Share on Facebook Share on Twitter Share on Google+ Share on Pinterest Share on Linkedin ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜਨਵਰੀ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ 356ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਇਆ ਇਹ ਨਗਰ ਕੀਰਤਨ ਪੂਰੇ ਇਲਾਕੇ ਦੀ ਪ੍ਰਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਦੇ ਪਿੱਛੇ ਫੁੱਲਾਂ ਨਾਲ ਸਜਾਈ ਹੋਈ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਕਰਵਾਏ ਗਏ ਸਨ। ਪਾਲਕੀ ਸਾਹਿਬ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ। ਗਤਕਾ ਪਾਰਟੀ, ਫੌਜੀ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਨਗਰ ਕੀਰਤਨ ਦਾ ਰਸਤੇ ਵਿੱਚ ਥਾਂ-ਥਾਂ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਸੰਗਤਾਂ ਵੱਲੋਂ ਥਾਂ-ਥਾਂ ’ਤੇ ਚਾਹ, ਬ੍ਰੈੱਡ ਪਕੌੜੇ, ਮਿਠਾਈਆਂ, ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਿਆ। ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 12 ਜਨਵਰੀ ਨੂੰ ਦਸਵੀਂ ਦਾ ਸ਼ੱੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਨਲ ਢਾਡੀ ਜਥੇ, ਕਵੀਸ਼ਰੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਇਸ ਦਿਨ ਸਵੇਰੇ 10 ਵਜੇ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ