ਐਸਟੀਐਫ਼ ਵੱਲੋਂ 500 ਗਰਾਮ ਹੈਰੋਇਨ ਤੇ ਅਸਲੇ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁਲਜ਼ਮ ਕੋਲੋਂ 1 ਪਿਸਤੌਲ, 8 ਕਾਰਤੂਸ, .32 ਬੋਰ ਦਾ ਰਿਵਾਲਵਰ, 9 ਕਾਰਤੂਸ, 25 ਲੱਖ ਡਰੱਗ ਮਨੀ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਗਸਤ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸ਼ੇਰ ਸਿੰਘ ਵਾਸੀ ਗੁਰੂ ਨਾਨਕ ਨਗਰ, ਪਟਿਆਲਾ ਨੂੰ 500 ਗਰਾਮ ਹੈਰੋਇਨ ਅਤੇ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਐਸਟੀਐਫ਼ ਦੇ ਏਆਈਜੀ ਕਸ਼ਮੀਰ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4, ਮੁਹਾਲੀ ਵਿੱਚ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਏਆਈਜੀ ਗਿੱਲ ਨੇ ਦੱਸਿਆ ਕਿ ਐਸਟੀਐਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਨਾਜਾਇਜ਼ ਅਸਲੇ ਨਾਲ ਲੈਸ ਹੋ ਕੇ ਨਸ਼ੀਲੇ ਪਦਾਰਥ ਦੀ ਸਪਲਾਈ ਕਰਦਾ ਹੈ। ਸੂਚਨਾ ਮਿਲਣ ’ਤੇ ਡੀਐਸਪੀ ਰਾਜੇਸ਼ ਕੁਮਾਰ ਦੀ ਨਿਗਰਾਨੀ ਹੇਠ ਐਸਟੀਐਫ਼ ਥਾਣਾ ਫੇਜ਼-4 ਦੇ ਐਸਐਚਓ ਸਤਨਾਮ ਸਿੰਘ ਗਿੱਲ ਦੀ ਅਗਵਾਈ ਵਾਲੀ ਟੀਮ ਨੇ ਰੋਇਲ ਅਸਟੇਟ ਜ਼ੀਰਕਪੁਰ ਦੀ ਘੇਰਾਬੰਦੀ ਕਰਕੇ ਸ਼ੇਰ ਸਿੰਘ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਲੈਣ ’ਤੇ ਮੁਲਜ਼ਮ ਕੋਲੋਂ ਇਕ ਵਿਦੇਸ਼ੀ ਇਟਲੀ ਦਾ ਬਣਿਆ ਪਿਸਤੌਲ ਤੇ 8 ਜ਼ਿੰਦਾ ਕਾਰਤੂਸ, .32 ਬੋਰ ਦਾ ਰਿਵਾਲਵਰ ਤੇ 9 ਜ਼ਿੰਦਾ ਕਾਰਤੂਸ ਅਤੇ 25 ਲੱਖ 15 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸ਼ੇਰ ਸਿੰਘ ਦੇ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਸੱਤ ਅਪਰਾਧਿਕ ਕੇਸ ਦਰਜ ਦਰਜ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਕੋਲੋਂ ਹੋਰ ਅਹਿਮ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ। ਏਆਈਜੀ ਨੇ ਦੱਸਿਆ ਕਿ ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਉਸ ਦਾ ਮੈਡੀਕਲ ਅਤੇ ਕਰੋਨਾ ਟੈੱਸਟ ਕਰਵਾਇਆ ਗਿਆ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…