ਸਿਹਤ ਮੰਤਰੀ ਸਿੱਧੂ ਵੱਲੋਂ ਫੇਜ਼-3ਬੀ1 ਵਿੱਚ ਉਸਾਰੀ ਅਧੀਨ 30 ਬੈੱਡਾਂ ਦੇ ਹਸਪਤਾਲ ਦਾ ਦੌਰਾ

ਡਿਸਪੈਂਸਰੀ ਤੋਂ ਅਪਗਰੇਡ ਕੀਤੇ ਹਸਪਤਾਲ ਨੂੰ ਨਵੰਬਰ ਵਿੱਚ ਲੋਕ ਅਰਪਿਤ ਕਰਨਗੇ ਸਿਹਤ ਮੰਤਰੀ

ਸੈਕਟਰ-66 ਵਿੱਚ ਨਵੇਂ ਸਿਵਲ ਹਸਪਤਾਲ ਦਾ ਕੰਮ ਵੀ ਛੇਤੀ ਹੋਵੇਗਾ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਸਤੰਬਰ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਸਬੰਧੀ ਇਕ ਹੋਰ ਤੋਹਫਾ ਦਿੱਤਾ ਹੈ। ਮੁਹਾਲੀ ਦੇ ਫੇਜ਼-3ਬੀ1 ਵਨ ਵਿਚ ਡਿਸਪੈਂਸਰੀ ਨੂੰ ਅਪਗਰੇਡ ਕੀਤੇ ਜਾ ਰਹੇ 30 ਬੈੱਡਾਂ ਵਾਲੇ ਹਸਪਤਾਲ ਨੂੰ ਨਵੰਬਰ ਤੱਕ ਲੋਕ ਅਰਪਿਤ ਕਰਨ ਦਾ ਸਿਹਤ ਮੰਤਰੀ ਨੇ ਐਲਾਨ ਕੀਤਾ ਹੈ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਨਾਲ ਸਨ।
ਅੱਜ ਸਿਹਤ ਮੰਤਰੀ ਨੇ ਆਪਣੀ ਟੀਮ ਦੇ ਨਾਲ ਵਿਸ਼ੇਸ਼ ਤੌਰ ਤੇ ਇਸ ਹਸਪਤਾਲ ਦਾ ਦੌਰਾ ਕੀਤਾ ਅਤੇ ਬਿਲਡਿੰਗ ਦੇ ਚੱਲ ਰਹੇ ਕੰਮ ਦੀ ਨਜ਼ਰਸਾਨੀ ਕੀਤੀ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਇਹ ਕੰਮ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸਿਹਤ ਮੰਤਰੀ ਸਿੱਧੂ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਉਪਲੱਬਧ ਕਰਵਾਉਣ ਲਈ ਮੁਹਾਲੀ ਵਿੱਚ ਵੱਡੇ ਪੱਧਰ ਤੇ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ ਇਸ ਡਿਸਪੈਂਸਰੀ ਨੂੰ ਅਪਗਰੇਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 30 ਬੈੱਡਾਂ ਦੇ ਅਪਗਰੇਡ ਹੋ ਰਹੇ ਇਸ ਹਸਪਤਾਲ ਵਿੱਚ 2 ਆਪ੍ਰੇਸ਼ਨ ਥੀਏਟਰ, ਪੰਜ ਪ੍ਰਾਈਵੇਟ ਰੂਮ, ਜਨਰਲ ਵਾਰਡ ਅਤੇ ਓਪੀਡੀ ਹੋਵੇਗੀ ਇਸ ਤੋਂ ਇਲਾਵਾ ਮਾਹਰ ਡਾਕਟਰ ਵੀ ਹੋਣਗੇ।
ਇਸੇ ਦੌਰਾਨ ਸਿਹਤ ਮੰਤਰੀ ਵੱਲੋਂ ਸੈਕਟਰ 66 ਵਿੱਚ ਗਮਾਡਾ ਵੱਲੋਂ ਈਅਰ ਮਾਰ ਕੀਤੀ ਗਈ ਉਸ ਜ਼ਮੀਨ ਦਾ ਦੌਰਾ ਵੀ ਕੀਤਾ ਜਿੱਥੇ ਮੁਹਾਲੀ ਦਾ ਨਵਾਂ ਸਿਵਲ ਹਸਪਤਾਲ ਬਣਾਇਆ ਜਾਣਾ ਹੈ। ਗਮਾਡਾ ਵੱਲੋਂ ਈਅਰ ਮਾਰਕ ਕੀਤੀ ਗਈ ਉਸ ਜ਼ਮੀਨ ਦਾ ਦੌਰਾ ਕੀਤਾ ਗਿਆ ਜਿਥੇ ਨਵਾਂ ਸਿਲੇਬਸ ਸਿਵਲ ਹਸਪਤਾਲ ਬਣਾਇਆ ਜਾਣਾ ਹੈ। ਜ਼ਿਕਰਯੋਗ ਹੈ ਕਿ ਮੁਹਾਲੀ ਦੇ ਫੇਜ਼ ਛੇ ਵਿੱਚ ਸਥਿਤ ਪੁਰਾਣੇ ਸਿਵਲ ਹਸਪਤਾਲ ਦੀ ਥਾਂ ਤੇ ਮੈਡੀਕਲ ਕਾਲਜ ਦੀ ਉਸਾਰੀ ਕੀਤੀ ਜਾਣੀ ਹੈ। ਇਸ ਸਬੰਧੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਿੱਜੀ ਉਪਰਾਲਿਆਂ ਦੇ ਸਦਕਾ ਸੈਕਟਰ 66 ਵਿੱਚ 9 ਏਕੜ ਜ਼ਮੀਨ ਨਵੇਂ ਸਿਵਲ ਹਸਪਤਾਲ ਲਈ ਰਾਖਵੀਂ ਕੀਤੀ ਗਈ ਹੈ। ਇਸ ਜ਼ਮੀਨ ਦਾ ਦੌਰਾ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਇੱਥੇ ਸਿਵਲ ਹਸਪਤਾਲ ਦੀ ਉਸਾਰੀ ਦਾ ਕੰਮ ਛੇਤੀ ਆਰੰਭ ਕਰਵਾਇਆ ਜਾਵੇ।
ਸਿਹਤ ਮੰਤਰੀ ਨੇ ਇਸ ਜ਼ਮੀਨ ਦਾ ਦੌਰਾ ਕਰਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਇੱਥੇ ਨਵੇਂ ਸਿਵਲ ਹਸਪਤਾਲ ਦੀ ਉਸਾਰੀ ਦਾ ਕੰਮ ਵੀ ਛੇਤੀ ਆਰੰਭ ਕਰਵਾਇਆ ਜਾਵੇ। ਇਸ ਮੌਕੇ ਕੌਂਸਲਰ ਜਸਪ੍ਰੀਤ ਸਿੰਘ ਗਿੱਲ, ਆਈਡੀ ਸਿੰਘ, ਜਤਿੰਦਰ ਭੱਟੀ, ਵਿਕਟਰ ਨਿਹੋਲਕਾ, ਅਰਵਿੰਦਰ ਬੇਦੀ, ਸਿਹਤ ਵਿਭਾਗ ਦੇ ਐਸਈ ਕਰਨਦੀਪ ਸਿੰਘ ਚਾਹਲ, ਐਕਸੀਅਨ ਰਵਿੰਦਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…