ਜਨ ਸੰਪਰਕ ਮੁਹਿੰਮ: ਬੱਬੀ ਬਾਦਲ ਨੇ ਜਗਤਪੁਰਾ ਕਲੋਨੀ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਰਕਾਰ ਦੀਆਂ ਪੱਖਪਾਤੀ ਨੀਤੀਆਂ ਕਾਰਨ ਹਰ ਵਰਗ ਦੇ ਲੋਕ ਦੁਖੀ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਰਨਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਜਨ ਸੰਪਰਕ ਮੁਹਿੰਮ ਤਹਿਤ ਅੱਜ ਜਗਤਪੁਰਾ ਕਲੋਨੀ ਵਿੱਚ ਜਾ ਕੇ ਕਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਕਲੋਨੀ ਵਾਸੀਆਂ ਨੇ ਦੱਸਿਆ ਕਿ ਉਹ ਸ਼ੁਰੂ ਤੋਂ ਪੀਣ ਵਾਲੇ ਪਾਣੀ, ਸਫ਼ਾਈ ਅਤੇ ਜਲ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਰਕੇ ਨਰਕ ਭਰੀ ਜ਼ਿੰਦਗੀ ਬਸਰ ਕਰਨ ਲਈ ਮਜਬੂਰ ਹਨ। ਲੋਕਾਂ ਨੇ ਦੱਸਿਆ ਕਿ ਚੋਣਾਂ ਸਮੇਂ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਅਤੇ ਆਗੂ ਜ਼ਰੂਰ ਕਲੋਨੀ ਵਿੱਚ ਵੋਟਾਂ ਮੰਗਣ ਆਉਂਦੇ ਹਨ ਅਤੇ ਵੱਡੇ ਵੱਡੇ ਵਾਅਦੇ ਕਰਕੇ ਜਾਂਦੇ ਹਨ ਪ੍ਰੰਤੂ ਚੋਣਾਂ ਤੋਂ ਬਾਅਦ ਕਿਸੇ ਆਗੂ ਨੇ ਉਨ੍ਹਾਂ ਦੀ ਸਾਰ ਨਹੀਂ ਲਈ।
ਸ੍ਰੀ ਬੱਬੀ ਬਾਦਲ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਹੁਕਮਰਾਨ ਗਰੀਬ ਲੋਕਾਂ ਦੀ ਅਣਦੇਖੀ ਕਰਕੇ ਆਪਣੇ ਪਰਿਵਾਰਾਂ ਦਾ ਵਿਕਾਸ ਕਰਨ ’ਤੇ ਲੱਗੇ ਹੋਏ ਹਨ ਅਤੇ ਸਰਕਾਰ ਵਿਕਾਸ ਕਰਵਾਉਣ ਵਿੱਚ ਬੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਵਾਇਤੀ ਪਾਰਟੀਆਂ ਦੇ ਆਗੂ ਗਰੀਬ ਲੋਕਾਂ ਖਾਸ ਕਰਕੇ ਝੁੱਗੀ ਝੌਪੜੀਆਂ ਵਾਲਿਆਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਦੇ ਹਨ। ਉਨ੍ਹਾਂ ਕਿਹਾ ਕਿ ਜਨ ਸੰਪਰਕ ਮੁਹਿੰਮ ਤਹਿਤ ਉਹ ਮੁਹਾਲੀ ਹਲਕੇ ਵਿੱਚ ਪਿੰਡ-ਪਿੰਡ ਅਤੇ ਕਲੋਨੀਆਂ ਵਿੱਚ ਜਾ ਰਹੇ ਹਨ ਅਤੇ ਸਾਰੇ ਵਰਗਾਂ ਦੇ ਲੋਕ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਤੋਂ ਦੁਖੀ ਹਨ।
ਉਨ੍ਹਾਂ ਕਲੋਨੀ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਪਾਰਟੀ ਦੀ ਭਾਈਵਾਲ ਸਰਕਾਰ ਬਣਨ ’ਤੇ ਕਲੋਨੀ ਵਾਸੀਆਂ ਅਤੇ ਗਰੀਬ ਲੋਕਾਂ ਨੂੰ ਪਹਿਲ ਦੈ ਆਧਾਰ ’ਤੇ ਮੁੱਢਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਮੌਕੇ ਪ੍ਰਦੀਪ ਸਿੰਘ, ਓਮ ਪ੍ਰਕਾਸ਼, ਜਗਬੀਰ ਕੁਮਾਰ, ਵਰਿੰਦਰ ਕੁਮਾਰ, ਵਿਦਿਆ ਰਾਮ, ਕ੍ਰਿਸ਼ਨ ਕੁਮਾਰ, ਕਮਲੇਸ਼ ਕੁਮਾਰ, ਤੇਜਪਾਲ, ਤਿਵਾੜੀ, ਕੋਹਲੀ, ਅਨੀਲ ਕੁਮਾਰ, ਪੂਰਨ ਯਾਦਵ, ਜਗਨ ਨਾਥ, ਗਾਇਤਰੀ ਦੇਵੀ, ਕਮਲੇਸ਼ ਕੁਮਾਰੀ, ਕ੍ਰਿਸ਼ਨਾ ਕੁਮਾਰੀ, ਵੀਨੂ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਕਲੋਨੀ ਦੇ ਵਸਨੀਕ ਅਤੇ ਬੱਚੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…