ਜਾਗਰਣ ਵਿੱਚ ਸਾਬਕਾ ਮੰਤਰੀ ਬਲਬੀਰ ਸਿੱਧੂ ਨੇ ਹਾਜ਼ਰੀ ਭਰੀ, ਲੱਖ ਰੁਪਏ ਦਾ ਚੈੱਕ ਦਿੱਤਾ

ਇਲਾਕੇ ਵਿੱਚ ਨੌਜਵਾਨਾਂ ਲਈ ਜਿੰਮ ਅਤੇ ਸਰਕਾਰੀ ਡਿਸਪੈਂਸਰੀ ਬਣਾਈ ਜਾਣ ਦਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਕਤੂਬਰ:
ਇੱਥੋਂ ਦੀ ਰੈਜ਼ੀਡੈਂਟਸ ਵੈਲਫੇਅਰ ਸੁਸਾਇਟੀ (ਐੱਚਐੱਲ ਹਾਊਸਿਜ਼) ਫੇਜ਼-2, ਮੁਹਾਲੀ ਵੱਲੋਂ ਮਹਾਂਮਾਈ ਦੀ ਚੌਂਕੀ ਕਰਵਾਈ ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਹਾਜ਼ਰੀ ਭਰੀ। ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੇਅਰ ਅਮਰਜੀਤ ਸਿੰਘ ਸਿੱਧੂ, ਕੌਂਸਲਰ ਜਸਪ੍ਰੀਤ ਕੌਰ ਸਮੇਤ ਵੱਖ-ਵੱਖ ਸਿਆਸੀ ਆਗੂਆਂ ਨੇ ਮਹਾਂਮਾਈ ਦੀ ਚੌਕੀ ਵਿੱਚ ਪਹੁੰਚ ਕੇ ਮਹਾਂਮਾਈ ਦਾ ਗੁਣਗਾਨ ਕੀਤਾ। ਮਹਾਮਾਈ ਦੇ ਚਰਨਾਂ ਵਿੱਚ ਜੁੜੀ ਸੰਗਤ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਬਲਬੀਰ ਸਿੱਧੂ ਵੱਲੋਂ ਸੁਸਾਇਟੀ ਨੂੰ ਇੱਕ ਲੱਖ ਰੁਪਏ ਦਾ ਚੈੱਕ ਭੇਟ ਕੀਤੇ ਜਾਣ ਦੇ ਨਾਲ ਨਾਲ ਇਲਾਕੇ ਵਿੱਚ ਇਕ ਜਿੰਮ ਲਗਾਉਣ ਅਤੇ ਸਰਕਾਰੀ ਡਿਸਪੈਂਸਰੀ ਦਾ ਨਿਰਮਾਣ ਕੀਤੇ ਜਾਣ ਦਾ ਭਰੋਸਾ ਦਿੱਤਾ।
ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਚਿਰੰਜੀ ਲਾਲ ਨੇ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਜਾ ਕੰਵਰਜੋਤ ਸਿੰਘ, ਕੌਂਸਲਰ ਵਾਲੀਆ, ਕੌਂਸਲਰ ਪ੍ਰਮੋਦ ਕੁਮਾਰ, ਸੁਸਾਇਟੀ ਦੇ ਜਨਰਲ ਸਕੱਤਰ ਸੁਧੀਰ ਕੁਮਾਰ, ਕੈਸ਼ੀਅਰ ਪਰਸ਼ ਰਾਮ, ਦੀਪਕ ਖੋਸਲਾ, ਹਰਜਿੰਦਰ ਕੌਰ, ਮਮਤਾ ਰਾਣਾ, ਵਿਕਲ ਕੁਮਾਰ, ਆਰਕੇ ਪਹੂਜਾ, ਰਾਜ ਕੁਮਾਰ ਗੁਪਤਾ ਕਮਲ ਸਿੰਘ ਜਗਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…