ਚੰਡੀਗੜ੍ਹ ਪੈਰੀਫੇਰੀ ਮਿਲਕਮੈਨ ਯੂਨੀਅਨ ਦੀ ਚੋਣ, ਪਰਮਜੀਤ ਪੰਮਾਂ ਨੂੰ ਪ੍ਰਧਾਨ ਚੁਣਿਆ

ਦੁੱਧ ਦੇ ਸਹਾਇਕ ਧੰਦੇ ਨੂੰ ਕਾਰਪੋਰਟ ਘਰਾਣਿਆਂ ਤੋਂ ਬਚਾਉਣ ਦਾ ਹੋਕਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਗਸਤ:
ਚੰਡੀਗੜ੍ਹ ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਪੈਰੀਫੇਰੀ ਮਿਲਕਮੈਨ ਯੂਨੀਅਨ ਦਾ 30ਵਾਂ ਡੈਲੀਗੇਟ ਇਜਲਾਸ ਅੱਜ ਇੱਥੇ ਫੇਜ਼-3 ਦੇ ਗੁਰਦੁਆਰਾ ਸਾਹਿਬ ਕੰਪਲੈਕਸ ਵਿਖੇ ਪਰਮਜੀਤ ਸਿੰਘ, ਹਾਕਮ ਸਿੰਘ ਮਨਾਣਾ, ਅਮਰਜੀਤ ਸਿੰਘ ਲਾਂਡਰਾਂ, ਸਵਰਨ ਸਿੰਘ ਬਾਸੀਆਂ, ਬੰਤ ਸਿੰਘ ਅਤੇ ਜਸਮੇਰ ਗਿਰੀ ਦੀ ਸਾਂਝੀ ਪ੍ਰਧਾਨਗੀ ਹੇਠ ਹੋਇਆ। ਇਸ ਮੌਕੇ ਪਰਮਜੀਤ ਸਿੰਘ ਪੰਮਾਂ ਨੂੰ ਪ੍ਰਧਾਨ ਅਤੇ ਜਗਦੀਸ਼ ਸਿੰਘ ਗੜੋਲੀਆਂ ਨੂੰ ਜਨਰਲ ਸਕੱਤਰ ਚੁਣਿਆ ਗਿਆ ਜਦੋਂਕਿ ਬਾਕੀ ਅਹੁਦੇਦਾਰਾਂ ਵਿੱਚ ਹਾਕਮ ਸਿੰਘ ਮਨਾਣਾ ਨੂੰ ਸਰਪ੍ਰਸਤ, ਸੁਖਵਿੰਦਰ ਸਿੰਘ ਮੌਲੀ ਨੂੰ ਚੇਅਰਮੈਨ, ਬੰਤ ਸਿੰਘ, ਸੁਖਵਿੰਦਰ ਸਿੰਘ, ਬਲਵੰਤ ਸਿੰਘ ਕੁਬਾਹੇੜੀ ਨੂੰ ਮੀਤ ਪ੍ਰਧਾਨ, ਗੁਰਮੁੱਖ ਸਿੰਘ, ਅੰਗਰੇਜ਼ ਸਿੰਘ ਕੁੰਭੜਾ, ਸੁਰਿੰਦਰ ਸਿੰਘ ਸੇਖਨ ਮਾਜਰਾ ਨੂੰ ਸਹਾਇਕ ਸਕੱਤਰ ਨਿਯੁਕਤ ਕੀਤਾ ਗਿਆ।
ਜਸਮੇਰ ਗਿਰੀ ਨੂੰ ਪ੍ਰਧਾਨ ਮੁਹਾਲੀ, ਸਵਰਨ ਸਿੰਘ ਬਾਸੀਆਂ, ਹਰਮਨਜੀਤ ਸਿੰਘ ਭਾਗੋਮਾਜਰਾ ਨੂੰ ਮੀਤ ਪ੍ਰਧਾਨ, ਅਮਰਜੀਤ ਸਿੰਘ ਲਾਂਡਰਾਂ, ਰਵਿੰਦਰ ਸਿੰਘ ਕੰਬਾਲਾ ਅਤੇ ਹਰਜੀਤ ਸਿੰਘ ਦੁਰਾਲੀ ਨੂੰ ਕੈਸ਼ੀਅਰ ਅਤੇ ਜਸਮੀਰ ਸਿੰਘ ਧਰਮਗੜ੍ਹ, ਮੱਖਣ ਸਿੰਘ ਰਾਏ ਮਾਜਰਾ, ਓਮ ਪ੍ਰਕਾਸ਼ ਕੈਂਬਵਾਲਾ ਅਤੇ ਸੰਜੂ ਨਾਡਾ ਨੂੰ ਕਮੇਟੀ ਮੈਂਬਰ ਨਾਮਜ਼ਦ ਕੀਤਾ ਗਿਆ।
ਜਨਰਲ ਇਜਲਾਸ ਦਾ ਉਦਘਾਟਨ ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਪ੍ਰੇਮ ਸਿੰਘ ਭੰਗੂ ਨੇ ਕੀਤਾ। ਉਨ੍ਹਾਂ ਨੇ ਦੋਧੀਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਮਲੇ ਤੋਂ ਬਚਨ ਅਤੇ ਦੁੱਧ ਦੇ ਸਹਾਇਕ ਧੰਦੇ ਨੂੰ ਸੁਰੱਖਿਅਤ ਰੱਖਣ ਲਈ ਦੇਸ਼ ਭਰ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਬਣਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਦੁੱਧ ਦਾ ਸਹਾਇਕ ਧੰਦਾ ਖੇਤੀਬਾੜੀ ਨਾਲ ਜੁੜਿਆਂ ਹੋਣ ਕਰਕੇ ਵਿਦੇਸ਼ੀ ਕੰਪਨੀਆਂ ਅਤੇ ਕਾਰਪੋਰੇਟਾਂ ਦਾ ਹਮਲਾ ਇਸ ਵੱਲ ਸੇਧਤ ਹੈ। ਜਨਰਲ ਸਕੱਤਰ ਜਗਦੀਸ਼ ਸਿੰਘ ਗੜੋਲੀਆਂ ਨੇ ਸਾਲਾਨਾ ਰਿਪੋਰਟ ਪੇਸ਼ ਕੀਤੀ। ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਗਿਆ।
ਇਜਲਾਸ ਨੂੰ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਕੰਵਲਜੀਤ ਸਿੰਘ, ਟਰੇਡ ਯੂਨੀਅਨ ਆਗੂ ਮਲਕੀਤ ਸਿੰਘ, ਸਰਪ੍ਰਸਤ ਹਾਕਮ ਸਿੰਘ ਮਨਾਣਾ, ਵਿਪਨ ਕੁਮਾਰ ਐਡਵੋਕੇਟ, ਬਲਜੀਤ ਸਿੰਘ ਖਾਲਸਾ ਅਤੇ ਕਿਸਾਨ ਫੈਡਰੇਸ਼ਨ ਦੇ ਸੂਬਾ ਸਕੱਤਰ ਜੋਗਾ ਸਿੰਘ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਧੀ ਯੂਨੀਅਨ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨ ਦੀਆਂ ਵਧੀਕੀਆਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਕਿਸਾਨ ਅੰਦੋਲਨ ਦੀ ਹਮਾਇਤ ਕਰਦੇ ਹੋਏ 5 ਸਤੰਬਰ ਨੂੰ ਮੁਜੱਫਰਨਗਰ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਅਤੇ 25 ਸਤੰਬਰ ਨੂੰ ਭਾਰਤ ਬੰਦ ਵਿੱਚ ਸ਼ਾਮਲ ਹੋਣ ਅਤੇ ਪੂਰਨ ਹਮਾਇਤ ਦੇਣ ਦਾ ਫੈਸਲਾ ਕੀਤਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…