ਕਾਂਗਰਸ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਡੱਕਾ ਨਹੀਂ ਤੋੜਿਆ: ਮਜੀਠੀਆ

ਨਵਜੋਤ ਸਿੱਧੂ ਦੱਸੇ ਕਿ ਕਾਂਗਰਸ ਪ੍ਰਧਾਨ ਬਣਨ ਮਗਰੋਂ ਰੇਤ ਤੇ ਸ਼ਰਾਬ ਮਾਫ਼ੀਆ ਦੀ ਕਿਉਂ ਕਰ ਰਿਹੈ ਪੁਸ਼ਤ ਪਨਾਹੀ: ਮਜੀਠੀਆ

ਆਜ਼ਾਦ ਕੌਂਸਲਰ ਨਿਰਮਲ ਕੌਰ ਢਿੱਲੋਂ ਤੇ ਐਸਓਆਈ ਦੇ ਸਾਬਕਾ ਪ੍ਰਧਾਨ ਸਿਮਰਨਜੀਤ ਢਿੱਲੋਂ ਮੁੜ ਅਕਾਲੀ ਦਲ ’ਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਗਸਤ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਪ੍ਰਧਾਨ ਬਣਨ ਮਗਰੋਂ ਰੇਤ ਤੇ ਸ਼ਰਾਬ ਮਾਫ਼ੀਆ ਨੂੰ ਅਨੇਕਾਂ ਮੌਤਾਂ ਤੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਲਈ ਜ਼ਿੰਮੇਵਾਰ ਠਹਿਰਾਉਣ ਦੀ ਥਾਂ ਉਨ੍ਹਾਂ ਦੀ ਪੁਸ਼ਤ ਪਨਾਹੀ ਕਿਉਂ ਕਰ ਰਹੇ ਹਨ। ਉਹ ਅੱਜ ਇੱਥੇ ਇਕ ਸਮਾਗਮ ਵਿੱਚ ਸ਼ਾਮਲ ਹੋਣ ਆਏ ਸਨ। ਜਿੱਥੇ ਆਜ਼ਾਦ ਕੌਂਸਲਰ ਨਿਰਮਲ ਕੌਰ ਢਿੱਲੋਂ ਅਤੇ ਐਸਓਆਈ ਦੇ ਸਾਬਕਾ ਪ੍ਰਧਾਨ ਸਿਮਰਨਜੀਤ ਸਿੰਘ ਢਿੱਲੋਂ ਨੇ ਦੁਬਾਰਾ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਨੇ ਢਿੱਲੋਂ ਪਰਿਵਾਰ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਵਾਪਸੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਅਕਾਲੀ ਵਿਧਾਇਕ ਅੇਨਕੇ ਸ਼ਰਮਾ, ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ, ਐਸਓਆਈ ਦੇ ਸਰਪ੍ਰਸਤ ਭੀਮ ਵੜੈਚ ਤੇ ਪ੍ਰਧਾਨ ਰੋਬਿਨ ਬਰਾੜ, ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਵੀ ਮੌਜੂਦ ਸਨ।
ਸ੍ਰੀ ਮਜੀਠੀਆ ਨੇ ਕਿਹਾ ਕਿ ਜਿਸ ਤਰੀਕੇ ਨਵਜੋਤ ਸਿੱਧੂ ਨੇ ਰੇਤ ਤੇ ਸ਼ਰਾਬ ਮਾਫ਼ੀਆ ਨੂੰ ਅਪਣਾਇਆ, ਉਹ ਨਿੰਦਣਯੋਗ ਹੈ ਖਾਸ ਤੌਰ ’ਤੇ ਜਦੋਂ ਉਸਨੇ ਪਹਿਲਾਂ ਇਨ੍ਹਾਂ ਖ਼ਿਲਾਫ਼ ਕੰਮ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਕਈ ਕਾਂਗਰਸੀ ਵਿਧਾਇਕਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰੇਤ ਮਾਫ਼ੀਆ ਤੇ ਇਸਦੀ ਸਰਪ੍ਰਸਤੀ ਕਰਨ ਵਾਲੇ ਹੁਣ ਸਿੱਧੂ ਦੇ ਸਭ ਤੋਂ ਵੱਡੇ ਸਮਰਥਕ ਬਣ ਗਏ ਹਨ।
ਕਾਂਗਰਸ ਸਰਕਾਰ ਵੱਲੋਂ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਲਈ 590 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਯੋਜਨਾ ਦੇ ਕੀਤੇ ਐਲਾਨ ਬਾਰੇ ਪੁੱਛੇ ਜਾਣ ’ਤੇ ਸ੍ਰੀ ਮਜੀਠੀਆ ਨੇ ਕਿਹਾ ਕਿ ਇਹ ਫੌਕਾ ਐਲਾਨ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਮੁਆਫ਼ੀ ਦੇਣ ਤੋਂ ਪਹਿਲਾਂ ਸਰਕਾਰ ਨੇ ਇਸ ਲਈ ਅਜਿਹੀਆਂ ਸ਼ਰਤਾਂ ਰੱਖ ਦਿੱਤੀਆਂ ਹਨ, ਜਿਸ ਨਾਲ 2.85 ਲੱਖ ਲਾਭਪਾਤਰੀਆਂ ’ਚੋਂ ਬਹੁ ਗਿਣਤੀ ਅਯੋਗ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕੋਈ ਯੋਜਨਾ ਨਹੀਂ ਬਲਕਿ ਅਫ਼ਵਾਹ ਹੈ। ਵੈਸੇ ਵੀ ਕਾਂਗਰਸ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਡੱਕਾ ਨਹੀਂ ਤੋੜਿਆ।
‘ਆਪ’ ਬਾਰੇ ਗੱਲ ਕਰਦਿਆਂ ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਪਹਿਲਾਂ ਹੀ ਪੰਜਾਬ ਅਤੇ ਇਸਦੇ ਨਾਲ ਸਬੰਧਤ ਸੰਵੇਦਨਸ਼ੀਨ ਮਾਮਲਿਆਂ ’ਤੇ ਦੋਗਲੇ ਮਾਪਦੰਡ ਅਪਣਾ ਕੇ ਬੇਨਕਾਬ ਹੋ ਚੁੱਕਾ ਹੈ। ਐਸਵਾਈਐਲ ਦੇ ਮੁੱਦੇ ’ਤੇ ਉਹ ਪੰਜਾਬ ਖ਼ਿਲਾਫ਼ ਅਦਾਲਤ ਵਿੱਚ ਹਲਫ਼ਨਾਮਾ ਦਾਇਰ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਅਤੇ ਪੰਜਾਬ ਦੇ ਚਾਰ ਥਰਮਲ ਪਲਾਂਟ ਬੰਦ ਕਰਨ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਆਪਣਾ ਅਸਲ ਚਿਹਰਾ ਵਿਖਾ ਦਿੱਤਾ ਹੈ।
ਗਿਆ। ਇਸ ਮੌਕੇ ਯੂਥ ਆਗੂ ਸਤਿੰਦਰ ਸਿੰਘ ਗਿੱਲ, ਸਿਮਰਨਜੀਤ ਸਿੰਘ ਚੰਦੂਮਾਜਰਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸਕੱਤਰ ਜਨਰਲ ਸਰਬਜੀਤ ਸਿੰਘ ਪਾਰਸ, ਕੁਲਦੀਪ ਕੌਰ ਕੰਗ, ਚਰਨਜੀਤ ਸਿੰਘ ਆਲੋਵਾਲ, ਬੀਬੀ ਕਸ਼ਮੀਰ ਕੌਰ, ਸੁਖਦੇਵ ਸਿੰਘ ਵਾਲੀਆ, ਰਣਜੀਤ ਸਿੰਘ ਢਿੱਲੋਂ, ਕੈਪਟਨ ਰਮਨਦੀਪ ਸਿੰਘ ਬਾਵਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …