ਰੁਜ਼ਗਾਰ ਮੇਲਾ: 500 ਤੋਂ ਵੱਧ ਉਮੀਦਵਾਰਾਂ ਨੂੰ ਮਿਲੀਆਂ ਨਾਮੀ ਕੰਪਨੀਆਂ ਵਿੱਚ ਨੌਕਰੀਆਂ

ਜ਼ਿਲ੍ਹਾ ਪ੍ਰਸ਼ਾਸਨ ਨੇ ਸੀਜੀਸੀ ਕਾਲਜ ਲਾਂਡਰਾਂ ਵਿੱਚ ਲਗਾਇਆ ਦੂਜਾ ਰੁਜ਼ਗਾਰ ਮੇਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਸਤੰਬਰ:
ਹਰ ਬੇਰੁਜ਼ਗਾਰ ਨੌਜਵਾਨ ਨੂੰ ਨੌਕਰੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਦੂਜਾ ਮੈਗਾ ਰੁਜ਼ਗਾਰ ਮੇਲਾ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਵਿਖੇ ਐਸਡੀਐਮ ਹਰਬੰਸ ਸਿੰਘ ਦੀ ਦੇਖ-ਦੇਖ ਵਿੱਚ ਲਗਾਇਆ ਗਿਆ, ਜੋ 522 ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਸਹਾਈ ਹੋਇਆ।
ਮੇਲੇ ਦਾ ਉਦਘਾਟਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ ਘਰ ਰੁਜ਼ਗਾਰ ਮਿਸ਼ਨ ਅਧੀਨ ਲਾਏ ਜਾ ਰਹੇ ਇਸ ਰੁਜ਼ਗਾਰ ਮੇਲੇ ਵਿੱਚ 700 ਤੋਂ ਵੱਧ ਉਮੀਦਵਾਰਾਂ ਨੇ ਭਾਗ ਲਿਆ। ਉਮੀਦਵਾਰਾਂ ਨੂੰ ਸੰਬੋਧਨ ਕਰਦਿਆਂ ਏਡੀਸੀ (ਵਿਕਾਸ) ਨੇ ਨੌਜਵਾਨਾਂ ਨੂੰ ਇਨ੍ਹਾਂ ਰੁਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਰੁਜ਼ਗਾਰ ਮੇਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਗੋਇਲ ਨੇ ਦੱਸਿਆ ਕਿ ਹੋਰ ਕੰਪਨੀਆਂ ਤੋਂ ਇਲਾਵਾ ਪ੍ਰਮੁੱਖ ਕੰਪਨੀਆਂ ਜਿਵੇਂ ਕਿ ਰਿਲਾਇੰਸ, ਐਚ.ਡੀ.ਐਫ.ਸੀ., ਟਾਟਾ ਏਆਈਜੀ, ਪਿਉਮਾ ਸੋਰਸ, ਕੋਟਕ ਮਹਿੰਦਰਾ, ਆਈਸੀਆਈਸੀਆਈ ਬੈਂਕ, ਐਕਸਿਸ ਬੈਂਕ, ਪੁਖਰਾਜ, ਜ਼ਮੈਟੋ, ਐਚਸੀਐਲ ਨੇ ਭਾਗ ਲਿਆ। ਮੌਜੂਦਾ ਨੌਕਰੀ ਮੇਲੇ ਵਿੱਚ 522 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ, ਜਦੋਂ ਕਿ 40 ਨੌਜਵਾਨਾਂ ਨੂੰ ਹੁਨਰ ਸਿਖਲਾਈ ਲਈ ਚੁਣਿਆ ਗਿਆ ਹੈ। ਇਸ ਤੋਂ ਇਲਾਵਾ 43 ਉਮੀਦਵਾਰਾਂ ਨੂੰ ਸਵੈ-ਰੁਜ਼ਗਾਰ ਲਈ ਚੁਣਿਆ ਗਿਆ ਹੈ।
ਮੌਜੂਦਾ ਨੌਕਰੀ ਮੇਲੇ ਦੀ ਸਫਲਤਾ ਲਈ, ਡਿਪਟੀ ਡਾਇਰੈਕਟਰ ਸੀਜੀਸੀ ਲਾਂਡਰਾਂ ਨਵਨੀਤ ਸਿੰਘ ਨੇ ਵਿਦਿਆਰਥੀਆਂ/ਉਮੀਦਵਾਰਾਂ ਦੀ ਲਾਮਬੰਦੀ ਤੇ ਪ੍ਰਬੰਧਾਂ ਵਿੱਚ ਸਹਿਯੋਗ ਦਿੱਤਾ। ਸਮਾਗਮ ਦੌਰਾਨ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਸਵੈ-ਰੁਜ਼ਗਾਰ ਲਈ ਚੱਲ ਰਹੀਆਂ ਪੰਜਾਬ ਸਰਕਾਰ ਦੀਆਂ ਵੱਖ -ਵੱਖ ਸਕੀਮਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਡਿਪਟੀ ਸੀਈਓ ਮਨਜੇਸ਼ ਸ਼ਰਮਾ, ਰੁਜ਼ਗਾਰ ਅਫਸਰ ਹਰਪ੍ਰੀਤ ਸਿੱਧੂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…