Share on Facebook Share on Twitter Share on Google+ Share on Pinterest Share on Linkedin ਸਾਂਝਾ ਅਧਿਆਪਕ ਮੋਰਚਾ ਵੱਲੋਂ ਸਿੱਖਿਆ ਸਕੱਤਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਸੜਕ ’ਤੇ ਕੀਤਾ ਰੋਸ ਵਿਖਾਵਾ, ਨਾਅਰੇਬਾਜ਼ੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਸਤੰਬਰ: ਸਾਂਝੇ ਅਧਿਆਪਕ ਮੋਰਚੇ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਮੁਹਾਲੀ ਇਕਾਈ ਵੱਲੋਂ ਇੱਥੋਂ ਦੇ ਸੈਕਟਰ-76 ਸਥਿਤ ਡੀਸੀ ਦਫ਼ਤਰ ਦੇ ਬਾਹਰ ਸਿੱਖਿਆ ਵਿਭਾਗ ਦੇ ਸਕੱਤਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਹਰਜੀਤ ਸਿੰਘ ਬਸੋਤਾ, ਸੁਰਜੀਤ ਸਿੰਘ, ਐਨਡੀ ਤਿਵਾੜੀ, ਗੁਰਪਿਆਰ ਸਿੰਘ ਅਤੇ ਰਵਿੰਦਰ ਸਿੰਘ ਪੱਪੀ ਨੇ ਕਿਹਾ ਕਿ ਸਿੱਖਿਆ ਸਕੱਤਰ ਵੱਲੋਂ ਬੁਨਿਆਦੀ ਸਕੂਲ ਸਿੱਖਿਆ ਨੂੰ ਢਾਹ ਲਗਾ ਕੇ ਸਿੱਖਿਆ ਵਿਭਾਗ ਨੂੰ ਅੰਕੜਿਆਂ ਦੀ ਖੇਡ ਵਿੱਚ ਉਲਝਾ ਕੇ ਰੱਖ ਦਿੱਤਾ ਹੈ। ਇਸ ਨਾਲ ਪੰਜਾਬ ਦਾ ਸਿੱਖਿਆ ਤੰਤਰ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ ਅਤੇ ਅਧਿਆਪਕ ਵਰਗ ਕਾਫ਼ੀ ਚਿੰਤਤ ਹੈ। ਬੁਲਾਰਿਆਂ ਨੇ ਕਿਹਾ ਕਿ ਗਲਤ ਸਿੱਖਿਆ ਨੀਤੀਆਂ ਦੇ ਚੱਲਦਿਆਂ ਨੈਸ ਸਰਵੇ ਨੂੰ ਇੱਕ ਮਾਨਸਿਕ ਪ੍ਰੇਸ਼ਾਨੀ ਬਣਾ ਦਿੱਤਾ ਗਿਆ ਹੈ। ਜਿਸ ਨਾਲ ਵਿਦਿਆਰਥੀ, ਮਾਪਿਆਂ ਅਤੇ ਅਧਿਆਪਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ’ਤੇ ਆਉਂਦੇ ਬੇਲੋੜੇ ਗੁਗਲ ਫਾਰਮ ਅਤੇ ਸ਼ੀਟਾਂ ਸਕੂਲ ਸਮੇਂ ਤੋਂ ਬਾਅਦ ਵਿੱਚ ਰੱਖੀਆਂ ਜਾਂਦੀਆਂ ਜੂਮ ਮੀਟਿੰਗਾਂ ਨੇ ਅਧਿਆਪਕਾਂ ਦੀ ਮੱਤ ਮਾਰ ਕੇ ਰੱਖ ਦਿੱਤੀ ਹੈ। ਜਿਸ ਦੇ ਵਿਰੋਧ ਵਿੱਚ ਅੱਜ ਅਧਿਆਪਕਾਂ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ। ਅਧਿਆਪਕ ਆਗੂਆਂ ਨੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਕਿ ਸਿੱਖਿਆ ਸਕੱਤਰ ਨੂੰ ਅਹੁਦੇ ਤੋਂ ਲਾਂਭੇ ਕਰਕੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇ, ਤਾਂ ਜੋ ਸਿੱਖਿਆ ਢਾਂਚੇ ਨੂੰ ਮੁੜ ਪੈਰਾਂ ਸਿਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਸਬੰਧੀ ਛੇਤੀ ਕਾਰਵਾਈ ਨਾ ਕੀਤੀ ਤਾਂ ਸੂਬਾ ਸਰਕਾਰ ਨੂੰ ਅਧਿਆਪਕ ਰੋਹ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਗੁਰਜੀਤ ਸਿੰਘ ਕੁੰਭੜਾ, ਰਵਿੰਦਰ ਸਿੰਘ ਗਿੱਲ, ਰਣਜੀਤ ਸਿੰਘ ਰਬਾਬੀ, ਗੁਲਜੀਤ ਸਿੰਘ, ਕਮਲ ਕੁਮਾਰ, ਧਰਮਿੰਦਰ ਠਾਕਰੇ, ਅਮਰੀਕ ਸਿੰਘ, ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ, ਗੁਰਜੀਤ ਸਿੰਘ, ਅਨੀਸ਼ ਕੁਮਾਰ, ਧੀਰਜ ਕੁਮਾਰ, ਦਰਸ਼ਨ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਪਾਲ ਸਿੰਘ, ਸੋਹਣ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ