Share on Facebook Share on Twitter Share on Google+ Share on Pinterest Share on Linkedin ਘਰ-ਘਰ ਰੁਜ਼ਗਾਰ: ਐਕਸਿਸ ਬੈਂਕ ਨੇ 44 ਨੌਜਵਾਨਾਂ ਨੂੰ ਨੌਕਰੀ ਲਈ ਚੁਣਿਆ ਘਰ-ਘਰ ਰੁਜ਼ਗਾਰ ਯੋਜਨਾ ਦਾ ਮਨੋਰਥ ਵੱਧ ਤੋਂ ਵੱਧ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣਾ: ਸ੍ਰੀਮਤੀ ਗੋਇਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੁਲਾਈ: ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਬਿਊਰੋ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਜਿਸ ਵਿੱਚ 47 ਬਿਨੈਕਾਰਾਂ ਨੇ ਭਾਗ ਲਿਆ। ਕੈਂਪ ਵਿੱਚ ਐਕਸਿਸ ਬੈਂਕ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ ਅਤੇ 44 ਨੌਜਵਾਨਾਂ ਦੀ ਰੁਜ਼ਗਾਰ ਲਈ ਚੋਣ ਕੀਤੀ ਗਈ। ਇਸ ਮੌਕੇ ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਗੋਇਲ ਨੇ ਪਲੇਸਮੈਂਟ ਕੈਂਪ ਵਿੱਚ ਪਹੁੰਚੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਦਾ ਮਨੋਰਥ ਵੱਧ ਵੱਧ ਤੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣਾ ਹੈ। ਸ੍ਰੀਮਤੀ ਗੋਇਲ ਨੇ ਸਵੈ-ਰੁਜ਼ਗਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਵੇਂ ਨੌਜਵਾਨ ਇਨ੍ਹਾਂ ਸਕੀਮਾਂ ਦਾ ਫਾਇਦਾ ਉਠਾਉਂਦੇੇ ਹੋਏ ਖ਼ੁਦ ਨੂੰ ਆਤਮ ਨਿਰਭਰ ਬਣਾ ਸਕਦੇ ਹਨ। ਉਨ੍ਹਾਂ ਨੇ ਬਿਨੈਕਾਰਾਂ ਨੂੰ ਸਰਕਾਰੀ ਪੋਰਟਲ P7RK1M.com ’ਤੇ ਆਪਣੇ ਆਪ ਨੂੰ ਰਜਿਸਟਰ ਕਰਨ ਦੀ ਅਪੀਲ ਕੀਤੀ। ਬਲਾਕ ਮਿਸ਼ਨ ਮੈਨੇਜਰ ਗੁਰਪ੍ਰੀਤ ਸਿੰਘ ਨੇ ਸਕਿੱਲ ਟਰੇਨਿੰਗ ਦੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਅਤੇ ਪੰਜਾਬ ਸਰਕਾਰ ਵੱਲੋਂ ਘਰ-ਘਰ ਮਿਸ਼ਨ ਤਹਿਤ ਆਈਆਈਟੀ ਰੂਪਨਗਰ ਅਤੇ ਪੰਜਾਬ ਸਕਿੱਲ ਡਿਵਲੈਪਮੈਂਟ ਮਿਸ਼ਨ ਵੱਲੋਂ ਕਰਵਾਏ ਜਾ ਰਹੇ ਆਰਟੀਫਿਸ਼ਲ ਇਨਟੈਲੀਜੈਂਸਲ ਅਤੇ ਡਾਟਾ ਸਾਇੰਸ ਕੋਰਸ ਬਾਰੇ ਜਾਣੂ ਕਰਵਾਇਆ। ਕੈਂਪ ਵਿੱਚ ਡਿਪਟੀ ਸੀਈਓ ਮਨਜੇਸ਼ ਸ਼ਰਮਾ ਅਤੇ ਸਮੂਹ ਸਟਾਫ਼ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਬਿਊਰੋ ਦੇ ਹੈਲਪਲਾਈਨ ਨੰਬਰ 78142-59210 ’ਤੇ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ