ਬਲਬੀਰ ਸਿੱਧੂ ਨੇ ਸੈਕਟਰ-79 ਵਿੱਚ ਕੀਤਾ ਕਾਂਗਰਸ ਦੇ ਚੋਣ ਦਫ਼ਤਰ ਦਾ ਉਦਘਾਟਨ

ਵਿਧਾਨ ਸਭਾ ਚੋਣਾਂ ਦੌਰਾਨ ਵਿਕਾਸ ਹੀ ਹੋਵੇਗਾ ਮੁੱਖ ਮੁੱਦਾ: ਬਲਬੀਰ ਸਿੰਘ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜਨਵਰੀ:
ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਅਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਿਸਵ ਜੈਨ ਨੇ ਅੱਜ ਇੱਥੇ ਸੈਕਟਰ-79 ਵਿੱਚ ਪਾਰਟੀ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਉਪਰੰਤ ਬਲਬੀਰ ਸਿੱਧੂ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ ਦੌਰਾਨ ਵਿਕਾਸ ਹੀ ਉਨ੍ਹਾਂ ਦਾ ਮੁੱਖ ਚੋਣ ਮੁੱਦਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ਪਿਛਲੇ ਸਾਲਾਂ ਵਿਚ ਵਿਕਾਸ ਦੇ ਰਾਹ ਤੇ ਲੈ ਜਾਣ ਦੇ ਲਈ ਉਨ੍ਹਾਂ ਦੀ ਭਰੋਸੇਯੋਗਤਾ ਅਤੇ ਸਖਤ ਮਿਹਨਤ ਤੇ ਕੋਈ ਸਵਾਲ ਨਹੀਂ ਚੁੱਕ ਸਕਦਾ। ਉਨ੍ਹਾਂ ਨੇ ਮੁਹਾਲੀ ਦਾ ਕੋਈ ਕੋਨਾ ਨਹੀਂ ਛੱਡਿਆ, ਜਿੱਥੇ ਵਿਕਾਸ ਨਹੀਂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਉਹ ਵਿਰੋਧੀਆਂ ਨੂੰ ਚੁਣੌਤੀ ਦਿੰਦੇ ਹਨ ਕਿ ਵਿਧਾਇਕ ਦੇ ਰੂਪ ਵਿੱਚ ਉਨ੍ਹਾਂ ਦੇ ਕਾਰਜਕਾਲ ਦੌਰਾਨ ਮੁਹਾਲੀ ਵਿੱਚ ਹੋਈ ਤਰੱਕੀ ਅਤੇ ਵਿਕਾਸ ਨੂੰ ਚੈਲੇਂਜ ਕਰਕੇ ਦਿਖਾਉਣ।
ਸ੍ਰੀ ਸਿੱਧੂ ਨੇ ਕਿਹਾ ਕਿ ਮੁੱਦਿਆਂ ਦੇ ਦੀਵਾਲੀਆਪਣ ਨਾਲ ਗ੍ਰਸਤ ਵਿਰੋਧੀ ਧਿਰ ਦੀ ਤਰ੍ਹਾਂ ਉਹ ਚੋਣ ਪ੍ਰਚਾਰ ਵਿੱਚ ਕੋਝੀਆਂ ਅਤੇ ਚਿੱਕੜ ਉਛਾਲਣ ਵਾਲੀ ਰਾਜਨੀਤੀ ਵਿਚ ਸ਼ਾਮਲ ਨਹੀਂ ਹੋਣਗੇ, ਉਹ ਵਿਕਾਸ ਦੇ ਮੋਰਚੇ ਤੇ ਆਪਣੇ ਰਿਪੋਰਟ ਕਾਰਡ ਦੇ ਅਧਾਰ ਤੇ ਲੋਕਾਂ ਦੇ ਵਿਚਕਾਰ ਜਾਣਗੇ ਅਤੇ ਸਮਰਥਨ ਮੰਗਣਗੇ। ਆਪਣੇ ਕਾਰਜਕਾਲ ਅਤੇ ਆਪਣੀ ਅਗਵਾਈ ਵਿੱਚ ਮੁਹਾਲੀ ਵਿਚ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਦੀ ਚਰਚਾ ਕਰਦਿਆਂ ਉਹਨਾਂ ਕਿਹਾ ਕਿ ਮੁਹਾਲੀ ਦੇ ਮੈਡੀਕਲ ਕਾਲਜ ਵਿੱਚ ਕਲਾਸਾਂ ਸ਼ੁਰੂ ਹੋ ਗਈਆਂ ਹਨ, ਲਾਂਡਰਾਂ ਚੌਂਕ ਦੀ ਦਹਾਕਿਆਂ ਪੁਰਾਣੀ ਟਰੈਫ਼ਿਕ ਦੀ ਸਮੱਸਿਆ ਦਾ ਹੱਲ ਕਰ ਦਿੱਤਾ ਗਿਆ ਹੈ, ਮੁਹਾਲੀ ਦੇ ਸੈਕਟਰ-66 ਵਿਚ ਇੱਕ ਨਵਾਂ ਸਿਵਲ ਹਸਪਤਾਲ ਬਣਾਇਆ ਜਾ ਰਿਹਾ ਹੈ ਅਤੇ ਮੁਹਾਲੀ ਵਿੱਚ ਨਰਸਿੰਗ ਕਾਲਜ ਦੀ ਨੀਂਹ ਵੀ ਰੱਖੀ ਗਈ ਹੈ।
ਵਿਧਾਇਕ ਸਿੱਧੂ ਨੇ ਕਿਹਾ ਕਿ ਸ਼ਹਿਰ ਵਿਚ ਪਾਣੀ ਦੀ ਮੁਸ਼ਕਲ ਨੂੰ ਦੂਰ ਕਰਨ ਦੇ ਲਈ 375 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਗਏ ਵਾਟਰ ਟ੍ਰੀਟਮੈਂਟ ਪਲਾਂਟ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਸੈਕਟਰ-77 ਵਿੱਚ 150 ਕਰੋੜ ਰੁਪਏ ਦੇ ਨਵੇਂ ਬੱਸ ਸਟੈਂਡ, ਸੈਕਟਰ-78 ਵਿਚ 15 ਕਰੋੜ ਰੁਪਏ ਨਾਲ ਭਗਤ ਆਸਾ ਰਾਮ ਅਤੇ ਸੈਕਟਰ-83 ਵਿੱਚ 145 ਕਰੋੜ ਰੁਪਏ ਦੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕੰਮ ਚਾਲੂ ਹੈ।
ਉਨ੍ਹਾਂ ਨੇ ਕਿਹਾ ਕਿ ਮੁਹਾਲੀ ਨਗਰ ਨਿਗਮ ਵਿਚ ਸੱਤਾ ਵਿੱਚ ਆਉਣ ਦੇ ਬਾਅਦ ਕਾਂਗਰਸ ਨੇ ਅਨੇਕਾਂ ਵਿਕਾਸ ਯੋਜਨਾਵਾਂ ਨੂੰ ਅੰਜਾਮ ਦੇ ਕੇ ਸਿਰਫ਼ 7 ਮਹੀਨਿਆਂ ਵਿੱਚ ਮੁਹਾਲੀ ਸ਼ਹਿਰ ਦਾ ਚਿਹਰਾ ਬਦਲ ਦਿੱਤਾ ਹੈ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਕੰਵਰਬੀਰ ਸਿੰਘ ਰੂਬੀ ਸਿੱਧੂ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਿਸ਼ਵ ਜੈਨ, ਕਾਂਗਰਸੀ ਕੌਂਸਲਰ ਪਰਮਜੀਤ ਸਿੰਘ ਹੈਪੀ, ਹਰਜੀਤ ਸਿੰਘ ਭੋਲੂ ਅਤੇ ਹੋਰ ਸੀਨੀਅਰ ਕਾਂਗਰਸ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…