Share on Facebook Share on Twitter Share on Google+ Share on Pinterest Share on Linkedin ਦੋਧੀ ਯੂਨੀਅਨ ਵੱਲੋਂ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿਖੇਧੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਗਸਤ: ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਬੀਤੇ ਕੱਲ੍ਹ ਕਰਨਾਲ ਵਿਖੇ ਕਿਸਾਨਾਂ ਉੱਤੇ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਅਤੇ ਖੱਟਰ ਸਰਕਾਰ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਹੈ ਕਿ ਅੰਨ੍ਹੇਵਾਹ ਲਾਠੀਚਾਰਜ ਕੀਤੇ ਜਾਣ ਕਾਰਨ ਇਕ ਕਿਸਾਨ ਸ਼ਹੀਦ ਹੋ ਗਿਆ ਹੈ, ਜਦੋਂਕਿ ਸੈਂਕੜੇ ਕਿਸਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਡੰਡੇ ਦੇ ਜ਼ੋਰ ਨਾਲ ਕਿਸਾਨੀ ਸੰਘਰਸ਼ ਨੂੰ ਕੁਚਲਨਾ ਚਾਹੁੰਦੀ ਹੈ ਪ੍ਰੰਤੂ ਕਿਸਾਨ ਦੇਸ਼ ਦੇ ਹੁਕਮਰਾਨਾਂ ਨੂੰ ਇਸ ਸਾਜ਼ਿਸ਼ ਵਿੱਚ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਕਿਸਾਨ ਕੋਈ ਵੀ ਕੁਰਬਾਨੀ ਦੇਣ ਤੋਂ ਪਿੱਛੇ ਨਹੀਂ ਹਟਣਗੇ। ਦੋਧੀ ਯੂਨੀਅਨ ਦੇ ਆਗੂਆਂ ਨੇ ਕਿਸਾਨੀ ਅੰਦੋਲਨ ਦੀ ਪੂਰਨ ਹਮਾਇਤ ਦਾ ਐਲਾਨ ਕਰਦਿਆਂ ਮੈਂਬਰਾਂ ਨੂੰ ਵਾਰੋ-ਵਾਰੀ ਕਿਸਾਨ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਚੇਅਰਮੈਨ ਸੁਖਵਿੰਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਮਨਜੀਤ ਸਿੰਘ ਪ੍ਰਧਾਨ ਜ਼ੀਰਕਪੁਰ, ਸੰਤ ਸਿੰਘ ਕੁਰੜੀ, ਸੁਰਿੰਦਰ ਸਿੰਘ ਬਰਿਆਲੀ, ਸਤਪਾਲ ਸਿੰਘ ਸਵਾੜਾ, ਦਲਜੀਤ ਸਿੰਘ ਮਨਾਣਾ, ਮਨਜੀਤ ਸਿੰਘ ਹੁਲਕਾ, ਭਗਤ ਸਿੰਘ ਕੰਸਾਲਾ, ਜਸਬੀਰ ਸਿੰਘ ਢਕੋਰਾਂ, ਸੁਭਾਸ਼ ਗੋਚਰ, ਨਰਿੰਦਰ ਸਿੰਘ ਸਿਆਊ, ਜਗਤਾਰ ਸਿੰਘ, ਗੁਰਪ੍ਰਤਾਪ ਸਿੰਘ ਸਰਪੰਚ, ਹਰਦੀਪ ਸਿੰਘ ਮਟੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ