੀ ਵਧੇ ਵਿਸ਼ਵਾਸ਼ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਦੇ ਮਾਮਲੇ ਵਿੱਚ ਜ਼ਿਲ੍ਹਾ ਮੁਹਾਲੀ ਪੰਜਾਬ ਭਰ ਵਿਚੋਂ ਦੂਜੇ ਨੰਬਰ ‘ਤੇ ਹੈ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਸੁਰਜੀਤ ਕੌਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੀਤੇ ਉਪਰਾਲਿਆਂ ਅਤੇ ਸਮਾਰਟ ਸਕੂਲਾਂ ਵਿੱਚ ਤਬਦੀਲ ਹੋਣ ਕਾਰਨ ਹੀ ਆਮ ਲੋਕਾਂ ਦਾ ਰੁਝਾਨ ਸਰਕਾਰੀ ਸਕੂਲਾਂ ਵੱਲ ਵਧਿਆ ਹੈ। ਉਨ੍ਹਾਂ ਵਿਭਾਗ ਵਲੋਂ ਸਨਮਾਨਿਤ ਕੀਤੇ ਜਾ ਰਹੇ ਸਕੂਲਾਂ ਦੇ ਮੁਖੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਅਜਿਹੇ ਉਪਰਾਲੇ ਨਿੰਰਤਰ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਜ਼ਿਲ੍ਹੇ ਦੇ ਉਨ੍ਹਾਂ 82 ਸਕੂਲਾਂ ਦੇ ਮੁਖੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਦੀ ਗਿਣਤੀ ਇਸ ਸਾਲ 25 ਫੀਸਦੀ ਤੋਂ ਵੱਧ ਵਧੀ ਹੈ। ਇਸ ਮੌਕੇ ਬੀਪੀਈਓ ਕੁਲਦੀਪ ਕੌਰ, ਗੁਰਮੀਤ ਕੌਰ, ਨੀਨਾ ਰਾਣੀ, ਕਮਲਜੀਤ ਸਿੰਘ, ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਕਮਲਜੀਤ ਕੌਰ, ਬੀਐੱਮਟੀ ਸੁਖਵੰਤ ਕੌਰ, ਗੁਰਪ੍ਰੀਤ ਸਿੰਘ, ਵਰਿੰਦਰਪਾਲ ਸਿੰਘ, ਦੇਵਕਰਨ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ