ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਅੱਗੇ 17 ਦਸੰਬਰ ਨੂੰ ਧਰਨਾ ਦੇਣਗੇ ਉਪਵੈਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ:
ਆਯੁਰਵੈਦਿਕ ਡੀ-ਫਾਰਮੇਸੀ ਉਪਵੈਦ ਯੂਨੀਅਨ ਪੰਜਾਬ ਦੀ ਮੀਟਿੰਗ ਐਤਵਾਰ ਨੂੰ ਪ੍ਰਤਾਪ ਬਾਗ ਫਾਜਿਲਕਾ ਵਿਖੇ ਸੂਬਾ ਪ੍ਰਧਾਨ ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਉਪਵੈਦਾ ਵੱਲੋਂ 17 ਦਸੰਬਰ ਨੂੰ ਇੱਥੋਂ ਦੇ ਸੈਕਟਰ-68 ਸਥਿਤ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ (ਐਸਐਸਐਸ ਬੋਰਡ) ਦੇ ਮੁੱਖ ਗੇਟ ਅੱਗੇ ਪੱਕਾ ਧਰਨਾ ਲਗਾਉਣ ਦਾ ਫੈਸਲਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪਿਛਲੇ 7 ਸਾਲਾਂ ਤੋਂ ਉਪਵੈਦ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ ਗਿਆ। ਆਯੁਰਵੈਦਿਕ ਵਿਭਾਗ ਪੰਜਾਬ ਵੱਲੋਂ 117 ਅਸਾਮੀਆ ਦਾ ਇਸ਼ਤਿਹਾਰ ਜਾਰੀ ਕਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਪੱਤਰ ਲਿਖਿਆ ਗਿਆ ਹੈ ਪ੍ਰੰਤੂ ਬੋਰਡ ਨੇ ਹੁਣ ਤੱਕ ਉਪਵੈਦ ਦੀਆਂ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਨਹੀਂ ਕੀਤਾ। ਇਸ ਲਈ ਇਸ਼ਤਿਹਾਰ ਜਾਰੀ ਕਰਵਾਉਣ ਲਈ ਉਪਵੈਦ ਯੂਨੀਅਨ ਪੰਜਾਬ ਵੱਲੋਂ 17 ਦਸੰਬਰ ਨੂੰ ਐਸਐਸਐਸ ਬੋਰਡ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਸੂਬਾ ਵਿੱਤ ਸਕੱਤਰ ਹੰਸ ਰਾਜ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ, ਜ਼ਿਲ੍ਹਾ ਸਕੱਤਰ ਬੇਗ ਚੰਦ, ਜ਼ਿਲ੍ਹਾ ਕੈਸ਼ੀਅਰ ਜੋਗਿੰਦਰ ਸਿੰਘ, ਕਪਿਲ ਕਾਲੜਾ, ਲਵਪ੍ਰੀਤ ਸਿੰਘ, ਦਵਿੰਦਰ ਕੁਮਾਰ, ਸੰਦੀਪ ਸਿੰਘ, ਉਤਾਰ ਸਿੰਘ, ਨਰਿੰਦਰ ਕੁਮਾਰ, ਸੁਨੀਲ ਕੁਮਾਰ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…