Share on Facebook Share on Twitter Share on Google+ Share on Pinterest Share on Linkedin ਟਿਕਟਾਂ ਦੀ ਵੰਡ ਦਾ ਰੌਲਾ: ਅਕਾਲੀ ਦਲ ਨੇ ਪਰਵਿੰਦਰ ਨੂੰ ਅਸੂਲਾਂ ਦੇ ਖ਼ਿਲਾਫ਼ ਟਿਕਟ ਦਿੱਤੀ: ਨਾਰਾਜ਼ ਆਗੂ ਨਾਰਾਜ਼ ਅਕਾਲੀ ਆਗੂਆਂ ਨੇ ਪਾਰਟੀ ਪ੍ਰਧਾਨ ਨੂੰ ਦੋ ਦਿਨ ਦਾ ਅਲਟੀਮੇਟਮ ਦਿੱਤਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜਨਵਰੀ: ਸ਼੍ਰੋਮਣੀ ਅਕਾਲੀ ਦਲ ਵਿੱਚ ਵੀ ਬਗਾਵਤੀ ਸੁਰਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਬਲਾਕ ਸਮਿਤੀ ਦੇ ਮੈਂਬਰ ਅਵਤਾਰ ਸਿੰਘ ਮੌਲੀ, ਅਕਾਲੀ ਦਲ ਜ਼ਿਲ੍ਹਾ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸ਼ਾਮਪੁਰ ਅਤੇ ਸਕੱਤਰ ਜਨਰਲ ਕਮਲਜੀਤ ਸਿੰਘ ਬੈਦਵਾਨ ਅਤੇ ਹੋਰਨਾਂ ਆਗੂਆਂ ਨੇ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਪਰਵਿੰਦਰ ਸਿੰਘ ਸੋਹਾਣਾ ਨੂੰ ਟਿਕਟ ਦੇਣ ਵਿਰੁੱਧ ਬਗਾਵਤ ਸ਼ੁਰੂ ਹੋ ਗਈ ਹੈ। ਅੱਜ ਇੱਥੇ ਪੱਤਰਕਾਰ ਵਾਰਤਾ ਦੌਰਾਨ ਉਕਤ ਆਗੂਆਂ ਨੇ ਕਿਹਾ ਕਿ ਹਾਈ ਕਮਾਂਡ ਨੇ ਜਿਸ ਲੋਕਲ ਆਗੂ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਹੈ, ਉਹ ਪਾਰਟੀ ਦਾ ਵਫ਼ਾਦਾਰ ਸਿਪਾਹੀ ਨਹੀਂ ਹੋ ਸਕਦਾ ਹੈ, ਉਨ੍ਹਾਂ ਕਿਹਾ ਕਿ ਉਕਤ ਆਗੂ ਨੇ ਪਿੱਛੇ ਜਿਹੇ ਨਗਰ ਨਿਗਮ ਚੋਣਾਂ ਦੌਰਾਨ ਪਾਰਟੀ ਨੂੰ ਪਿੱਠ ਦਿਖਾ ਕੇ ਇਹ ਕਹਿ ਕੇ ਆਜ਼ਾਦ ਚੋਣਾਂ ਲੜੀਆਂ ਸਨ ਕਿ ਲੋਕਾਂ ਦੇ ਵਿਰੋਧ ਦੇ ਚੱਲਦਿਆਂ ਤੱਕੜੀ ਨੂੰ ਘੱਟ ਵੋਟਾਂ ਪੈਣਗੀਆਂ। ਲੇਕਿਨ ਉਹ ਆਜ਼ਾਦ ਗਰੁੱਪ ਦਾ ਵੀ ਨਹੀਂ ਬਣ ਸਕਿਆ। ਸਾਬਕਾ ਮੇਅਰ ਦੇ ਧੜੇ ਨੂੰ ਵੀ ਅਲਵਿਦਾ ਆਖ ਕੇ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਿਆ। ਉਪਰੋਕਤ ਆਗੂਆਂ ਨੇ ਕਿਹਾ ਕਿ ਇਸ ਸਬੰਧੀ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਆਗੂਆਂ ਨਾਲ ਘੱਟੋ-ਘੱਟ ਅੱਠ ਮੀਟਿੰਗਾਂ ਕਰ ਚੁੱਕੇ ਹਨ ਅਤੇ ਹਲਕੇ ਦੀ ਸੱਤ ਮੈਂਬਰੀ ਕਮੇਟੀ ਵੱਲੋਂ ਅਵਤਾਰ ਸਿੰਘ ਮੌਲੀ, ਕਮਲਜੀਤ ਸਿੰਘ ਬੈਦਵਾਨ ਅਤੇ ਅਜੈਪਾਲ ਮਿੱਡੂਖੇੜਾ ਨੂੰ ਟਿਕਟ ਦੇਣ ਦਾ ਸੁਝਾਅ ਦਿੱਤਾ ਗਿਆ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਹਾਈ ਕਮਾਂਡ ਨੇ ਉਨ੍ਹਾਂ ਦੀ ਇਕ ਨਹੀਂ ਸੁਣੀ ਅਤੇ ਪਰਵਿੰਦਰ ਸਿੰਘ ਨੂੰ ਟਿਕਟ ਦੇ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ 5 ਸਾਲਾਂ ਉਨ੍ਹਾਂ ਨੇ ਸਰਕਾਰੀ ਵਧੀਕੀਆਂ ਦਾ ਸਾਹਮਣਾ ਕੀਤਾ ਪ੍ਰੰਤੂ ਉਹ ਕਦੇ ਨਹੀਂ ਡੋਲੇ ਅਤੇ ਪਾਰਟੀ ਨਾਲ ਚਟਾਨ ਵਾਂਗ ਖੜੇ ਰਹੇ ਲੇਕਿਨ ਪਾਰਟੀ ਨੇ ਅਸੂਲਾਂ ਦੇ ਖ਼ਿਲਾਫ਼ ਜਾ ਕੇ ਉਕਤ ਆਗੂ ਨੂੰ ਟਿਕਟ ਦੇ ਕੇ ਵਫ਼ਾਦਾਰ ਵਰਕਰਾਂ ਨਾਲ ਵੱਡਾ ਧੋਖਾ ਕੀਤਾ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਆਗੂਆਂ ਨੇ ਹਾਈ ਕਮਾਂਡ ਨੂੰ ਦੋ ਦਿਨ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਮੁਹਾਲੀ ਸੀਟ ਦੀ ਟਿਕਟ ਬਾਰੇ ਮੁੜ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਨੇ ਉਨ੍ਹਾਂ ਦੀ ਗੱਲ ਨੂੰ ਅਣਗੌਲਿਆ ਕੀਤਾ ਗਿਆ ਤਾਂ ਉਹ ਦੋ ਦਿਨ ਬਾਅਦ ਕੋਈ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਨੂੰ ਟਿਕਟ ਦੇਣ ਕਾਰਨ ਵਰਕਰਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਮੌਕੇ ਬੀਬੀ ਕਸ਼ਮੀਰ ਕੌਰ, ਸੀਨੀਅਰ ਯੂਥ ਆਗੂ ਸੁਖਵਿੰਦਰ ਸਿੰਘ ਛਿੰਦੀ, ਯੂਥ ਵਿੰਗ ਦੇ ਮੀਤ ਪ੍ਰਧਾਨ ਗੁਰਪ੍ਰਤਾਪ ਸਿੰਘ ਬੜੀ, ਹੈਪੀ ਸਨੇਟਾ, ਜਸਪਾਲ ਸਿੰਘ, ਸਤਨਾਮ ਸਿੰਘ ਲਾਂਡਰਾਂ, ਭੁਪਿੰਦਰ ਸਿੰਘ ਮੌਲੀ, ਬਲਵਿੰਦਰ ਸਿੰਘ ਲਖਨੌਰ, ਬਹਾਦਰ ਸਿੰਘ ਦੋਵੇਂ ਸਰਕਲ ਪ੍ਰਧਾਨ, ਨਿਰਮਲ ਸਿੰਘ ਸਾਬਕਾ ਸਰਪੰਚ ਮਾਣਕਮਾਜਰਾ, ਪ੍ਰੀਤ ਰਠੌਰ ਪ੍ਰਧਾਨ ਕਲੋਨੀ ਸੈੱਲ, ਬਿੰਨੀ ਮੌਲੀ, ਗੁਰਮੀਤ ਸਿੰਘ ਬਾਕਰਪੁਰ, ਰਵਿੰਦਰ, ਰਾਜ ਕੁਮਾਰ, ਮੱਖਣ ਗੀਗੇਮਾਜਰਾ, ਰਿਸਵ ਗਿਰੀ, ਕਮਲੇਸ਼ ਕੁਮਾਰ, ਸੋਨੂੰ ਖਾਨ ਮਨੌਲੀ, ਮਨਦੀਪ ਪਾਪੜੀ, ਪਰਵਿੰਦਰ ਬੜਮਾਜਰਾ, ਸੋਨੂੰ ਬੈਦਵਾਨ ਮਟੌਰ ਅਤੇ ਹਰਮਨਦੀਪ ਸਿੰਘ ਹੈਰੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ