Share on Facebook Share on Twitter Share on Google+ Share on Pinterest Share on Linkedin ਸਾਬਕਾ ਮੰਤਰੀ ਬਲਬੀਰ ਸਿੱਧੂ ਨੇ ਮੁਸਲਿਮ ਧਰਮਸ਼ਾਲਾ ਮਟੌਰ ਲਈ 3 ਲੱਖ ਦਾ ਚੈੱਕ ਸੌਂਪਿਆ ਮੁਸਲਿਮ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦਾ ਫੌਰੀ ਹੱਲ ਕੀਤਾ ਜਾਵੇਗਾ: ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਕਤੂਬਰ: ਸਾਬਕਾ ਸਿਹਤ ਮੰਤਰੀ ਅਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਸਰਵਰ ਮੁਸਲਿਮ ਵੈੱਲਫ਼ੇਅਰ ਕਮੇਟੀ ਮਟੌਰ ਨੂੰ ਮੁਸਲਿਮ ਸਮਾਜ ਦੀ ਧਰਮਸ਼ਾਲਾ ਲਈ 3 ਲੱਖ ਰੁਪਏ ਦਾ ਚੈੱਕ ਸੌਂਪਿਆ। ਇਸ ਤੋਂ ਪਹਿਲਾਂ ਸਾਬਕਾ ਸਿਹਤ ਮੰਤਰੀ ਵੱਲੋਂ ਇਸੇ ਧਰਮਸ਼ਾਲਾ ਲਈ ਕਮੇਟੀ ਨੂੰ ਸੱਤ ਲੱਖ ਰੁਪਏ ਦਿੱਤੇ ਗਏ ਸਨ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਸਮੁੱਚਾ ਮੁਸਲਿਮ ਭਾਈਚਾਰਾ ਉਨ੍ਹਾਂ ਦੇ ਆਪਣੇ ਪਰਿਵਾਰ ਵਾਂਗ ਹੈ ਤੇ ਹਮੇਸ਼ਾਂ ਉਨ੍ਹਾਂ ਨਾਲ ਡਟ ਕੇ ਖੜ੍ਹਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਮੇਸ਼ਾ ਹੀ ਚੋਣਾਂ ਵਿਚ ਮੁਸਲਿਮ ਭਾਈਚਾਰੇ ਨੇ ਉਨ੍ਹਾਂ ਦਾ ਡਟ ਕੇ ਸਾਥ ਦਿੱਤਾ ਹੈ ਅਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਮੁਸਲਿਮ ਭਾਈਚਾਰਾ ਉਨ੍ਹਾਂ ਨਾਲ ਹਮੇਸ਼ਾਂ ਵਾਂਗ ਡਟ ਕੇ ਖੜ੍ਹਾ ਰਹੇਗਾ ਅਤੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜੇਗਾ। ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਸਮੁੱਚੇ ਮੁਸਲਿਮ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਉਹ ਅੱਗੇ ਵੀ ਉਨ੍ਹਾਂ ਦੇ ਕੰਮ ਇਸੇ ਤਰ੍ਹਾਂ ਕਰਦੇ ਰਹਿਣਗੇ ਅਤੇ ਭਾਈਚਾਰੇ ਦੇ ਕੰਮਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੁੱਚੇ ਮੁਹਾਲੀ ਵਿਧਾਨ ਸਭਾ ਹਲਕੇ ਵਿੱਚ ਪਿੰਡਾਂ ਵਿਚਲੀਆਂ ਮੁਸਲਿਮ ਭਾਈਚਾਰੇ ਦੀਆਂ ਕਮੇਟੀਆਂ ਨੂੰ ਉਨ੍ਹਾਂ ਨੇ ਹਮੇਸ਼ਾਂ ਹੀ ਆਪਣੇ ਅਖਤਿਆਰੀ ਫੰਡ ’ਚੋਂ ਵੱਡੀਆਂ ਰਕਮਾਂ ਦਿੱਤੀਆਂ ਹਨ। ਸਰਵਰ ਮੁਸਲਿਮ ਵੈੱਲਫ਼ੇਅਰ ਕਮੇਟੀ ਦੇ ਪ੍ਰਧਾਨ ਸੁਦਾਗਰ ਖਾਨ ਨੇ ਇਸ ਮੌਕੇ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਰ ਤਰ੍ਹਾਂ ਨਾਲ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਨਾਲ ਖੜੇ ਹਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਧਾਇਕ ਸਿੱਧੂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਜਾਵੇਗਾ। ਇਸ ਮੌਕੇ ਦਿਲਬਰ ਖਾਨ, ਤਰਸੇਮ ਖਾਨ, ਅਮਰੀਕ ਸਿੰਘ ਸਾਬਕਾ ਸਰਪੰਚ, ਸਲੀਮ ਖ਼ਾਨ ਮਟੌਰ, ਪੱਪੂ ਮਟੌਰ, ਮੱਖਣ ਮਟੌਰ, ਆਸ਼ੂ ਵੈਦ, ਪ੍ਰਦੀਪ ਸੋਨੀ, ਭੀਮ ਹੁਸੈਨ, ਇਕਬਾਲ ਖਾਨ, ਮੁਖਤਿਆਰ ਖ਼ਾਨ ਬਲਜਿੰਦਰ ਸਿੰਘ ਪੱਪੂ, ਛੋਟੂ ਖਾਨ, ਕਾਕਾ ਬਾਣੀਆਂ ਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ