ਬਿਜਲੀ ਸਮਝੌਤਿਆਂ ਬਾਰੇ ਵਾਈਟ ਪੇਪਰ ਜਾਰੀ ਕਰੇ ਪੰਜਾਬ ਸਰਕਾਰ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਨਵੰਬਰ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਬਿਜਲੀ ਸਮਝੌਤਿਆਂ ਨੂੰ ਮੁੱਢੋਂ ਰੱਦ ਕਰਨ ਦੇ ਨਾਲ-ਨਾਲ ਕੇਂਦਰ ਸਰਕਾਰ ਵੱਲੋਂ ਬੀਐਸਐਫ਼ ਦਾ ਅਧਿਕਾਰ ਖੇਤਰ 50 ਕਿੱਲੋਮੀਟਰ ਵਧਾਉਣ ਖ਼ਿਲਾਫ਼ ਸਾਂਝਾ ਪ੍ਰਸਤਾਵ ਲਿਆਉਣ ਅਤੇ ਮਹਿੰਗੀ ਬਿਜਲੀ ਅਤੇ ਬਿਜਲੀ ਸਮਝੌਤਿਆਂ ਬਾਰੇ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਹੈ।
ਅੱਜ ਇੱਥੇ ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਪੰਜਾਬ ਨਾਲ ਸਬੰਧਤ ਅਨੇਕਾਂ ਮੁੱਦੇ ਹਨ, ਜਿਨ੍ਹਾਂ ’ਤੇ ਵਿਧਾਨ ਸਭਾ ਵਿੱਚ ਉਸਾਰੂ ਬਹਿਸ\ਚਰਚਾ ਹੋਣੀ ਚਾਹੀਦੀ ਹੈ ਤਾਂ ਜੋ ਸੂਬੇ ਦੇ ਗੰਭੀਰ ਮਸਲਿਆਂ ਦਾ ਢੁਕਵਾਂ ਹੱਲ ਕੀਤਾ ਜਾ ਸਕੇ ਪ੍ਰੰਤੂ ਕਾਂਗਰਸ ਸਰਕਾਰ ਪਿਛਲੇ ਸਾਢੇ ਚਾਰ ਸਾਲ ਦੀ ਨਿਰਾਸ਼ਾਜਨਕ ਕਾਰਗੁਜ਼ਾਰੀ ਨੂੰ ਛੁਪਾਉਣ ਲਈ ਸਿਰਫ਼ 2 ਦਿਨ ਦਾ ਸੈਸ਼ਨ ਸੱਦ ਕੇ ਰਾਜ ਸਰਕਾਰ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਭੱਜਦੀ ਨਜ਼ਰ ਆ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਵਿਧਾਨ ਸਭਾ ਦਾ ਸੈਸ਼ਨ 10 ਤੋਂ 15 ਦਿਨ ਤੱਕ ਅੱਗੇ ਵਧਾਇਆ ਜਾਵੇ ਤਾਂ ਜੋ ਸੂਬੇ ਦੇ ਲੋਕਾਂ ਨਾਲ ਸਬੰਧਤ ਮੁੱਦਿਆਂ ਉੱਤੇ ਵਿਚਾਰਾਂ ਕੀਤੀਆਂ ਜਾ ਸਕਣ।
ਇਸ ਮੌਕੇ ਬਲਬੀਰ ਸਿੰਘ ਝਾਮਪੁਰ, ਰਣਧੀਰ ਸਿੰਘ ਧੀਰਾ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਬਲਵਿੰਦਰ ਸਿੰਘ ਬਿੰਦਰ, ਸੁਰਿੰਦਰ ਸਿੰਘ ਕੰਡਾਲਾ, ਇਕਬਾਲ ਸਿੰਘ, ਜਥੇਦਾਰ ਨਰਿੰਦਰ ਸਿੰਘ, ਹਰਜੀਤ ਸਿੰਘ, ਤਿਲਕ ਰਾਜ,ਜਵਾਲਾ ਸਿੰਘ, ਹਨੀ ਰਾਣਾ ਪ੍ਰਧਾਨ, ਅਨੁਰਾਗ, ਸੰਤੋਖ ਸਿੰਘ ਪਰਮਿੰਦਰ ਸਿੰਘ, ਹਰਮਨਜੀਤ ਸਿੰਘ, ਕੰਵਲਜੀਤ ਸਿੰਘ ਪੱਤੋ, ਬਹਾਦਰ ਸਿੰਘ ਧੀਰਪੁਰ, ਗੁਰਜੰਟ ਸਿੰਘ ਗੁਡਾਣਾ, ਗੁਰਮੇਲ ਸਿੰਘ, ਕੁਲਵਿੰਦਰ ਸਿੰਘ, ਬੀਬੀ ਮਨਜੀਤ ਕੌਰ ਅਤੇ ਅਮਰਜੀਤ ਕੌਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…