Share on Facebook Share on Twitter Share on Google+ Share on Pinterest Share on Linkedin ਸਾਬਕਾ ਮੁੱਖ ਮੰਤਰੀ ਦੇ ਜੀਵਨ ਬਾਰੇ ਬਲਬੀਰ ਸਿੰਘ ਢੋਲ ਵੱਲੋਂ ਲਿਖੀ ਕਿਤਾਬ ‘ਨੇੜਿਓਂ ਤੱਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ’ ਰਿਲੀਜ਼ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 4 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਸੇਵਾਮੁਕਤ ਸੀਨੀਅਰ ਪੀਸੀਐਸ ਅਧਿਕਾਰੀ ਬਲਬੀਰ ਸਿੰਘ ਢੋਲ ਵੱਲੋਂ ਸੂਬੇ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ ਬਾਰੇ ਲਿਖੀ ਕਿਤਾਬ ‘ਨੇੜਿਓਂ ਤੱਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ’ ਇੱਥੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਰਿਲੀਜ਼ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਲਬੀਰ ਸਿੰਘ ਢੋਲ ਨੇ ਸਰਕਾਰ ਵਿਚ ਵੱਖ-ਵੱਖ ਅਹੁਦਿਆਂ ’ਤੇ ਹੁੰਦਿਆਂ ਸਰਦਾਰ ਬਾਦਲ ਨੇ ਨੇੜਿਓਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪਣੇ ਸਰਕਾਰੀ ਅਧਿਕਾਰੀ ਵਜੋਂ ਕਾਰਜਕਾਲ ਦੌਰਾਨ ਉਨ੍ਹਾਂ ਨੇ ਸਰਦਾਰ ਬਾਦਲ ਦੇ ਕੰਮ ਕਰਨ ਦੇ ਤਰੀਕੇ ਨੂੰ ਨੇੜਿਓਂ ਤੱਕਿਆ ਤੇ ਆਪਣੇ ਤਜ਼ਰਬੇ ਦੇ ਆਧਾਰ ’ਤੇ ਇਹ ਪੁਸਤਕ ਲਿਖੀ ਜੋ ਸਰਦਾਰ ਬਾਦਲ ਦੇ ਜੀਵਨ ਦਾ ਝਲਕਾਰਾ ਹੈ। ਸ੍ਰ. ਢੋਲ ਨੇ ਸਰਕਾਰੀ ਨੌਕਰੀ ਦੌਰਾਨ ਸਕੂਲ ਅਧਿਆਪਕ, ਡੀਟੀਓ, ਡੀਪੀਆਈ ਤੋਂ ਲੈ ਕੇ ਸਿੱਖਿਆ ਬੋਰਡ ਦੇ ਚੇਅਰਮੈਨ ਆਦਿ ਅਹੁਦਿਆਂ ’ਤੇ ਤਾਇਨਾਤ ਰਹਿੰਦਿਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ ਅਤੇ ਉਹ ਹਮੇਸ਼ਾ ਲੋਕਹਿੱਤ ਵਿੱਚ ਕੁੱਝ ਨਵਾਂ ਕਰ ਦਿਖਾਉਣ ਲਈ ਤਤਪਰ ਰਹਿੰਦੇ ਸੀ। ਜਿਹੜੇ ਜਿਹੜੇ ਅਦਾਰਿਆਂ ਵਿੱਚ ਬਲਬੀਰ ਸਿੰਘ ਢੋਲ ਨੇ ਕੰਮ ਕੀਤਾ ਹੈ, ਉੱਥੇ ਦਾ ਦਫ਼ਤਰੀ ਸਟਾਫ਼ ਅਤੇ ਆਮ ਲੋਕ ਅੱਜ ਵੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕਰਦੇ ਹਨ। ਆਪਣੀ ਪੁਸਤਕ ਵਿੱਚ ਲੇਖਕ ਨੇ ਦੱਸਿਆ ਹੈ ਕਿ ਕਿਵੇਂ ਉਸਨੇ ਸਰਦਾਰ ਬਾਦਲ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਦਿਆਂ, ਲੋਕਾਂ ਨਾਲ ਗੱਲ ਕਰਨ ਦੇ ਤਰੀਕੇ ਤੇ ਨਰਮ ਸੁਭਾਅ ਅਤੇ ਸਮੇਂ ਸਿਰ ਕੰਮ ਕਰਨ ਦੇ ਨਿਯਮ ਦੀ ਪਾਲਣਾ ਕਰਦਿਆਂ ਦੇਖਿਆ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸਰਦਾਰ ਬਾਦਲ ਨੇ ਸੰਗਤ ਦਰਸ਼ਨ ਆਯੋਜਿਤ ਕੀਤੇ ਜਿਸ ਵਿੱਚ ਆਮ ਆਦਮੀ ਦੀਆਂ ਮੁਸ਼ਕਿਲਾਂ ਸਿੱਧੇ ਤੌਰ ‘ਤੇ ਵੇਖੀਆਂ ਤੇ ਹੱਲ ਕੀਤੀਆਂ। ਲੇਖਕ ਨੇ ਇਹ ਵੀ ਦੱਸਿਆ ਕਿ ਸਰਦਾਰ ਬਾਦਲ ਕਿਸਾਨ ਪੱਖੀ ਤੇ ਦਲਿਤ ਪੱਖੀ ਨੇਤਾ ਹਨ ਅਤੇ ਉਸਨੇ ਸਰਦਾਰ ਬਾਦਲ ਦੇ ਜੀਵਨ ਦੇ ਹੋਰ ਪਹਿਲੂਆਂਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਰਦਾਰ ਬਲਬੀਰ ਸਿੰਘ ਢੋਲ ਨੇ ਪੁਸਤਕ ਰਿਲੀਜ਼ ਕਰਨ ਲਈ ਸਰਦਾਰ ਸੁਖਬੀਰ ਸਿੰਘਬਾਦਲ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੇ ਅਜਿਹੇ ਦੂਰਦਰਸ਼ੀ ਸਿਆਸੀ ਆਗੂ ਨਾਲ ਕੰਮ ਕੀਤਾ ਜੋ ਹਮੇਸ਼ਾ ਲੋਕਾਂ ਦੀ ਭਲਾਈ ਬਾਰੇ ਅਤੇ ਸੂਬੇ ਦੇ ਵਿਕਾਸ ਬਾਰੇ ਸੋਚਦਾ ਹੈ। ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ