Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਨੇ 90 ਫੀਸਦੀ ਤੋਂ ਵੱਧ ਚੋਣ ਵਾਅਦੇ ਪੂਰੇ ਕੀਤੇ: ਬਲਬੀਰ ਸਿੱਧ ਮੁਹਾਲੀ ਦੇ ਵਿਕਾਸ ਕਾਰਜਾਂ ਲਈ 13 ਕਰੋੜ ਦੀਆਂ ਗਰਾਂਟਾਂ ਦੀ ਵੰਡਣ ਦੀ ਕੀਤੀ ਰਸਮੀ ਸ਼ੁਰੂਆਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਸਤੰਬਰ: ਮੁਹਾਲੀ ਦੇ ਵਿਧਾਇਕ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖੇ ਅਤੇ ਗਰਾਂਟਾਂ ਦੇ ਚੈੱਕ ਵੰਡੇ ਗਏ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਆਪਣੇ 547 ’ਚੋਂ 422 ਚੋਣ ਵਾਅਦੇ ਪੂਰੇ ਕਰ ਦਿੱਤੇ ਹਨ, ਜਦੋਂ 52 ਵਾਅਦਿਆਂ ਨੂੰ ਅੰਸ਼ਕ ਤੌਰ ’ਤੇ ਪੂਰਾ ਕੀਤਾ ਗਿਆ ਹੈ ਅਤੇ 59 ਵਾਅਦੇ ਹਾਲੇ ਪੂਰੇ ਕਰਨ ਵਾਲੇ ਰਹਿੰਦੇ ਹਨ। ਇਸ ਨਾਲ ਰਾਜ ਸਰਕਾਰ ਆਪਣੇ 90 ਫੀਸਦੀ ਵਾਅਦੇ ਪੂਰੇ ਕਰਕੇ ਆਂਧਰਾ ਪ੍ਰਦੇਸ਼ ਦੀ ਚੰਦਰ ਬਾਬੂ ਨਾਇਡੂ ਸਰਕਾਰ ਤੋਂ ਬਾਅਦ ਦੇਸ਼ ਭਰ ਵਿੱਚ ਮੋਹਰੀ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਾਅਦੇ ਪੂਰੇ ਕਰਨ ਵਾਲੇ ਰਹਿੰਦੇ ਹਨ, ਉਨ੍ਹਾਂ ਨੂੰ ਲਾਗੂ ਕਰਨ ਵਿੱਚ ਵੈਟ ਦੀ ਥਾਂ ਜੀਐਸਟੀ ਲਾਗੂ ਹੋਣ ਕਾਰਨ ਦਿੱਕਤ ਜ਼ਰੂਰ ਆਈ ਹੈ, ਜਿਸ ਨੂੰ ਛੇਤੀ ਦੂਰ ਕਰਕੇ 100 ਫੀਸਦੀ ਵਾਅਦੇ ਪੂਰੇ ਕੀਤੇ ਜਾਣਗੇ। ਮੁਹਾਲੀ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 56 ਪਿੰਡਾਂ ਲਈ ਵਿਕਾਸ ਕਾਰਜਾਂ ਲਈ 13 ਕਰੋੜ ਰੁਪਏ ਦੀ ਗਰਾਂਟ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਰਾਂਟਾਂ ਨਾਲ ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਧਰਮਸ਼ਾਲਾਵਾਂ, ਕਮਿਊਨਿਟੀ ਸੈਂਟਰ, ਗਲੀਆਂ-ਨਾਲੀਆਂ, ਸ਼ਮਸ਼ਾਨਘਾਟਾਂ ਦੀ ਚਾਰਦੀਵਾਰੀ ਆਦਿ ਕੰਮ ਸ਼ਾਮਲ ਹਨ। ਮੰਤਰੀ ਨੇ ਅੱਜ ਪਿੰਡ ਤੰਗੋਰੀ ਦੀਆਂ ਗਲੀਆਂ ਨਾਲੀਆਂ ਲਈ 25.24 ਲੱਖ ਰੁਪਏ, ਨੰਗਾਰੀ ਦੀ ਫਿਰਨੀ ਲਈ 28.58 ਲੱਖ ਰੁਪਏ, ਵਾਲਮੀਕੀ ਭਵਨ ਲਈ 5 ਲੱਖ ਰੁਪਏ, ਮੁਸਲਿਮ ਭਾਈਚਾਰੇ ਦੀ ਧਰਮਸ਼ਾਲਾ ਲਈ 5 ਲੱਖ ਰੁਪਏ ਦੀ ਗਰਾਂਟ ਦਿੱਤੀ। ਗੀਗੇਮਾਜਰਾ ਵਿੱਚ ਗਲੀ ਲਈ 10.50 ਲੱਖ, ਗੰਦੇ ਨਾਲੇ ਲਈ 13 ਲੱਖ, ਸ਼ਮਸ਼ਾਨਘਾਟ ਦੇ ਰਸਤੇ ਲਈ 5.91 ਲੱਖ, ਮਿੱਢੇ ਮਾਜਰਾ ਦੇ ਕਮਿਊਨਿਟੀ ਸੈਂਟਰ ਲਈ 15 ਲੱਖ, ਪਿੰਡ ਬਠਲਾਣਾ ਦੇ ਕਮਿਊਨਿਟੀ ਸੈਂਟਰ ਦੀ ਚਾਰਦੀਵਾਰੀ ਵਾਸਤੇ 17 ਲੱਖ, ਛੱਪੜ ਦੀ ਚਾਰਦੀਵਾਰੀ ਲਈ 5 ਲੱਖ ਅਤੇ ਸ਼ਮਸ਼ਾਨਘਾਟ ਦੇ ਸ਼ੈੱਡ ਲਈ 1.50 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਸੌਂਪਿਆ। ਪਿੰਡਾਂ ਵਿੱਚ ਹੋਏ ਇਕੱਠਾਂ ਦੌਰਾਨ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ, ਮਾਰਕੀਟ ਕਮੇਟੀ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਜਸਪਿੰਦਰ ਕੌਰ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਠੇਕੇਦਾਰ ਮੋਹਨ ਸਿੰਘ ਬਠਲਾਣਾ ਵਾਈਸ ਚੇਅਰਮੈਨ ਲੇਬਰਫੈੱਡ ਪੰਜਾਬ, ਗੁਰਵਿੰਵ ਸਿੰਘ ਬੜੀ, ਮਨਜੀਤ ਸਿੰਘ ਤੰਗੌਰੀ ਵਾਈਸ ਚੇਅਰਮੈਨ ਬਲਾਕ ਸਮਿਤੀ ਖਰੜ, ਪੰਡਿਤ ਭੁਪਿੰਦਰ ਕੁਮਾਰ ਸਰਪੰਚ ਨਗਿਆਰੀ, ਸੁਖਵਿੰਦਰ ਸਿੰਘ ਸਰਪੰਚ ਮਿੱਢੇ ਮਾਜਰਾ, ਤਰਸੇਮ ਸਿੰਘ ਸਰਪੰਚ ਗੀਗੇ ਮਾਜਰਾ, ਗੁਰਿੰਦਰ ਸਿੰਘ ਦੈੜੀ ਡਾਇਰੈਕਟਰ ਮਿਲਕ ਪਲਾਂਟ ਐਸ.ਏ.ਐਸ. ਨਗਰ, ਸ਼ੇਰ ਸਿੰਘ ਦੈੜੀ, ਗੁਰਦੀਪ ਸਿੰਘ ਦੈੜੀ ਸਰਪੰਚ, ਟਹਿਲ ਸਿੰਘ ਮਾਣਕਪੁਰ ਕੱਲਰ, ਸਿਮਰਨਜੀਤ ਕੌਰ ਸਰਪੰਚ ਬਠਲਾਣਾ, ਵਜ਼ੀਰ ਸਿੰਘ ਅਤੇ ਕਰਮਦੀਪ ਸਿੰਘ ਬਠਲਾਣਾ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ