ਜਗਤਾਰ ਸਿੰਘ ਘੜੂੰਆਂ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ

ਨੌਜਵਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕੀਤੀ ਜਾਵੇਗੀ: ਘੜੂੰਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਸਤੰਬਰ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਨੌਜਵਾਨ ਆਗੂ ਜਗਤਾਰ ਸਿੰਘ ਘੜੂੰਆਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਯੂਥ ਵਿੰਗ ਦੀ ਜ਼ਿਲ੍ਹਾ ਮੁਹਾਲੀ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਗਤਾਰ ਘੜੂੰਆਂ ਨੇ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਯੂਥ ਵਿੰਗ ਦੇ ਸਰਪ੍ਰਸਤ ਪਰਮਿੰਦਰ ਸਿੰਘ ਢੀਂਡਸਾ, ਜਥੇਦਾਰ ਉਜਾਗਰ ਸਿੰਘ ਬਡਾਲੀ, ਜਨਰਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਨਵੀਂ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ।
ਸ੍ਰੀ ਘੜੂੰਆਂ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਲਾਮਬੰਦ ਕੀਤਾ ਜਾਵੇ ਅਤੇ ਜਨ ਸੰਪਰਕ ਮੁਹਿੰਮ ਤਹਿਤ ਸ਼ਹਿਰ ਅਤੇ ਪਿੰਡਾਂ ਵਿੱਚ ਨੌਜਵਾਨਾਂ ਨਾਲ ਮੁਲਾਕਾਤਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਲਈ ਯੋਗ ਪੈਰਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ, ਬੇਰੁਜ਼ਗਾਰੀ ਅਤੇ ਹੋਰ ਸਮਾਜਿਕ ਕੁਰੀਤੀਆਂ ਖ਼ਿਲਾਫ਼ ਜਾਗਰੂਕਤਾ ਦਾ ਹੋਕਾ ਦਿੱਤਾ ਜਾਵੇਗਾ। ਉਨਾ ਦੱਸਿਆ ਕਿ ਅੱਜ ਸੂਬੇ ਦੇ ਹਲਾਤ ਕਾਫੀ ਖਰਾਬ ਹੋ ਗਏ ਹਨ, ਬੇਰੁਜਗਾਰੀ, ਨਸ਼ਿਆਂ, ਮਹਿੰਗਾਈ ਤੇ ਮਾਫੀਆ ਰਾਜ ਨੇ ਲੋਕਾਂ ਨੂੰ ਡਰਾ ਦਿੱਤਾ, ਜਿਸ ਦੇ ਸਿੱਟੇ ਵਜੇ ਮਾਪੇ ਆਪਣੇ ਬੱਚਿਆਂ ਦਾ ਭਵਿੱਖ ਪੰਜਾਬ ਵਿੱਚ ਖਤਰਾ ਸਮਝਣ ਲੱਗ ਗਏ ਹਨ ਤੇ ਬਾਹਰਲੇ ਮੁਲਕਾਂ ਵੱਲ ਹੋੜ ਕਰ ਦਿੱਤੀ ਹੈ ।
ਉਨਾ ਕਿਹਾ ਕਿ ਮਹਿੰਗਾਈ ਨੇ ਤਾਂ ਬਹੁਤ ਬੁਰਾ ਹਾਲ ਕੀਤਾ ਹੈ, ਲਾਜ਼ਮੀ ਵਸਤਾਂ ਗਰੀਬਾਂ ਦੀ ਪਹੁੰਚ ਤੋ ਦੂਰ ਹੋ ਰਹੀਆਂ ਹਨ। ਸਿੱਖਿਆ ਤੇ ਸਿਹਤ ਸਹੂਲਤਾਂ ਹਰ ਇਨਸਾਨ ਦੀ ਮੁੱਢਲੀ ਜਰੂਰਤ ਹੁੰਦੀਆਂ ਪਰ ਨਾਂ ਤਾਂ ਗਰੀਬ ਨੂੰ ਸਿਹਤ ਸਹੂਲਤ ਮਿਲ ਰਹੀ ਅਤੇ ਨਾ ਹੀ ਸਿੱਖਿਆ। ਫਿਰ ਸੂਬੇ ਤੇ ਦੇਸ਼ ਦਾ ਕਿਵੇ ਵਿਕਾਸ ਹੋਵੇਗਾ।
ਜਗਤਾਰ ਸਿੰਘ ਘੜੂੰਆਂ ਨੇ ਅੱਗੇ ਦੱਸਿਆ ਕਿ ਸਾਡੀ ਪਾਰਟੀ ਪਹਿਲੇ ਦਿਨ ਤੋਂ ਹੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਉਲੀਕੇ ਪ੍ਰੋਗਰਾਮਾਂ ਤੇ ਡੱਟ ਕੇ ਪਹਿਰਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੇ ਨੌਜਵਾਨ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਨੇਤਾ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੀ ਯੋਗ ਅਗਵਾਈ ਦਾ ਪਹਿਲਾਂ ਏਜੰਡਾ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਨੇਪਰੇ ਚਾੜਨਾ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੋਵੇਗਾ ਤਾਂ ਜੋ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਇਆ ਜਾ ਸਕੇ।

Load More Related Articles
Load More By Nabaz-e-Punjab
Load More In Campaign

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…