ਸਰਕਾਰੀ ਹਾਈ ਸਕੂਲ ਲਾਂਡਰਾਂ ਨੂੰ 12ਵੀਂ ਤੱਕ ਅਪਗਰੇਡ ਕਰਨ ਦੀ ਖ਼ੁਸ਼ੀ ਵਿੱਚ ਲੋਕਾਂ ਨੇ ਲੱਡੂ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜਨਵਰੀ:
ਇੱਥੋਂ ਦੇ ਨਜ਼ਦੀਕੀ ਪਿੰਡ ਲਾਂਡਰਾਂ ਦਾ ਸਰਕਾਰੀ ਹਾਈ ਸਕੂਲ ਨੂੰ ਸੀਨੀਅਰ ਸੈਕੰਡਰੀ ਤੱਕ ਅਪਗਰੇਡ ਕਰਨ ’ਤੇ ਇਲਾਕੇ ਦੇ ਪੰਚਾਂ- ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੇ ਹਲਕਾ ਮੁਹਾਲੀ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਅੱਜ ਲਾਂਡਰਾਂ ਸਕੂਲ ਵਿਖੇ ਇਕੱਤਰ ਹੋਏ ਲਾਂਡਰਾਂ ਦੇ ਸਰਪੰਚ ਹਰਚਰਨ ਸਿੰਘ ਗਿੱਲ, ਨਿਊ ਲਾਂਡਰਾਂ ਦੇ ਸਰਪੰਚ ਗੁਰਮੁੱਖ ਸਿੰਘ, ਜਸਵਿੰਦਰ ਸਿੰਘ ਪੱਪਾ ਸਰਪੰਚ ਗਿੱਦੜਪੁਰ, ਸੁਰਜੀਤ ਸਿੰਘ ਸਾਬਕਾ ਸਰਪੰਚ ਸੈਦਪੁਰ, ਪਿਆਰਾ ਸਿੰਘ ਸਰਪੰਚ ਚੱਪੜਚਿੜੀ ਕਲਾਂ, ਪਹਿਲਵਾਨ ਅਮਰਜੀਤ ਸਿੰਘ, ਨਰਿੰਦਰ ਸਿੰਘ ਲਖਨੌਰ, ਸੁਰਜੀਤ ਸਿੰਘ ਸਾਬਕਾ ਸਰਪੰਚ ਚੱਪੜਚਿੜੀ , ਬਲਾਕ ਸੰਮਤੀ ਮੈਂਬਰ ਸਤਵੰਤ ਕੌਰ, ਸਤਨਾਮ ਸਿੰਘ ਪ੍ਰਧਾਨ ਸਕੂਲ ਕਮੇਟੀ ਨੇ ਕਿਹਾ ਕਿ ਵਿਧਾਇਕ ਬਲਬੀਰ ਸਿੱਧੂ ਦੇ ਯਤਨਾਂ ਸਦਕਾ ਇਲਾਕੇ ਦੇ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ। ਅਜ਼ਾਦੀ ਤੋਂ ਬਾਅਦ ਪੰਜਾਬ ਵਿਚ ਕਈ ਸਰਕਾਰਾਂ ਆਈਆਂ ਅਤੇ 1948 ਤੋਂ ਸਥਾਪਿਤ ਇਸ ਹਾਈ ਸਕੂਲ ’ਚੋਂ ਪੜ੍ਹ ਕੇ ਹਜ਼ਾਰਾਂ ਦੀ ਗਿਣਤੀ ਵਿਚ ਬੱਚੇ ਅਫਸਰ ਬਣੇ ਹਨ। ਪਰ ਕਿਸੇ ਨੇ ਵੀ ਹੁਣ ਤੱਕ ਸਕੂਲ ਨੂੰ ਅਪਗਰੇਡ ਕਰਵਾਉਣ ਦੀ ਕੋਸ਼ਿਸ਼ ਨਹੀਂ ਸੀ ਕੀਤੀ।
ਉਨ੍ਹਾਂ ਕਿਹਾ ਕਿ ਵਿਧਾਇਕ ਬਲਬੀਰ ਸਿੱਧੂ ਦਾ ਇਹ ਪੂਰਾ ਇਲਾਕਾ ਬਹੁਤ ਹੀ ਸ਼ੁਕਰਗੁਜ਼ਾਰ ਹੈ ਕਿ ਉਨ੍ਹਾਂ ਨੇ ਪਹਿਲਾਂ ਲਾਂਡਰਾਂ ਜੰਕਸ਼ਨ ਦਾ ਨਿਰਮਾਣ ਕਰਵਾਇਆ ਅਤੇ ਹੁਣ ਸਕੂਲ ਅਪਗਰੇਡ ਕਰਵਾ ਕੇ ਇਲਾਕੇ ਦੇ ਲੋਕਾਂ ਨੂੰ ਬਹੁਤ ਵੱਡੇ ਤੋਹਫੇ ਦਿੱਤੇ ਹਨ। ਹੁਣ ਇਲਾਕੇ ਦੇ ਪਿੰਡਾਂ ਦੇ ਨੌਜਵਾਨ 12ਵੀਂ ਤੱਕ ਦੀ ਪੜ੍ਹਾਈ ਲਾਂਡਰਾਂ ਸਕੂਲ ਤੋਂ ਹੀ ਪੂਰੀ ਕਰ ਸਕਣਗੇ। ਇਸ ਮੌਕੇ ਸਤਵੰਤ ਸਿੰਘ, ਜਗਤਾਰ ਸਿੰਘ, ਬ੍ਰਿਜਮੋਹਨ, ਨਛੱਤਰ ਕੌਰ, ਭੁਪਿੰਦਰ ਸਿੰਘ, ਕੰਵਲਜੀਤ ਸਿੰਘ ਸਾਰੇ ਪੰਚ, ਦਿਲਤੇਗ ਸਿੰਘ ਨੰਬਰਦਾਰ, ਮੇਵਾ ਸਿੰਘ, ਨਰਿੰਦਰ ਸਿੰਘ ਗੁੱਡੂ, ਗੁਰਮੀਤ ਸਿੰਘ, ਦੀਪ ਸਿੰਘ, ਜਸਪਾਲ ਸਿੰਘ, ਅਮਰਜੀਤ ਸਿੰਘ ਕੈਲੋਂ, ਮੁੱਖ ਅਧਿਆਪਿਕਾ ਮਨਪ੍ਰੀਤ ਕੌਰ ਆਦਿ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…