ਸਿੰਘੂ ਬਾਰਡਰ ਤੋਂ 20 ਦਿਨਾਂ ਬਾਅਦ ਪਰਤੇ ਸੰਘਰਸ਼ੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਮ੍ਰਿਤਕ ਨੌਜਵਾਨ ਦੀ ਪਤਨੀ ਤੇ ਪਿਤਾ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਗਸਤ:
ਇੱਥੋਂ ਦੇ ਲਾਂਡਰਾਂ-ਬਨੂੜ ਸੜਕ ’ਤੇ ਸਥਿਤ ਮੁਹਾਲੀ ਦੇ ਨੇੜਲੇ ਪਿੰਡ ਰਾਏਪੁਰ ਕਲਾਂ ਦੇ ਵਸਨੀਕ ਅਤੇ ਕਿਸਾਨ ਸੰਘਰਸ਼ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਨੌਜਵਾਨ ਜਤਿੰਦਰ ਸਿੰਘ (34) ਦੀ ਬੁੱਧਵਾਰ ਨੂੰ ਅਚਾਨਕ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਕਿਸਾਨ ਸੰਘਰਸ਼ ਵਿੱਚ ਨਵੀਂ ਦਿੱਲੀ ਸਥਿਤ ਸਿੰਘੂ ਬਾਰਡਰ ਉੱਤੇ ਪਿੰਡ ਰਾਏਪੁਰ ਕਲਾਂ ਦੇ ਵਸਨੀਕਾਂ ਵੱਲੋਂ ਚਲਾਏ ਲੰਗਰ ਵਿੱਚ ਆਪਣੀਆਂ ਸੇਵਾਵਾਂ ਨਿਭਾਉਂਦਾ ਆ ਰਿਹਾ ਸੀ। ਉਹ ਬੀਤੇ ਐਤਵਾਰ ਨੂੰ ਹੀ ਲਗਾਤਾਰ 20 ਦਿਨ ਸਿੰਘੂ ਬਾਰਡਰ ’ਤੇ ਲਗਾਉਣ ਮਗਰੋਂ ਵਾਪਸ ਆਇਆ ਸੀ।
ਪਿੰਡ ਦੇ ਕਿਸਾਨ ਆਗੂ ਲਖਮੀਰ ਸਿੰਘ ਨੇ ਦੱਸਿਆ ਕਿ ਨੌਜਵਾਨ ਕਿਸਾਨ ਦੀ ਅੱਜ ਤੜਕੇ ਮੌਤ ਹੋਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਤਨੀ ਅਤੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਹ ਆਪਣੀ ਬਿਰਧ ਮਾਤਾ ਅਤੇ 9 ਸਾਲਾ ਪੁੱਤਰ ਦਾ ਇਕਲੌਤਾ ਸਹਾਰਾ ਸੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਸਬੰਧਤ ਨੌਜਵਾਨ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਕਿਸਾਨਾਂ ਲਈ ਐਲਾਨੀ ਸਕੀਮ ਦੇ ਅਨੁਸਾਰ ਪੰਜ ਲੱਖ ਦੀ ਮੁਆਵਜ਼ਾ ਰਾਸ਼ੀ ਅਤੇ ਹੋਰ ਸਹੂਲਤਾਂ ਦੇਣ ਦੀ ਮੰਗ ਕੀਤੀ ਹੈ।

Load More Related Articles
Load More By Nabaz-e-Punjab
Load More In Agriculture & Forrest

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…