Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਚੰਨੀ ਵੱਲੋਂ ਜਨਰਲ ਕੈਟਾਗਰੀ ਕਮਿਸ਼ਨ ਤੇ ਵੈੱਲਫੇਅਰ ਬੋਰਡ ਬਣਾਉਣ ਦਾ ਭਰੋਸਾ ਜਨਰਲ ਵਰਗ ਦੀ ਬਾਹ ਫੜਨ ਵਾਲਾ ‘ਚਰਨਜੀਤ ਸਿੰਘ ਚੰਨੀ’ ਪਹਿਲਾ ਮੁੱਖ ਮੰਤਰੀ ਮੰਗਾਂ ਨਾ ਮੰਨੇ ਜਾਣ ’ਤੇ 26 ਨਵੰਬਰ ਤੋਂ ਮੁੱਖ ਮੰਤਰੀ ਦੇ ਹਲਕੇ ਵਿੱਚ ਸ਼ੁਰੂ ਕੀਤੀ ਜਾਵੇਗੀ ਲੜੀਵਾਰ ਭੁੱਖ-ਹੜਤਾਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਨਵੰਬਰ: ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਦੇ ਇਕ ਵਿਸ਼ੇਸ਼ ਵਫ਼ਦ ਨੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ। ਚੰਨੀ ਨੂੰ ਮਿਲੇ ਵਫ਼ਦ ਵਿੱਚ ਜਸਵੀਰ ਸਿੰਘ ਗੜਾਂਗ, ਪਰਮਜੀਤ ਸਿੰਘ ਅਤੇ ਸੁਖਮੰਦਰ ਸਿੰਘ ਸੰਧੂ ਵੀ ਸ਼ਾਮਲ ਹਨ। ਇਨ੍ਹਾਂ ਆਗੂਆਂ ਨੇ ਫੈਡਰੇਸ਼ਨ ਵੱਲੋਂ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਸਾਰੇ ਵਰਗਾਂ ਲਈ ਕਮਿਸ਼ਨ ਅਤੇ ਵੈੱਲਫੇਅਰ ਬੋਰਡ ਬਣਾਏ ਗਏ ਹਨ ਜੋ ਕਿ ਸਬੰਧਤ ਵਰਗਾ ਦੀ ਭਲਾਈ ਲਈ ਕੰਮ ਕਰਦੇ ਆ ਰਹੇ ਹਨ ਪ੍ਰੰਤੂ ਜਨਰਲ ਵਰਗ ਦੀ ਸੁਣਵਾਈ ਅਤੇ ਭਲਾਈ ਲਈ ਹੁਣ ਤੱਕ ਕਿਸੇ ਵੀ ਸਰਕਾਰ ਨੇ ਕਮਿਸ਼ਨ ਜਾਂ ਵੈੱਲਫੇਅਰ ਬੋਰਡ ਨਹੀਂ ਬਣਾਇਆ ਗਿਆ। ਜਿਸ ਕਾਰਨ ਜਨਰਲ ਵਰਗ ਖ਼ੁਦ ਅਣਗੌਲਿਆ ਹੋਇਆ ਮਹਿਸੂਸ ਕਰ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਹੁਣ ਤੱਕ ਜ਼ਿਆਦਾਤਰ ਮੁੱਖ ਮੰਤਰੀ ਜਨਰਲ ਵਰਗ ਨਾਲ ਸਬੰਧਤ ਰਹੇ ਪ੍ਰੰਤੂ ਜਨਰਲ ਵਰਗ ਦੇ ਕਿਸੇ ਵੀ ਮੁੱਖ ਮੰਤਰੀ ਨੇ ਕਦੇ ਵੀ ਜਨਰਲ ਵਰਗ ਦੀ ਬਾਹ ਨਹੀਂ ਫੜੀ ਅਤੇ ਉਹ ਕੇਵਲ ਜਨਰਲ ਵਰਗ ਨੂੰ ਆਪਣੇ ਵੋਟ ਬੈਂਕ ਵਜੋਂ ਇਸਤੇਮਾਲ ਕਰਨ ਲਈ ਹਮੇਸ਼ਾ ਮਗਰਮੱਛ ਦੇ ਹੰਝੂ ਵਹਾਉਂਦੇ ਰਹੇ ਹਨ। ਜਦੋਂਕਿ ਗਰੀਬ ਵਰਗ ਨਾਲ ਸਬੰਧਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫੈਡਰੇਸ਼ਨ ਦੇ ਵਫ਼ਦ ਦੀਆਂ ਮੰਗਾਂ ਨੂੰ ਬੜੇ ਹੀ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੰਦਿਆਂ ਕਿਹਾ ਕਿ ਜਨਰਲ ਵਰਗ ਦੀਆਂ ਦੋਵੇਂ ਜਾਇਜ਼ ਮੰਗਾਂ ਬਿਲਕੁਲ ਜਾਇਜ਼ ਹਨ। ਚੰਨੀ ਨੇ ਕਿਹਾ ਕਿ ਜਨਰਲ ਵਰਗ ਲਈ ਕਮਿਸ਼ਨ ਅਤੇ ਭਲਾਈ ਬੋਰਡ ਬਣਾਉਣ ਸਬੰਧੀ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਮਤਾ ਲਿਆਂਦਾ ਜਾ ਰਿਹਾ ਹੈ। ਫੈਡਰੇਸ਼ਨ ਆਗੂਆਂ ਨੇ ਜੇਕਰ ਸਰਕਾਰ ਨੇ ਕਮਿਸ਼ਨ ਅਤੇ ਬੋਰਡ ਬਣਾਉਣ ਦਾ ਫੈਸਲਾ ਕਰ ਲਿਆ ਤਾਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹੋਣਗੇ। ਜਿਨ੍ਹਾਂ ਨੇ ਨਾ ਸਿਰਫ਼ ਜਨਰਲ ਵਰਗ ਦੀ ਬਾਂਹ ਫੜੀ ਬਲਕਿ ਸਹੀ ਅਰਥਾ ਵਿੱਚ ਪੰਜਾਬ ਦੇ ਸਾਰੇ ਵਰਗਾ ਦੀ ਨੁਮਾਇੰਦਗੀ ਕਰਨ ਵਾਲੇ ਪਹਿਲੇ ਆਗੂ ਹੋਣਗੇ। ਉਨ੍ਹਾਂ ਕਿਹਾ ਕਿ ਜੇਕਰ ਫੈਡਰੇਸ਼ਨ ਦੀਆਂ ਇਹ ਦੋਵੇਂ ਜਾਇਜ਼ ਮੰਗਾਂ ਮੰਨੀਆਂ ਗਈਆਂ ਤਾਂ ਉਹ ਕਾਂਗਰਸ ਸਰਕਾਰ ਦਾ ਸਮਰਥਨ ਕਰਨਗੇ ਅਤੇ ਜਨਰਲ ਵਰਗ ਦੇ ਅਖੌਤੀ ਦਾਅਵੇਦਾਰ ਮੁੱਖ ਮੰਤਰੀਆਂ ਨੂੰ ਮੂੰਹ ਨਹੀਂ ਲਗਾਉਣਗੇ। ਵਫ਼ਦ ਨੇ ਚੰਨੀ ਸਰਕਾਰ ਵੱਲੋਂ ਜਨਰਲ ਵਰਗ ਦੇ ਅੱਠਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮੁਫ਼ਤ ਵਰਦੀਆਂ ਦੇਣ ਦੇ ਫੈਸਲੇ ਦਾ ਵੀ ਧੰਨਵਾਦ ਕੀਤਾ ਅਤੇ ਮੰਗ ਕੀਤੀ ਹੈ ਕਿ ਬਾਰ੍ਹਵੀਂ ਜਮਾਤ ਤੱਕ ਸਾਰੇ ਵਿਦਿਆਰਥੀਆਂ ਨੂੰ ਵਰਦੀਆਂ ਮੁਫ਼ਤ ਦਿੱਤੀਆਂ ਜਾਣ। ਫੈਡਰੇਸ਼ਨ ਆਗੂਆਂ ਨੇ ਇਹ ਵੀ ਕਿਹਾ ਕਿ ਜੇਕਰ ਜਨਰਲ ਕੈਟਾਗਰੀ ਕਮਿਸ਼ਨ ਅਤੇ ਭਲਾਈ ਬੋਰਡ ਦਾ ਗਠਨ ਨਹੀਂ ਕੀਤਾ ਗਿਆ ਤਾਂ ਪਹਿਲਾ ਤੋਂ ਉਲੀਕੀ ਪ੍ਰੋਗਰਾਮ ਮੁਤਾਬਕ 26 ਨਵੰਬਰ ਤੋਂ ਮੁੱਖ ਮੰਤਰੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਵਿੱਚ ਲੜੀਵਾਰ ਭੁੱਖ-ਹੜਤਾਲ ਸ਼ੁਰੂ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ