ਪੇਂਡੂ ਨੰਬਰਦਾਰਾਂ ਦਾ ਵਫ਼ਦ ਮੰਗਾਂ ਸਬੰਧੀ ਨਵਜੋਤ ਸਿੱਧੂ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਗਸਤ:
ਨੰਬਰਦਾਰ ਯੂਨੀਅਨ ਪੰਜਾਬ ਦੇ ਪ੍ਰਮੁੱਖ ਆਗੂਆਂ ਦਾ ਵਫ਼ਦ ਨੰਬਰਦਾਰ ਤਰਲੋਚਨ ਸਿੰਘ ਮਾਨ ਬਲੌਂਗੀ ਦੀ ਅਗਵਾਈ ਹੇਠ ਅੱਜ ਪੰਜਾਬ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਅਤੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਸੌਂਪਿਆ। ਵਫ਼ਦ ਨੇ ਮੰਗ ਕੀਤੀ ਕਿ ਪੇਂਡੂ ਨੰਬਰਦਾਰਾਂ ਦੀ ਜ਼ੱਦੀ ਪੁਸ਼ਟੀ ਦੀ ਮੰਗ ਪਿਛਲੇ ਕਾਫ਼ੀ ਅਰਸੇ ਤੋਂ ਠੰਢੇ ਬਸਤੇ ਵਿੱਚ ਪਈ ਹੈ। ਇਸ ਸਬੰਧੀ ਹੁਣ ਤੱਕ ਸਬੰਧਤ ਮੰਤਰੀਆਂ ਅਤੇ ਸੀਨੀਅਰ ਆਗੂਆਂ ਸਮੇਤ ਡਿਪਟੀ ਕਮਿਸ਼ਨਰਾਂ ਨੂੰ ਸਮੇਂ ਸਮੇਂ ’ਤੇ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਲੇਕਿਨ ਮਸਲੇ ਦਾ ਹੱਲ ਨਹੀਂ ਹੋਇਆ। ਉਨ੍ਹਾਂ ਮੰਗ ਕੀਤੀ ਕਿ ਨੰਬਰਦਾਰਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਅਤੇ ਨੰਬਰਦਾਰਾਂ ਦਾ ਮਾਣ ਭੱਤਾ 1500 ਰੁਪਏ ਤੋਂ ਵਧਾ ਕੇ ਘੱਟੋ-ਘੱਟ 5 ਹਜ਼ਾਰ ਰੁਪਏ ਕੀਤਾ ਜਾਵੇ। ਨੰਬਰਦਾਰਾਂ ਨੂੰ ਤਹਿਸੀਲ ਦਫ਼ਤਰਾਂ ਵਿੱਚ ਬਣਦਾ ਮਾਣ ਸਨਮਾਨ ਮਿਲਣਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਨਵਜੋਤ ਸਿੱਧੂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਇਸ ਸਬੰਧੀ ਉਹ ਮਾਲ ਮੰਤਰੀ ਨਾਲ ਗੱਲ ਕਰਨਗੇ ਅਤੇ ਨੰਬਰਦਾਰਾਂ ਦੀਆਂ ਜ਼ੱਦੀ ਪੁਸ਼ਟੀ ਦੀ ਮੰਗ ਅਤੇ ਹੋਰ ਜਾਇਜ਼ ਮੰਗਾਂ ਪੂਰੀਆਂ ਕਰਨ ਦੀ ਸਿਫ਼ਾਰਸ਼ ਕੀਤੀ ਜਾਵੇਗੀ। ਇਸ ਮੌਕੇ ਨੰਬਰਦਾਰ ਹਰਬੰਸ ਸਿੰਘ ਈਸਰਹੇਲ, ਕੁਲਵੰਤ ਸਿੰਘ ਝਾਮਪੁਰ, ਰਣ ਸਿੰਘ ਬਹਿਲ ਕਲਾਂ, ਜਤਿੰਦਰ ਸਿੰਘ ਕਪੂਰਥਲਾ ਅਤੇ ਅਮਨਪਾਲ ਸਿੰਘ ਧਨੋਆ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…