Nabazepunjab.com

ਪ੍ਰਾਪਰਟੀ ਟੈਕਸ ਖ਼ਤਮ ਕਰਵਾਉਣ ਦੇ ਨਾਂ ’ਤੇ ਵਿਧਾਇਕ ਸਿੱਧੂ ਨੇ ਮੁਹਾਲੀ ਵਾਸੀਆਂ ਦਿੱਤਾ ਧੋਖਾ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ:
ਵਿਧਾਨ ਸਭਾ ਹਲਕਾ ਮੁਹਾਲੀ ਦੇ ਮੌਜੂਦਾ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਜਿੱਥੇ ਹੋਰਨਾਂ ਮੁੱਦਿਆਂ ਉਤੇ ਸ਼ਹਿਰ ਮੋਹਾਲੀ ਨਿਵਾਸੀਆਂ ਨਾਲ ਧੋਖੇ ਕੀਤੇ, ਉੱਥੇ ਹੀ ਪ੍ਰਾਪਰਟੀ ਟੈਕਸ ਬਿਲਕੁਲ ਹੀ ਖ਼ਤਮ ਕਰਵਾਉਣ ਦਾ ਵਾਅਦਾ ਕਰਕੇ ਵੀ ਲੋਕਾਂ ਨੂੰ ਧੋਖਾ ਹੀ ਦਿੱਤਾ। ਆਮ ਆਦਮੀ ਪਾਰਟੀ ਦੇ ਹਲਕਾ ਮੁਹਾਲੀ ਤੋਂ ਉਮੀਦਵਾਰ ਕੁਲਵੰਤ ਸਿੰਘ ਨੇ ਕਿਹਾ ਕਿ ਸਾਲ 2014 ਵਿੱਚ ਅਕਾਲੀ ਸਰਕਾਰ ਵੇਲੇ ਵਿਧਾਇਕ ਬਲਬੀਰ ਸਿੰਘ ਸਿੱਧੂ ਮੀਡੀਆ ਵਿੱਚ ਸੁਰਖ਼ੀਆ ਬਟੋਰਨ ਲਈ ਦਮਗਜ਼ੇ ਮਾਰਦੇ ਰਹੇ ਹਨ ਕਿ ਕਾਂਗਰਸ ਸਰਕਾਰ ਆਉਣ ’ਤੇ ਮੁਹਾਲੀ ਵਾਸੀਆਂ ਨੂੰ ਪ੍ਰਾਪਰਟੀ ਟੈਕਸ ਤੋਂ ਨਿਜਾਤ ਦਿਵਾਈ ਜਾਵੇਗੀ। ਪ੍ਰੰਤੂ ਹਕੀਕਤ ਇਹ ਹੈ ਕਿ ਕਾਂਗਰਸ ਸਰਕਾਰ ਦੇ ਸੱਤਾ ਸੰਭਾਲਦਿਆਂ ਹੀ ਸਿੱਧੂ ਦੇ ਇਹ ਵਾਅਦੇ ਹਵਾ ਵਿੱਚ ਉੱਡ ਗਏ ਅਤੇ ਪੂਰੇ ਪੰਜ ਸਾਲ ਸਿੱਧੂ ਕਦੇ ਪਸ਼ੂ ਪਾਲਣ ਮੰਤਰੀ ਅਤੇ ਕਦੇ ਸਿਹਤ ਤੇ ਕਿਰਤ ਮੰਤਰੀ ਵਜੋਂ ਸੱਤਾ ਦਾ ਨਿੱਘ ਮਾਣਦੇ ਰਹੇ ਪ੍ਰੰਤੂ ਮੁਹਾਲੀ ਦੇ ਲੋਕ ਆਪਣੇ ਘਰਾਂ ਵਿੱਚ ਕਿਰਾਏਦਾਰ ਦੀ ਤਰ੍ਹਾਂ ਰਹਿੰਦੇ ਰਹੇ। ਸਿੱਧੂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਪ੍ਰਾਪਰਟੀ ਟੈਕਸ ਖ਼ਤਮ ਨਹੀਂ ਕਰਵਾ ਸਕੇ। ਇਸ ਲਈ ਉਹ ਸ਼ਹਿਸ ਵਾਸੀਆਂ ਦੇ ਵੋਟ ਦੇ ਹੱਕਦਾਰ ਨਹੀਂ ਹਨ।
ਕੁਲਵੰਤ ਸਿੰਘ ਨੇ ਕਿਹਾ ਕਿ ਪ੍ਰਾਪਰਟੀ ਟੈਕਸ ਵਰਗੇ ਅਹਿਮ ਮੁੱਦਿਆਂ ਉੱਤੇ ਮੁਹਾਲੀ ਦੇ ਲੋਕਾਂ ਨਾਲ ਧੋਖਾ ਕਰਨ ਵਾਲੇ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਕਿਸੇ ਵੀ ਤਰ੍ਹਾਂ ਨਾਲ ਮੋਹਾਲੀ ਨਿਵਾਸੀਆਂ ਦੇ ਲਈ ਭਰੋਸੇਯੋਗ ਪਾਤਰ ਨਹੀਂ ਰਹੇ। ਇਸ ਲਈ ਅਜਿਹੇ ਉਮੀਦਵਾਰ ਨੂੰ ਤਾਂ ਇਲਾਕੇ ਵਿੱਚ ਵੜਨ ਵੀ ਨਹੀਂ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ‘ਝਾੜੂ’ ਚੱਲਣ ਨਾਲ ਹੀ ਅਜਿਹੀ ਰਾਜਨੀਤਕ ਗੰਦਗੀ ਸਾਫ਼ ਕੀਤੀ ਜਾ ਸਕਦੀ ਹੈ, ਇਸ ਲਈ ਆਉਂਦੀ 20 ਫਰਵਰੀ ਨੂੰ ਚੋਣ ਨਿਸ਼ਾਨ ‘ਝਾੜੂ’ ਨੂੰ ਪਾ ਕੇ ਆਮ ਆਦਮੀ ਪਾਰਟੀ ਦੇ ਹੱਥ ਮਜ਼ਬੂਤ ਕਰਨ ਤਾਂ ਜੋ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਾ ਕੇ ਲੋਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…