ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਖ਼ੁਸ਼ੀ ਵਿੱਚ ਲੱਡੂ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਸਤੰਬਰ:
ਕਾਂਗਰਸ ਹਾਈ ਕਮਾਂਡ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਖ਼ੁਸ਼ੀ ਵਿੱਚ ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਅਤੇ ਹੋਰ ਹਮਖ਼ਿਆਲੀ ਜਥੇਬੰਦੀਆਂ ਵੱਲੋਂ ਇੱਥੋਂ ਦੇ ਸੈਕਟਰ-68 ਸਥਿਤ ਪਿੰਡ ਕੁੰਭੜਾ ਵਿੱਚ ਲੱਡੂ ਵੰਡੇ। ਇਸ ਮੌਕੇ ਬਲਵਿੰਦਰ ਕੁੰਭੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਗਰੀਬ ਪਰਿਵਾਰ ਦੇ ਵਿਅਕਤੀ ਨੂੰ ਸੂਬੇ ਦਾ ਮੁੱਖ ਮੰਤਰੀ ਬਣਾ ਕੇ ਸਮਾਜ ਵਿੱਚ ਗਰੀਬ ਵਰਗ ਦੇ ਲੋਕਾਂ ਦਾ ਮਾਣ ਵਧਾਇਆ ਹੈ। ਉਨ੍ਹਾਂ ਆਸ ਜ਼ਾਹਰ ਕੀਤੀ ਕਿ ਨਵੇਂ ਮੁੱਖ ਮੰਤਰੀ ਗਰੀਬ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ ਅਤੇ ਆਮ ਲੋਕਾਂ ਦੀਆਂ ਆਸਾਂ ’ਤੇ ਖਰੇ ਉੱਤਰਨਗੇ।
ਇਸ ਮੌਕੇ ਨਾਰਥ ਇੰਡੀਆ ਸਰਬ ਸਮਿਤੀ ਸਮਾਜ ਸੰਘ ਦੇ ਕੋਆਰਡੀਨੇਟਰ ਲਖਵੀਰ ਸਿੰਘ ਬਡਾਲਾ ਨੇ ਕਿਹਾ ਕਿ ਦੇਸ਼ ਆਜ਼ਾਦ ਹੋਣ ਤੋਂ ਲੈ ਕੇ ਹੁਣ ਤੱਕ ਕਿਸੇ ਵੀ ਪਾਰਟੀ ਨੇ ਅਨੁਸੂਚਿਤ ਜਾਤੀ ਦੇ ਵਿਧਾਇਕ ਨੂੰ ਬਣਦਾ ਮਾਣ ਨਹੀਂ ਦਿੱਤਾ ਹੈ ਪਰ ਕਾਂਗਰਸ ਨੇ ਸਮੇਂ ਦੀ ਮੰਗ ਨੂੰ ਸਮਝਦਿਆਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਸਮਾਜ ਦੀ ਸੇਵਾ ਦਾ ਮੌਕਾ ਦਿੱਤਾ ਹੈ।

ਇਸ ਮੌਕੇ ਪੰਜਾਬ ਕਾਂਗਰਸ ਐਸਸੀ ਵਿੰਗ ਦੇ ਆਗੂ ਜੰਗ ਬਹਾਦਰ ਸਿੰਘ ਕੁੰਭੜਾ, ਮਨਪ੍ਰੀਤ ਕੌਰ, ਐਨਆਰਆਈ ਵਿੰਗ ਦੇ ਆਗੂ ਅਵਤਾਰ ਸਿੰਘ ਚੀਨਾ, ਅਵਤਾਰ ਸਿੰਘ ਮੁੱਕੜਾ, ਅਮਰਜੀਤ ਕੌਰ ਸਾਬਕਾ ਸਰਪੰਚ, ਅੰਜਨਾ ਸ਼ਰਮਾ, ਨਾਹਰ ਸਿੰਘ, ਸਿਮਰਨਜੀਤ ਕੌਰ ਬਡਾਲਾ, ਬੱਗਾ ਸਿੰਘ ਚੂਹੜ ਮਾਜਰਾ, ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਗੁਰਿੰਦਰ ਸਿੰਘ, ਹਕੀਕਤ ਸਿੰਘ, ਗੁਰਨਾਮ ਕੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…