ਮਜੀਠੀਆ ਕੇਸ: ਯੂਥ ਅਕਾਲੀ ਦਲ ਵੱਲੋਂ ਐਸਐਸਪੀ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ ਪ੍ਰਦਰਸ਼ਨ

ਮਜੀਠੀਆ ਖ਼ਿਲਾਫ਼ ਸਿਆਸੀ ਬਦਲਾਖੋਰੀ ਤਹਿਤ ਝੂਠਾ ਪਰਚਾ ਦਰਜ ਕੀਤਾ: ਅਕਾਲੀ ਆਗੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਦਸੰਬਰ:
ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਤਾਜ਼ਾ ਮਾਮਲੇ ਦੇ ਰੋਸ ਵਜੋਂ ਜ਼ਿਲ੍ਹਾ ਯੂਥ ਅਕਾਲੀ ਦਲ ਮੁਹਾਲੀ ਵੱਲੋਂ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਮਨਜੀਤ ਸਿੰਘ ਮਲਕਪੁਰ ਦੀ ਸਾਂਝੀ ਅਗਵਾਈ ਹੇਠ ਐਸਐਸਪੀ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਪੁਲੀਸ ਖ਼ਿਲਾਫ਼ ਨਾਅਰੇਬਾਜੀ ਕੀਤੀ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਸਿਆਸੀ ਬਦਲਾਖੋਰੀ ਤਹਿਤ ਦਰਜ ਕੀਤਾ ਗਿਆ ਇਹ ਝੂਠਾ ਪਰਚਾ ਤੁਰੰਤ ਰੱਦ ਕੀਤਾ ਜਾਵੇ।
ਇਸ ਮੌਕੇ ਅਕਾਲੀ ਵਿਧਾਇਕ ਐਨਕੇ ਸ਼ਰਮਾ, ਹਲਕਾ ਖਰੜ ਦੇ ਇੰਚਾਰਜ ਰਣਜੀਤ ਸਿੰਘ ਗਿੱਲ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਸਿਮਰਨਜੀਤ ਸਿੰਘ ਚੰਦੂਮਾਜਰਾ, ਲੇਬਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਪਰਵਿੰਦਰ ਸਿੰਘ ਬੈਦਵਾਨ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਮਜੀਠੀਆ ਵਿਰੁੱਧ ਝੂਠਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋ ਰਹੀ ਹੈ ਅਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਵਿਰੋਧੀ ’ਤੇ ਝੂਠੇ ਕੇਸ ਬਣਾਏ ਜਾ ਰਹੇ ਹਨ।
ਇਸ ਤੋਂ ਪਹਿਲਾਂ ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਮਨਜੀਤ ਸਿੰਘ ਮਲਕਪੁਰ ਨੇ ਕਿਹਾ ਕਿ ਅਕਾਲੀ ਦਲ ਨੂੰ ਜਦੋਂ ਵੀ ਦਬਾਉਣ ਦਾ ਯਤਨ ਕੀਤਾ ਗਿਆ ਉਦੋਂ ਅਕਾਲੀ ਦਲ ਪਹਿਲਾਂ ਨਾਲੋਂ ਵੀ ਵੱਧ ਮਜ਼ਬੂਤ ਹੋ ਕੇ ਉਭਰਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਅੱਜ ਵੀ ਸਰਕਾਰੀ ਵਧੀਕੀਆਂ ਖ਼ਿਲਾਫ਼ ਅਕਾਲੀ ਵਰਕਰ ਕੁਰਬਾਨੀ ਦੇਣ ਤੋਂ ਪਿੱਛੇ ਨਹੀਂ ਹਟਣਗੇ।
ਇਸ ਮੌਕੇ ਐਸਜੀਪੀਸੀ ਦੇ ਐਗਜੈਕਟਿਵ ਮੈਂਬਰ ਅਜਮੇਰ ਸਿੰਘ ਖਹਿਰਾ, ਪਰਮਜੀਤ ਕੌਰ ਲਾਂਡਰਾਂ, ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਪ੍ਰਦੀਪ ਸਿੰਘ ਭਾਰਜ, ਅਵਤਾਰ ਸਿੰਘ ਮੌਲੀ, ਸਤਨਾਮ ਸਿੰਘ ਲਾਂਡਰਾਂ, ਯੂਥ ਆਗੂ ਅਜੈਪਾਲ ਮਿੱਡੂਖੇੜਾ, ਗੁਰਪ੍ਰਤਾਪ ਸਿੰਘ ਬੜੀ, ਸਰਬਜੀਤ ਪਾਰਸ, ਸਰਬਜੀਤ ਸਿੰਘ ਕਾਦੀਮਾਜਰਾ, ਬੀਬੀ ਕਸ਼ਮੀਰ ਕੌਰ, ਅਰਜਨ ਕਾਂਸਲ, ਕੰਮਾਂ ਬੈਦਵਾਨ ਗੁਰਮੀਤ ਸਿੰਘ ਸ਼ਾਮਪੁਰ, ਬਹਾਦਰ ਸਿੰਘ, ਪ੍ਰੀਤ ਰਾਠੋੜ, ਰਵਿੰਦਰ ਰਵੀ, ਦਿਲਬਾਗ ਸਿੰਘ ਮੀਆਂਪੁਰ, ਹਰਜਿੰਦਰ ਸਿੰਘ ਬਲੱੌਗੀ, ਬਲਜਿੰਦਰ ਸਿੰਘ ਬੇਦੀ, ਨਰਿੰਦਰ ਸਿੰਘ ਬਰਾੜ, ਸੰਦੀਪ ਸਿੰਘ ਸਲੋਤਾ, ਸੰਦੀਪ ਸਿੰਘ ਕਲੌਤਾ, ਸਰਬਜੀਤ ਸਿੰਘ ਝਿੰਜਰ, ਅਮਨ ਬਸੌਲੀ, ਬਲਵਿੰਦਰ ਸਿੰਘ ਲਖਨੌਰ, ਹਰਮਿੰਦਰ ਸਿੰਘ ਪੱਤੋਂ, ਅਵਤਾਰ ਸਿੰਘ ਦਾਊਂ, ਨਿਰਮਲ ਸਰਪੰਚ ਮਾਣਕਮਾਜਰਾ, ਸਿਮਰਨਜੀਤ ਢਿੱਲੋਂ ਅਤੇ ਹੋਰ ਅਕਾਲੀ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…