ਹਰਪ੍ਰੀਤ ਸਿੰਘ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ:
ਇੱਥੋਂ ਦੇ ਵਾਰਡ ਨੰਬਰ-50 ਤੋਂ ਆਜ਼ਾਦ ਉਮੀਦਵਾਰ ਵਜੋਂ ਮੁਹਾਲੀ ਨਗਰ ਨਿਗਮ ਦੀ ਚੋਣ ਲੜਨ ਵਾਲੇ ਹਰਪ੍ਰੀਤ ਸਿੰਘ ਨੇ ਅੱਜ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਫੇਜ਼-1 ਦੇ ਐਚਈ ਬਲਾਕ ਵਿੱਚ ਕੀਤੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੂੰ ਰਸਮੀ ਤੌਰ ’ਤੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ। ਸ੍ਰੀ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਵਿੱਚ ਬਣਦਾ ਸਨਮਾਨ ਦਿੱਤਾ ਜਾਵੇਗਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਦੀਆਂ ਵਿਕਾਸ ਮੁਖੀ ਨੀਤੀਆਂ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿੱਚ ਲੋਕ ਆਪ ਮੁਹਾਰੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਜਿਸ ਨਾਲ ਪੰਜਾਬ ਵਿੱਚ ਕਾਂਗਰਸ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਅਗਲੇ ਵਰ੍ਹੇ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਹੂੰਝਾਫੇਰੂ ਜਿੱਤ ਹਾਸਲ ਕਰੇਗੀ।
ਸਿਹਤ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਅਜਿਹੀ ਲੋਕਤਾਂਤਰਿਕ ਪਾਰਟੀ ਹੈ ਜਿਸ ਵਿੱਚ ਵਰਕਰਾਂ ਨੂੰ ਪੂਰਾ ਸਨਮਾਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਵਿਕਾਸ ਦੇ ਦਮ ’ਤੇ ਹੀ ਅੱਗੇ ਆਈ ਹੈ ਅਤੇ ਕਾਂਗਰਸ ਦੀ ਨੀਤੀ ਵਿੱਚ ਸਭ ਤੋਂ ਉੱਪਰ ਭਾਈਚਾਰਕ ਸਦਭਾਵਨਾ ਨੂੰ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਰ ਵਰਗ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਹਰ ਸਮੇਂ ਤੱਤਪਰ ਰਹਿੰਦੀ ਹੈ।
ਇਸ ਮੌਕੇ ਸੰਦੀਪ ਧੀਮਾਨ, ਜਗਮੋਹਨ ਸਿੰਘ ਵਾਲੀਆ, ਸਿਮਰਨਜੀਤ ਸਿੰਘ, ਹਰਸ਼ਵਿੰਦਰ ਸਿੰਘ, ਭਵਨਦੀਪ ਸਿੰਘ, ਸੂਰਜ, ਯੋਗਿਤਾ, ਕਰਨੈਲ ਸਿੰਘ, ਜੋਤੀ, ਨੀਲੂ, ਸ਼ਾਰਦਾ ਦੇਵੀ, ਗੁਰਕੀਰਤ ਸਿੰਘ, ਅਮਨ ਟੰਡਨ, ਮੋਨੀਸ਼ ਮਲਿਕ, ਲਵਿਸ਼, ਸੁਨੀਤਾ ਪੂਰੀ, ਕਰਿਤਕਾ, ਪ੍ਰੀਤੀ, ਪਰਮਜੀਤ ਸਿੰਘ, ਭੁਪਿੰਦਰ ਸਿੰਘ, ਪਰਮਜੀਤ ਸਿੰਘ, ਗੁਰਨਾਮ ਸਿੰਘ, ਰਘਵੀਰ ਸਿੰਘ, ਗੁਰਮੀਤ ਲਾਡੀ, ਰੋਸ਼ਨ ਲਾਲ, ਸਤਵੀਰ, ਗੁਰਵਿੰਦਰ ਸਿੰਘ, ਸ਼ੇਰ ਸਿੰਘ, ਹੈਪੀ, ਕੁਲਵੰਤ ਸਿੰਘ, ਬਲਜਿੰਦਰ ਸ਼ਰਮਾ ਕਾਂਗਰਸ ਵਿੱਚ ਸ਼ਮਲ ਹੋਏ। ਇਸ ਮੌਕੇ ਕੌਂਸਲਜ ਰਵਿੰਦਰ ਸਿੰਘ ਪੰਜਾਬ ਮੋਟਰ ਵਾਲੇ, ਪਰਦੀਪ ਨਵਾਬ, ਸੁਰਿੰਦਰ ਸ਼ਰਮਾ, ਅਸ਼ੋਕ ਕੌਂਡਲ, ਕਰਮਜੀਤ ਸਿੰਘ, ਪ੍ਰਭਜੋਤ ਕੌਰ, ਨੀਲਮ, ਜਸਪਾਲ ਸਿੰਘ, ਸੁਨੀਲ ਪਿੰਕਾ, ਪਰਮਜੀਤ ਸਿੰਘ, ਲੱਕੀ, ਸਵਰਾਜ ਸਿੰਘ ਚੰਨੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…