Share on Facebook Share on Twitter Share on Google+ Share on Pinterest Share on Linkedin ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣ ਕਰਨ ’ਤੇ ਜ਼ੋਰ ਮੀਟਿੰਗ ਵਿੱਚ ਲਏ ਫੈਸਲਿਆਂ ਨੂੰ ਨਿਰਧਾਰਿਤ ਸਮੇਂ ਵਿੱਚ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ: ਏਡੀਸੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਗਸਤ: ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਦੌਰਾਨ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਸਮੂਹ ਵਿਭਾਗਾਂ ਨੂੰ ਸਖ਼ਤੀ ਨਾਲ ਪਾਲਣਾ ਕਰਨਾ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਐਨਜੀਟੀ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਸਬੰਧਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਲਿਹਾਜ਼ਾ ਵੱਖ-ਵੱਖ ਵਿਭਾਗ ਇਸ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੂੰ ਜਾਣੂ ਕਰਵਾਇਆ ਜਾਵੇ। ਸ੍ਰੀਮਤੀ ਮਿੱਤਲ ਨੇ ਮੀਟਿੰਗ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕਰਦਿਆ ਠੋਸ ਕੂੜਾ ਪ੍ਰਬੰਧਨ, ਮੈਡੀਕਲ ਵੈਸਟ, ਈ-ਵੈਸਟ, ਪਾਣੀ ਦੀ ਬੱਚਤ, ਸੀਵਰੇਜ ਟਰੀਟਮੈਂਟ ਪਲਾਟ, ਆਵਾਜ਼ ਪ੍ਰਦੂਸ਼ਣ ਲਈ ਐਨਜੀਟੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਆਪੋ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਨਿਭਾਉਣ ਅਤੇ ਜੇਕਰ ਇਸ ਸਬੰਧੀ ਕਿਸੇ ਪ੍ਰਕਾਰ ਦੀ ਢਿੱਲ ਮੱਠ ਪਾਈ ਗਈ ਤਾਂ ਸਬੰਧਤ ਵਿਭਾਗ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਏਡੀਸੀ (ਵਿਕਾਸ) ਹਿਮਾਂਸ਼ੂ ਅਗਰਵਾਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਨੂੰ ਨਿਰਧਾਰਿਤ ਸਮੇਂ ਵਿੱਚ ਪੂਰਾ ਕਰਨ ਯਕੀਨੀ ਬਣਾਇਆ ਜਾਵੇ ਤਾਂ ਜੋ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਰਾਹੀਂ ਕੀਤੇ ਗਏ ਕੰਮ ਸਬੰਧੀ ਕੌਮੀ ਗਰੀਨ ਟ੍ਰਿਬਿਊਨਲ ਨੂੰ ਸਮੇਂ ਸਿਰ ਜਾਣੂ ਕਰਵਾਇਆ ਜਾ ਸਕੇ। ਮੀਟਿੰਗ ਵਿੱਚ ਨਗਰ ਨਿਗਮ ਸਮੇਤ ਸਮੂਹ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ