Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ (ਸੰਯੁਕਤ) ਵੱਲੋਂ ਪੰਜਾਬ ਨੂੰ ਬਦਹਾਲੀ ਵੱਲ ਧੱਕਣ ਵਾਲੀਆਂ ਰਿਵਾਇਤੀ ਪਾਰਟੀਆਂ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਸੁਖਦੇਵ ਸਿੰਘ ਢੀਂਡਸਾ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸੂਬੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਨਮੁੱਖ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਸੀਨੀਅਰ ਆਗੂਆਂ ਨਾਲ ਮੁਹਾਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਇੱਕ ਅਹਿਮ ਬੈਠਕ ਕੀਤੀ। ਮੀਟਿੰਗ ਵਿੱਚ ਆਗੂਆਂ ਨੇ ਪੰਜਾਬ ਵਿੱਚ ਪਾਰਟੀ ਦੀਆਂ ਜੜ੍ਹਾਂ ਮਜਬੂਤ ਕਰਨ ਅਤੇ ਸੂਬੇ ਨੂੰ ਬਦਹਾਲੀ ਵੱਲ ਧੱਕਣ ਵਾਲੀਆਂ ਰਿਵਾਇਤੀ ਸਿਆਸੀ ਪਾਰਟੀਆਂ ਵਿਰੁੱਧ ਮੋਰਚਾ ਖੋਲ੍ਹਣ ਦਾ ਅਹਿਦ ਲਿਆ। ਇਸ ਮੌਕੇ ਸ੍ਰੀ ਢੀਂਡਸਾ ਨੇ ਜ਼ਿਲ੍ਹਿਆਂ ਵਿੱਚ ਸਰਕਰਲ ਪੱਧਰ ‘ਤੇ ਸਬ ਕਮੇਟੀਆਂ ਬਣਾਉਣ ਬਾਰੇ ਚਰਚਾ ਕੀਤੀ ਅਤੇ ਪਾਰਟੀ ਵਿੱਚ ਨੌਜਵਾਨਾਂ ਅਤੇ ਦਲਿਤ ਭਾਈਚਾਰੇ ਨੂੰ ਬਣਦਾ ਮਾਣ ਸਨਮਾਨ ਦੇਣ ਦੀ ਗੱਲ ਆਖੀ। ਸ੍ਰੀ ਢੀਂਡਸਾ ਨੇ ਪਾਰਟੀ ਦੇ ਸਮੁੱਚੇ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਭਾਈਵਾਲ ਆਜ਼ਾਦ ਸਮਾਜ ਪਾਰਟੀ (ਭੀਮ ਆਰਮੀ) ਨਾਲ ਮਿਲਕੇ ਵੱਡੇ ਪੱਧਰ ’ਤੇ ਆਪੋ-ਆਪਣੇ ਜ਼ਿਲ੍ਹੇ ਵਿੱਚ ਸਰਗਰਮੀਆਂ ਵਧਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਓਬੀਸੀ ਵਰਗ ਨੂੰ ਵੀ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਛੇਤੀ ਹੀ ਪਾਰਟੀ ਦਾ ਓਬੀਸੀ ਵਿੰਗ ਤਿਆਰ ਕਰਕੇ ਇਸ ਵਿੱਚ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ। ਇਸ ਦੌਰਾਨ ਸ੍ਰੀ ਢੀਂਡਸਾ ਨੇ ਬੀਤੇ ਦਿਨੀ ਗੰਨੇ ਦੇ ਭਾਅ ਬਾਰੇ ਕਿਸਾਨ ਜਥੇਬੰਦੀਆਂ ਦੀ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਹੋਈ ਮੀਟਿੰਗ ਬੇਨਤੀਜਾ ਰਹਿਣ ’ਤੇ ਪੰਜਾਬ ਸਰਕਾਰ ਨੂੰ ਵੀ ਆੜੇ ਹੱਥੀ ਲਿਆ ਅਤੇ ਸੂਬਾ ਸਰਕਾਰ ਦੇ ਪੁਰਾਣੇ ਵਾਅਦੇ ਚੇਤੇ ਕਰਾਉਂਦਿਆਂ ਕਿਹਾ ਕਿ ਸਰਕਾਰ ਨੇ 2017 ਵਿੱਚ ਵਾਅਦਾ ਕੀਤਾ ਸੀ ਕਿ ਹਰ ਵਰ੍ਹੇ ਗੰਨੇ ਦਾ ਭਾਅ ਵਧਾਇਆ ਜਾਵੇਗਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 29 ਸਤੰਬਰ 2020 ਨੂੰ ਵਾਅਦਾ ਕੀਤਾ ਸੀ ਕਿ ਹਫ਼ਤੇ ਵਿੱਚ ਗੰਨੇ ਦਾ ਭਾਅ ਐਲਾਨ ਦਿੱਤਾ ਜਾਵੇਗਾ ਪਰ ਚਾਰ ਸਾਲਾਂ ਮਗਰੋਂ ਹੁਣ ਗੰਨੇ ਦਾ ਭਾਅ ਸਿਰਫ਼ 15 ਰੁਪਏ ਵਧਾਉਣਾ ਸਰਕਾਰ ਦਾ ਕਿਸਾਨ ਮਾਰੂ ਕਦਮ ਹੈ। ਸ੍ਰੀ ਢੀਂਡਸਾ ਨੇ ਕਿਸਾਨ ਜਥੇਬੰਦੀਆਂ ਵੱਲੋਂ ਸੂਬਾ ਸਰਕਾਰ ਵਿਰੁੱਧ ਸੰਘਰਸ਼ ਤਿੱਖਾ ਕਰਨ ਦੀ ਦਿੱਤੀ ਗਈ ਚਿਤਾਵਨੀ ਦਾ ਸਮਰਥਨ ਕਰਦਿਆਂ ਸਰਕਾਰ ਨੂੰ ਗੰਨੇ ਦਾ ਭਾਅ ਕਿਸਾਨਾਂ ਦੀ ਮੰਗ ਮੁਤਾਬਕ ਵਧਾਉਣ ਦੀ ਅਪੀਲ ਕੀਤੀ ਹੈ। ਢੀਂਡਸਾ ਨੇ ਪਾਰਟੀ ਦੇ ਕਿਸਾਨ ਆਗੂਆਂ ਅਤੇ ਵਰਕਰਾਂ ਨੂੰ ਇਸ ਅੰਦੋਲਨ ਵਿਚ ਵਧ-ਚੜ੍ਹ ਕੇ ਸ਼ਾਮਿਲ ਹੋਣ ਦੀ ਵੀ ਅਪੀਲ ਕੀਤੀ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ, ਗੁਰਬਚਨ ਸਿੰਘ ਬਚੀ, ਸਤਵਿੰਦਰਪਾਲ ਸਿੰਘ ਢੱਟ, ਭੁਪਿੰਦਰ ਸਿੰਘ ਬਜਰੂੜ, ਗੁਰਚਰਨ ਸਿੰਘ ਚੰਨੀ, ਡਾ. ਮੇਜਰ ਸਿੰਘ, ਗੁਰਿੰਦਰ ਸਿੰਘ ਬਾਜਵਾ, ਰਜਿੰਦਰ ਸਿੰਘ ਰਾਜਾ, ਬਲਦੇਵ ਸਿੰਘ ਚੇਤਾ, ਰਣਜੀਤ ਸਿੰਘ ਅੌਲਖ, ਮਨਜੀਤ ਸਿੰਘ ਬੱਪੀਆਣਾ, ਪ੍ਰਿਤਪਾਲ ਸਿੰਘ ਹਾਂਡਾ, ਦਲਜਿੰਦਰਵੀਰ ਸਿੰਘ, ਗੁਰਪ੍ਰੀਤ ਸਿੰਘ ਕਲਕੱਤਾ, ਗੁਲਵੰਤ ਸਿੰਘ ਉਪਲ, ਮੇਜਰ ਸਿੰਘ ਖਾਲਸਾ, ਗੁਰਸ਼ਰਨਜੀਤ ਸਿੰਘ ਪੱਪੂ, ਸਰਬਜੀਤ ਸਿੰਘ ਡੂੰਮਵਾਲੀ, ਜਸਵੰਤ ਸਿੰਘ ਰਾਣੀਪੁਰ, ਜਗਦੀਸ਼ ਸਿੰਘ, ਯੂਥ ਵਿੰਗ ਦੇ ਕਨਵੀਨਰ ਮਨਪ੍ਰੀਤ ਸਿੰਘ ਤਲਵੰਡੀ, ਢੀਂਡਸਾ ਦੇ ਸਿਆਸੀ ਸਲਾਹਕਾਰ ਦਵਿੰਦਰ ਸਿੰਘ ਸੋਢੀ, ਦਫ਼ਤਰ ਸਕੱਤਰ ਮਨਿੰਦਰਪਾਲ ਸਿੰਘ ਬਰਾੜ, ਅਮਨਪ੍ਰੀਤ ਸਿੰਘ ਰਾਮਗੜ੍ਹ ਸਰਦਾਰਾਂ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ