Share on Facebook Share on Twitter Share on Google+ Share on Pinterest Share on Linkedin ਅਖਿਲ ਭਾਰਤੀਯ ਕਸ਼ੱਤਰੀ ਮਹਾ ਸਭਾ ਦੀ ਮੀਟਿੰਗ ਸਿਆਸੀ ਹਾਲਾਤਾਂ ਬਾਰੇ ਚਰਚਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਸਤੰਬਰ: ਅਖਿਲ ਭਾਰਤੀਯ ਕਸ਼ੱਤਰੀ ਮਹਾ ਸਭਾ ਦੀ ਉੱਤਰੀ ਭਾਰਤ ਦੀ ਇਕ ਅਹਿਮ ਮੀਟਿੰਗ ਅੱਜ ਇੱਥੇ ਕੌਮੀ ਸੰਗਠਨ ਸਕੱਤਰ ਸੰਜੀਵ ਚੌਹਾਨ ਅਤੇ ਮੀਡੀਆ ਸਕੱਤਰ ਜਸਵੰਤ ਰਾਣਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਜਥੇਬੰਦੀ ਦੇ ਵਿਸਥਾਰ, ਸ਼ਹਿਰਾਂ ਤੇ ਪਿੰਡਾਂ ਵਿੱਚ ਸਬ ਕਮੇਟੀਆਂ ਬਣਾਉਣ ਸਮੇਤ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਬਾਰੇ ਚਰਚਾ ਕੀਤੀ ਗਈ। ਬੁਲਾਰਿਆਂ ਨੇ ਬੱਚਿਆਂ ਦੇ ਸਿੱਖਿਆ ਅਧਿਕਾਰ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਯੋਗ ਪੈਰਵੀ ਕਰਨ ’ਤੇ ਜੋਰ ਦਿੱਤਾ। ਮੀਟਿੰਗ ਵਿੱਚ ਸਵਰਨ ਆਯੋਗ ਦਾ ਗਠਨ ਕਰਨ ਦੀ ਮੰਗ ਕਰਦਿਆਂ ਇਸ ਸਬੰਧੀ ਜਸਵੰਤ ਰਾਣਾ ਦੀ ਪ੍ਰਧਾਨਗੀ ਹੇਠ ਪੰਜ ਮੈਂਬਰੀ ਕਮੇਟੀ ਬਣਾਉਣ ਦਾ ਫੈਸਲਾ ਲਿਆ ਗਿਆ। ਇਹ ਕਮੇਟੀ ਮੁੱਖ ਮੰਤਰੀ ਨੂੰ ਮਿਲ ਕੇ ਕਮਿਸ਼ਨ ਬਣਾਉਣ ਲਈ ਪੈਰਵੀ ਕਰੇਗੀ। ਇਸ ਮੌਕੇ ਵਪਾਰ ਸੈੱਲ ਪੰਜਾਬ ਦੇ ਪ੍ਰਧਾਨ ਜਸਪਾਲ ਰਾਣਾ, ਕੌਮੀ ਸਕੱਤਰ ਸੰਜੀਵ ਚੌਹਾਨ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਅਖੀਰ ਵਿੱਚ ਜਸਵੰਤ ਰਾਣਾ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ