Share on Facebook Share on Twitter Share on Google+ Share on Pinterest Share on Linkedin ਝੂਠਾ ਪੁਲੀਸ ਮੁਕਾਬਲਾ: ਸੀਬੀਆਈ ਅਦਾਲਤ ਵੱਲੋਂ ਸਾਬਕਾ ਇੰਸਪੈਕਟਰ ਨੂੰ 10 ਸਾਲ ਦੀ ਕੈਦ ਤੇ ਜੁਰਮਾਨਾ ਸਾਲ 1992 ਵਿੱਚ ਬਿਆਸ ਤੋਂ ਨੌਜਵਾਨ ਨੂੰ ਘਰੋਂ ਚੁੱਕ ਕੇ ਦਿਖਾਇਆ ਸੀ ਝੂਠਾ ਪੁਲੀਸ ਮੁਕਾਬਲਾ ਫੋਟੋ ਖਿੱਚਣ ਸਮੇਂ ਦੋਸ਼ੀ ਇੰਸਪੈਕਟਰ ਦੀ ਧੀ ਮੀਡੀਆ ਕਰਮੀਆਂ ਨਾਲ ਉਲਝੀ, ਮਾੜੇ ਬੋਲ ਬੋਲੇ ‘ਸਾਡੇ ਪਰਿਵਾਰ ਨੂੰ 29 ਸਾਲਾਂ ਬਾਅਦ ਇਨਸਾਫ਼ ਮਿਲਿਆ, ਹੁਣ ਤੱਕ ਬਹੁਤ ਧੱਕੇ ਖਾਧੇ’: ਪਰਮਿੰਦਰ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਸਤੰਬਰ: ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦਾ ਨਿਬੇੜਾ ਪੰਜਾਬ ਪੁਲੀਸ ਦੇ ਇਕ ਸੇਵਾਮੁਕਤ ਇੰਸਪੈਕਟਰ ਅਮਰੀਕ ਸਿੰਘ ਨੂੰ ਦੋਸ਼ੀ ਮੰਨਦੇ ਹੋਏ 10 ਸਾਲ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਬੀਤੇ ਕੱਲ੍ਹ ਸੀਬੀਆਈ ਦੀ ਵਿਸ਼ੇਸ਼ ਜੱਜ ਹਰਿੰਦਰ ਕੌਰ ਸਿੱਧੂ ਦੀ ਅਦਾਲਤ ਨੇ ਤਤਕਾਲੀ ਐਸਐਚਓ ਵੱਸਣ ਸਿੰਘ ਅਤੇ ਸੇਵਾਮੁਕਤ ਇੰਸਪੈਕਟਰ ਅਮਰੀਕ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ ਸਜਾ ਅੱਜ ਸੁਣਾਈ ਗਈ। ਇਸ ਮਾਮਲੇ ਵਿੱਚ ਮੁੱਖ ਦੋਸ਼ੀ ਦੱਸੇ ਜਾਂਦੇ ਸਾਬਕਾ ਐਸਐਚਓ ਵੱਸਣ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਪੰਜਾਬ ਪੁਲੀਸ ਨੇ ਨੌਜਵਾਨ ਗੁਰਬਿੰਦਰ ਸਿੰਘ ਨੂੰ ਘਰੋਂ ਚੁੱਕ ਕੇ ਬਾਅਦ ਪੁਲੀਸ ਮੁਕਾਬਲੇ ਵਿੱਚ ਮਾਰਿਆ ਗਿਆ ਦਿਖਾਇਆ ਗਿਆ ਸੀ। ਪੀੜਤ ਪਰਿਵਾਰ ਦੇ ਵਕੀਲ ਪੁਸ਼ਪਿੰਦਰ ਸਿੰਘ ਨੱਤ ਨੇ ਦੱਸਿਆ ਕਿ ਸਾਲ 1992 ਵਿੱਚ ਪੰਜਾਬ ਪੁਲੀਸ ਨੇ ਬਿਆਸ ’ਚੋਂ ਚੰਨਣ ਸਿੰਘ ਨਾਂਅ ਦੇ ਵਿਅਕਤੀ ਨੂੰ 21 ਜੁਲਾਈ 1992 ਦੀ ਸ਼ਾਮ ਨੂੰ ਘਰੋਂ ਚੁੱਕ ਕੇ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ ਅਤੇ ਉਸ ਦੇ ਤਸ਼ੱਦਦ ਢਾਹਿਆ ਗਿਆ। ਦੋ ਦਿਨਾਂ ਮਗਰੋਂ ਪੁਲੀਸ ਨੇ ਚੰਨਣ ਸਿੰਘ ਦੇ ਸਪੁੱਤਰ ਗੁਰਬਿੰਦਰ ਸਿੰਘ ਨੂੰ ਜਲੰਧਰ ਵਿੱਚ ਰਹਿੰਦੇ ਉਨ੍ਹਾਂ ਰਿਸ਼ਤੇਦਾਰ ਸਵਰਨ ਸਿੰਘ ਦੇ ਘਰੋਂ ਚੁੱਕ ਲਿਆ ਪ੍ਰੰਤੂ ਪਿੰਡ ਦੇ ਮੋਹਤਵਰ ਵਿਅਕਤੀਆਂ ਦੀ ਅਪੀਲ ’ਤੇ ਚੰਨਣ ਸਿੰਘ ਨੂੰ ਛੱਡ ਦਿੱਤਾ। 24 ਜੁਲਾਈ ਨੂੰ ਪੁਲੀਸ ਨੇ ਗੁਰਬਿੰਦਰ ਸਿੰਘ ਨੂੰ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰਿਆ ਗਿਆ ਦੱਸ ਕੇ ਉਸ ਦੀ ਕੇਸ ਫਾਈਲ ਬੰਦ ਕਰ ਦਿੱਤੀ। ਇਸ ਸਬੰਧੀ ਪੀੜਤ ਪਰਿਵਾਰ ਨੇ ਜ਼ਿੰਮੇਵਾਰ ਪੁਲੀਸ ਅਫ਼ਸਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਸਰਕਾਰ ਅਤੇ ਉੱਚ ਅਧਿਕਾਰੀਆਂ ਦੇ ਤਰਲੇ ਕੱਢੇ ਗਏ ਪਰ ਕਿਸੇ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ। ਇਸ ਮਗਰੋਂ ਜਸਵੰਤ ਸਿੰਘ ਖਾਲੜਾ ਕਮੇਟੀ ਨੇ ਇਹ ਚੁੱਕਿਆ ਅਤੇ ਪੀੜਤ ਪਰਿਵਾਰ ਨੇ ਇਨਸਾਫ਼ ਲਈ ਉੱਚ ਅਦਾਲਤ ਦਾ ਬੂਹਾ ਖੜਕਾਇਆ। ਵਕੀਲ ਨੇ ਦੱਸਿਆ ਕਿ ਪੰਜ ਸਾਲ ਬਾਅਦ 1997 ਵਿੱਚ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ। ਸੀਬੀਆਈ ਨੇ ਮੁੱਢਲੀ ਜਾਂਚ ਤੋਂ ਬਾਅਦ ਪੰਜਾਬ ਪੁਲੀਸ ਦੇ ਇੰਸਪੈਕਟਰ ਅਮਰੀਕ ਸਿੰਘ ਅਤੇ ਸਬ ਇੰਸਪੈਕਟਰ ਵੱਸਣ ਸਿੰਘ ਦੇ ਖ਼ਿਲਾਫ਼ ਧਾਰਾ 342, 364,302 ਅਤੇ 34 ਤਹਿਤ ਅਪਰਾਧਿਕ ਕੇਸ ਦਰਜ ਕੀਤਾ ਗਿਆ। ਇਸ ਕੇਸ ਦੀ ਸੁਣਵਾਈ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਜੱਜ ਹਰਿੰਦਰ ਕੌਰ ਸਿੱਧੂ ਦੀ ਅਦਾਲਤ ਵਿੱਚ ਚੱਲ ਰਹੀ ਸੀ। ਸੀਬੀਆਈ ਨੇ 2002 ਵਿੱਚ ਦੋਸ਼ੀ ਪੁਲੀਸ ਅਫ਼ਸਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਬੁੱਧਵਾਰ ਨੂੰ ਖੁੱਲ੍ਹੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਦੌਰਾਨ ਸਾਬਕਾ ਇੰਸਪੈਕਟਰ ਅਮਰੀਕ ਸਿੰਘ ਅਤੇ ਤਤਕਾਲੀ ਐਸਐਚਓ ਵੱਸਣ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਅੱਜ ਅਦਾਲਤ ਵੱਲੋਂ ਦੋਸ਼ੀ ਨੂੰ 10 ਸਾਲ ਦੀ ਕੈਦ ਦੀ ਸਜਾ ਸੁਣਾਈ ਗਈ। ਉਧਰ, ਅਦਾਲਤ ਤੋਂ ਬਾਹਰ ਜਾਣ ਸਮੇਂ ਜਿਵੇਂ ਹੀ ਮੀਡੀਆ ਕਰਮੀਆਂ ਨੇ ਦੋਸ਼ੀ ਥਾਣੇਦਾਰ ਦੀ ਫੋਟੋ ਖਿੱਚਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਦੀ ਧੀ ਨੇ ਇਤਰਾਜ਼ ਕਰਦੇ ਹੋਏ ਪੱਤਰਕਾਰਾਂ ਨੂੰ ਕਾਫ਼ੀ ਮਾੜੇ ਬੋਲ ਬੋਲੇ ਗਏ ਅਤੇ ਗਾਲਾਂ ਕੱਢਣ ਤੋਂ ਵੀ ਗੁਰੇਜ਼ ਨਹੀਂ ਕੀਤਾ। ਉਧਰ, ਅਦਾਲਤ ਵਿੱਚ ਮੌਜੂਦ ਮ੍ਰਿਤਕ ਨੌਜਵਾਨ ਦੇ ਭਰਾ ਪਰਮਿੰਦਰ ਸਿੰਘ ਨੇ ਕਿਹਾ ਕਿ ਤਿੰਨ ਦਹਾਕੇ ਪਹਿਲਾਂ ਨੇ ਉਕਤ ਪੁਲੀਸ ਅਫ਼ਸਰ ਨੇ ਉਸ ਦੇ ਭਰਾ ਨੂੰ ਚੁੱਕ ਕੇ ਲੈ ਗਏ ਸੀ ਅਤੇ ਬਾਅਦ ਵਿੱਚ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰ ਦਿੱਤਾ। ਅੱਜ ਕਰੀਬ 29 ਸਾਲ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਅਤੇ ਦੋਸ਼ੀ ਨੂੰ ਸਜਾ ਮਿਲੀ ਹੈ। ਜਦੋਂਕਿ ਇਸ ਤੋਂ ਪਹਿਲਾਂ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਵਾਉਣ ਲਈ ਪੀੜਤ ਪਰਿਵਾਰ ਨੂੰ ਬਹੁਤ ਧੱਕੇ ਖਾਣੇ ਪਏ। ਉਨ੍ਹਾਂ ਪੰਜਾਬ ਪੁਲੀਸ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਤੋਂ ਗੁਰੇਜ਼ ਕਰਨ ਕਿਉਂਕਿ ਕਿਸੇ ਨਾਜਾਇਜ਼ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਕੇ ਉਨ੍ਹਾਂ ਦੇ ਮੋਢੇ ’ਤੇ ਫੀਤੀ ਤਾਂ ਜ਼ਰੂਰ ਲੱਗ ਜਾਂਦੀ ਹੋਵੇਗੀ ਪਰ ਇਸ ਦੁਨੀਆ ਤੋਂ ਗਿਆ ਕਿਸੇ ਮਾਂ ਦਾ ਲਾਲ ਦੁਬਾਰਾ ਵਾਪਸ ਆਉਂਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ