ਵਰਲਡ ਬੁੱਕ ਆਫ਼ ਰਿਕਾਰਡਜ਼ ਵੱਲੋਂ ਬ੍ਰਹਮਾਕੁਮਾਰੀ ਭੈਣ ਪ੍ਰੇਮ ਲਤਾ ਦਾ ਵਿਸ਼ੇਸ਼ ਸਨਮਾਨ

ਕਰੋਨਾ ਮਹਾਮਾਰੀ ਤੇ ਲੌਕਡਾਊਨ ਦੌਰਾਨ ਮਨੁੱਖਤਾ ਦੀ ਸੇਵਾ ਲਈ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਨਵੰਬਰ:
ਵਰਲਡ ਬੁੱਕ ਆਫ਼ ਰਿਕਾਰਡਜ਼ ਲੰਡਨ ਵੱਲੋਂ ਕਰੋਨਾ ਮਹਾਮਾਰੀ ਅਤੇ ਲੌਕਡਾਊਨ ਦੌਰਾਨ ਮਨੁੱਖਤਾ ਦੀ ਸੇਵਾ ਵਿੱਚ ਵਡਮੁੱਲਾ ਯੋਗਦਾਨ ਪਾਉਣ ਲਈ ਬ੍ਰਹਮਾਕੁਮਾਰੀ ਰਾਜਯੋਗ ਕੇਂਦਰ ਮੁਹਾਲੀ-ਰੂਪਨਗਰ ਸਰਕਲ ਦੀ ਇੰਚਾਰਜ ਬ੍ਰਹਮਾਕੁਮਾਰੀ ਭੈਣ ਪ੍ਰੇਮਲਤਾ ਨੂੰ ਵਿਸ਼ੇਸ਼ ਸਰਟੀਫਿਕੇਟ ਆਫ਼ ਕਮਿਟਮੈਂਟ ਨਾਲ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਬ੍ਰਹਮਾਕੁਮਾਰੀ ਸੁੱਖ ਸ਼ਾਂਤੀ ਭਵਨ ਫੇਜ਼-7 ਵਿਖੇ ਕਰਵਾਏ ਇੱਕ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਵਰਲਡ ਬੁੱਕ ਆਫ਼ ਰਿਕਾਰਡਜ਼ ਦੇ ਕੌਮੀ ਸਕੱਤਰ ਡਾ. ਦੀਪਕ ਹਰਕੇ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬ੍ਰਹਮਾਕੁਮਾਰੀ ਪ੍ਰੇਮ ਲਤਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਡਾ. ਦੀਪਕ ਹਰਕੇ ਨੇ ਕਿਹਾ ਕਿ ਬ੍ਰਹਮਾਕੁਮਾਰੀ ਪ੍ਰੇਮਲਤਾ ਨੇ ਕਰੋਨਾ ਮਹਾਮਾਰੀ ਦੌਰਾਨ ਵਿਸ਼ਵ ਸਿਹਤ ਸੰਸਥਾ ਅਤੇ ਰਾਜ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ, ਖਾਣ ਪੀਣ, ਦਵਾਈਆਂ ਦੇ ਨਾਲ-ਨਾਲ ਰਾਜਯੋਗ ਵੱਲੋਂ ਇਮਯੂਨਿਟੀ ਵਧਾਉਣ ਸਮੇਤ ਹੋਰ ਅਨੇਕਾਂ ਲੋਕਾਂ ਦੀ ਸਹਾਇਤਾ ਕੀਤੀ ਹੈ। ਸਾਬਕਾ ਮੰਤਰੀ ਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬ੍ਰਹਮਾਕੁਮਾਰੀ ਸੰਸਥਾ ਅਤੇ ਭੈਣ ਪ੍ਰੇਮ ਲਤਾ ਸਮਾਜ ਸੇਵਾ ਲਈ ਪ੍ਰੇਰਨਾ ਦਾ ਸੋਮਾ ਹਨ ਅਤੇ ਉਨ੍ਹਾਂ ਦੇ ਯਤਨਾਂ ਨਾਲ ਅਨੇਕਾਂ ਲੋਕਾਂ ਦੀ ਜਾਨ ਬਚਾਈ ਗਈ ਹੈ। ਇਸ ਮੌਕੇ ਰਾਜਯੋਗ ਕੇਂਦਰ ਰੂਪਨਗਰ ਦੀ ਇੰਚਾਰਜ ਬ੍ਰਹਮਾਕੁਮਾਰੀ ਰਮਾ, ਖਰੜ ਰਾਜਯੋਗ ਕੇਂਦਰਾਂ ਦੀ ਇੰਚਾਰਜ ਬ੍ਰਹਮਾਕੁਮਾਰੀ ਭਾਵਨਾ ਅਤੇ ਨਮਰਤਾ, ਬ੍ਰਹਮਾਕੁਮਾਰੀ ਅਮਨ, ਬ੍ਰਹਮਾਕੁਮਾਰੀ ਰਣਜੀਤ, ਬ੍ਰਹਮਾ ਕੁਮਾਰੀ ਮੀਨਾ, ਬ੍ਰਹਮਾਕੁਮਾਰੀ ਸੁਮਨ ਅਤੇ ਬ੍ਰਹਮਾ ਕੁਮਾਰ ਜਸਬੀਰ ਸਿੰਘ, ਵਿਨੋਦ ਕੁਮਾਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…