ਮੁਲਾਜ਼ਮਾਂ, ਪੈਨਸ਼ਨਰਾਂ ਤੇ ਵਰਕਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਦਿੱਤਾ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਪੰਜਾਬ ਯੂਟੀ ਮੁਲਾਜ਼ਮ/ਪੈਨਸ਼ਨਰ ਸੰਘਰਸ਼ ਸਾਂਝਾ ਫਰੰਟ ਪੰਜਾਬ ਦੇ ਸੱਦੇ ’ਤੇ ਮੁਹਾਲੀ ਵਿਖੇ ਡੀਸੀ ਦਫ਼ਤਰ ਦੇ ਬਾਹਰ ਮੁਲਾਜ਼ਮ/ਪੈਨਸ਼ਨਰ ਤੇ ਵਰਕਰਾਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕਰਮ ਸਿੰਘ ਧਨੋਆ, ਹਰਜੀਤ ਸਿੰਘ ਬਸੋਤਾ, ਜਗਦੀਪ ਸਿੰਘ ਸਰਾਓ, ਸੁਰਜੀਤ ਸਿੰਘ, ਐਨਡੀ ਤਿਵਾੜੀ, ਡਾ. ਹਜ਼ਾਰਾ ਸਿੰਘ ਚੀਮਾ, ਵਿਜੈ ਕੁਮਾਰ ਲਹੌਰੀਆ, ਜਸਵਿੰਦਰ ਸਿੰਘ, ਵਿਜੈ ਕੁਮਾਰ ਨੇ ਪੰਜਾਬ ਸਰਕਾਰ ਨੂੰ ਰੰਗੇ ਹੱਥ ਲੈਂਦਿਆਂ ਕਿਹਾ ਕਿ ਸਰਕਾਰ ਆਪਣੇ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਤੋਂ ਮੁਕਰ ਰਹੀ ਹੈ।
ਸਰਕਾਰ ਵੱਲੋਂ ਮੰਤਰੀਆਂ ਦੀ ਬਣਾਈ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗੱਲ ਨਾ ਕਰਨਾ ਸਰਕਾਰ ਦਾ ਮੁਲਾਜ਼ਮਾਂ ਵਿਰੋਧੀ ਚਿਹਰਾ ਪੇਸ਼ ਕਰਦੀ ਹੈ, ਕੱਚੇ ਮੁਲਾਜ਼ਮ ਜੋ 15-18 ਸਾਲ ਤੋਂ ਨਿਗੂਣੀ ਜਹੀਆ ਤਨਖ਼ਾਹਾਂ ’ਤੇ ਕੰਮ ਕਰਦੇ ਹਨ ਉਹਨਾਂ ਦੀ ਸਰਕਾਰ ਵੱਲੋਂ ਕੋਈ ਗੱਲ ਨਾ ਕਰਨੀ, ਪੁਰਾਣੀ ਪੈਨਸ਼ਨ ਸਬੰਧੀ ਚੁਪੀ, ਛੇਵੇਂ ਪੇਅ ਕਮਿਸ਼ਨ ਨੂੰ ਬਿਨਾਂ ਮੁਲਾਜ਼ਮਾਂ ਦੀ ਸਹਿਮਤੀ ਤੇ ਥੋਪਣਾ ਮੁਲਾਜ਼ਮ ਬਰਦਾਸ਼ਤ ਨਹੀਂ ਕਰਨਗੇ। ਮੁਲਾਜ਼ਮ ਆਗੂਆ ਨੇ ਕਿਹਾ ਕਿ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਮੁਲਾਜ਼ਮਾਂ ਨੂੰ 28 ਫੀਸਦੀ ਡੀਏ ਜਾਰੀ ਕਰ ਚੁੱਕੀ ਹੈ ਪਰ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਪੇਅ ਕਮਿਸ਼ਨ ਤਾਂ ਕਿ ਡੀਏ ਤੱਕ ਮਾਰ ਚੁੱਕੀ ਹੈ ਜਿਸਦਾ ਪੰਜਾਬ ਸਰਕਾਰ ਨੂੰ ਖ਼ਾਮਿਆਜ਼ਾ ਭੁਗਤਣਾ ਪਵੇਗਾ। ਮੁਲਾਜ਼ਮ ਸ਼ਕਤੀ ਪੰਜਾਬ ਅਤੇ ਯੂਟੀ ਮੁਲਾਜ਼ਮ/ਪੈਨਸ਼ਨਰ ਸੰਘਰਸ਼ ਸਾਂਝੇ ਫਰੰਟ ਪੰਜਾਬ ਦੀ ਅਗਵਾਈ ਵਿੱਚ ਇਕ ਬੈਨਰ ਥੱਲੇ ਇਕੱਠੀ ਹੋ ਚੁੱਕੀ ਹੈ ਅਤੇ ਪੰਜਾਬ ਦੇ ਸਮੂਹ ਜਿਲਿਆ ਵਿੱਚ ਸਰਕਾਰ ਦੇ ਮੁਲਾਜ਼ਮ/ਮਜ਼ਦੂਰ ਵਿਰੋਧੀ ਫ਼ੈਸਲਿਆਂ ਦਾ ਜਵਾਬ 20 ਅਗਸਤ ਨੂੰ ਡੱਟ ਕੇ ਦਿੱਤਾ ਜਾਵੇਗਾ। ਇਸ ਮੌਕੇ ਸਵਰਨ ਸਿੰਘ, ਕਰਮਾਪੁਰੀ, ਪ੍ਰਥਾ ਸਿੰਘ, ਕੁਲਦੀਪ ਸਿੰਘ, ਮੰਗਾਂ ਸਿੰਘ, ਸਵਿੰਦਰ ਸਿੰਘ, ਪ੍ਰੇਮ ਸਿੰਘ, ਅਮਰੀਕ ਸਿੰਘ, ਸੁਖਵਿੰਦਰ ਸਿੰਘ ਗਿੱਲ, ਰਣਜੀਤ ਸਿੰਘ ਰਬਾਬੀ, ਅਮਰਜੀਤ ਸਿੰਘ, ਹਰਕੇਸ ਸਿੰਘ, ਹਿੰਮਤ ਸਿੰਘ ਨੇ ਆਪਣੇ ਵਿਚਾਰ ਪੇਸ਼ ਕੀਤੇ।

Load More Related Articles
Load More By Nabaz-e-Punjab
Load More In Agriculture & Forrest

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…