Share on Facebook Share on Twitter Share on Google+ Share on Pinterest Share on Linkedin ਕੱਚੇ ਅਧਿਆਪਕਾਂ ਵੱਲੋਂ ਸਿੱਖਿਆ ਸਕੱਤਰ ਤੇ ਡੀਪੀਆਈ ਦਫ਼ਤਰਾਂ ਦੀ ਚੌਥੇ ਦਿਨ ਵੀ ਘੇਰਾਬੰਦੀ ਜਾਰੀ ਸਿੱਖਿਆ ਭਵਨ ਦੇ ਬਾਹਰ ਕੱਚੇ ਅਧਿਆਪਕਾਂ ਦਾ ਲੜੀਵਾਰ ਧਰਨਾ 163ਵੇਂ ਦਿਨ ’ਚ ਦਾਖ਼ਲ ਸਰਕਾਰ ਨਂਾਲ ਆਰਪਾਰ ਦੀ ਲੜਾਈ ਲੜਨ ਲਈ ਸੋਮਵਾਰ ਨੂੰ ਉਲੀਕੀ ਜਾਵੇਗੀ ਅਗਲੇ ਸੰਘਰਸ਼ ਦੀ ਰੂਪਰੇਖਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਨਵੰਬਰ: ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਚੌਥੇ ਦਿਨ ਵੀ ਸਿੱਖਿਆ ਸਕੱਤਰ ਅਤੇ ਡੀਪੀਆਈ ਦਫ਼ਤਰਾਂ ਦੀ ਘੇਰਾਬੰਦੀ ਜਾਰੀ ਰੱਖਦਿਆਂ ਸਿੱਖਿਆ ਭਵਨ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ। ਜਿਸ ਕਾਰਨ ਬੁੱਧਵਾਰ ਨੂੰ ਤੀਜੇ ਦਿਨ ਵੀ ਕੋਈ ਸਿੱਖਿਆ ਅਧਿਕਾਰੀ ਜਾਂ ਕਰਮਚਾਰੀ ਦਫ਼ਤਰ ਨਹੀਂ ਜਾ ਸਕਿਆ। ਉਧਰ, ਸਿੱਖਿਆ ਭਵਨ ਦੀ ਤੀਜੀ ਮੰਜ਼ਲ ’ਤੇ ਸਥਿਤ ਸਿਹਤ ਵਿਭਾਗ ਦੇ ਇਕ ਦਫ਼ਤਰ ਦੇ ਅਧਿਕਾਰੀ ਅਤੇ ਕਰਮਚਾਰੀ ਦਫ਼ਤਰ ਵਿੱਚ ਜਾਣ ਦੇਣ ਲਈ ਤਰਲੇ ਕੱਢਦੇ ਰਹੇ ਪ੍ਰੰਤੂ ਪ੍ਰਦਰਸ਼ਨਕਾਰੀਆਂ ਨੇ ਇਨ੍ਹਾਂ ਨੂੰ ਵੀ ਦਫ਼ਤਰ ਨਹੀਂ ਜਾਣ ਦਿੱਤਾ। ਕੱਚੇ ਅਧਿਆਪਕ ਸੋਮਵਾਰ ਤੋਂ ਸਮੂਹਿਕ ਛੁੱਟੀ ਲੈ ਕੇ ਆਪਣੇ ਪਰਿਵਾਰਾਂ ਸਣੇ ਧਰਨੇ ’ਤੇ ਡਟੇ ਹੋਏ ਹਨ। ਉਧਰ, ਸਿੱਖਿਆ ਭਵਨ ਦੇ ਬਾਹਰ ਪਹਿਲਾਂ ਤੋਂ ਚੱਲ ਰਿਹਾ ਸ਼ਾਂਤਮਈ ਲੜੀਵਾਰ ਧਰਨਾ ਅੱਜ 163ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਦਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਪੰਨੂ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ, ਨਵਦੀਪ ਸਿੰਘ ਬਰਾੜ, ਕਰਮਿੰਦਰ ਸਿੰਘ ਪਟਿਆਲਾ ਨੇ ਪੰਜਾਬ ਸਰਕਾਰ ਨੇ ਵਾਅਦਾਖ਼ਿਲਾਫ਼ੀ ਦਾ ਦੋਸ ਲਗਾਉਂਦੇ ਹੋਏ ਕਿਹਾ ਕਿ ਪਿਛਲੀ ਕੈਪਟਨ ਸਰਕਾਰ ਨੇ ਕੱਚੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਕੇ ਲੰਘੀ 7 ਸਤੰਬਰ ਨੂੰ ਤਤਕਾਲੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਰਾਹੀਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਦੀ ਭਰਤੀ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ, ਪ੍ਰੰਤੂ ਹੁਣ ਤੱਕ ਕਾਰਵਾਈ ਅੱਗੇ ਨਹੀਂ ਤੁਰੀ। ਬੀਤੀ 5 ਅਕਤੂਬਰ ਨੂੰ ਨਵੇਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਵੀ ਕੱਚੇ ਮੁਲਾਜ਼ਮਾਂ ਨੂੰ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ ਲੇਕਿਨ ਪਰਨਾਲਾ ਉੱਥੇ ਦਾ ਉੱਥੇ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਂਾਲ ਆਰਪਾਰ ਦੀ ਲੜਾਈ ਲੜਨ ਲਈ ਸੋਮਵਾਰ ਨੂੰ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ