Share on Facebook Share on Twitter Share on Google+ Share on Pinterest Share on Linkedin ਸਾਬਕਾ ਮੇਅਰ ਕੁਲਵੰਤ ਸਿੰਘ ਦੀ ਪਤਨੀ ਨੇ ਸੰਭਾਲੀ ਚੋਣ ਮੁਹਿੰਮ ਦੀ ਵਾਗਡੋਰ ਅਰਵਿੰਦ ਕੇਜਰੀਵਾਲ ਸਰਕਾਰ ਦੇ ਦਿੱਲੀ ਮਾਡਲ ਨੂੰ ਬੇਹੱਦ ਪਸੰਦ ਕਰ ਰਹੇ ਨੇ ਲੋਕ: ਜਸਵੰਤ ਕੌਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ: ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਪਤਨੀ ਜਸਵੰਤ ਕੌਰ ਨੇ ਆਪਣੇ ਪਤੀ ਦੀ ਚੋਣ ਮੁਹਿੰਮ ਨੂੰ ਸੰਭਾਲਦੇ ਹੋਏ ਸ਼ੁੱਕਰਵਾਰ ਨੂੰ ਘਰ-ਘਰ ਜਾ ਕੇ ਵੋਟਾਂ ਮੰਗੀਆਂ ਅਤੇ ਸ਼ਹਿਰ ਦੀਆਂ ਅੌਰਤਾਂ ਨੂੰ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਰਕਾਰ ਦੇ ਮਾਡਲ ਤੋਂ ਜਾਣੂ ਕਰਵਾਇਆ। ਇਸ ਤੋਂ ਪਹਿਲਾਂ ਉਹ ਬੀਬੀਆਂ ਦੇ ਵੱਡੇ ਕਾਫ਼ਲੇ ਨਾਲ ਇੱਥੋਂ ਦੇ ਸੈਕਟਰ-68 ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਜਸਵੰਤ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਸਵੰਤ ਕੌਰ ਨੇ ਕਿਹਾ ਕਿ ਉਸ ਦੇ ਪਤੀ ਕੁਲਵੰਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਮੁਹਾਲੀ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ। ਉਨ੍ਹਾਂ ਦੇ ਮੇਅਰ ਵਜੋਂ ਪਿਛਲੇ 5 ਸਾਲਾਂ ਵਿੱਚ ਕੀਤੇ ਸ਼ਹਿਰ ਦੇ ਵਿਕਾਸ ਬਾਰੇ ਲੋਕ ਭਲੀਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਦੇ ਕਾਰਜਕਾਲ ਦੌਰਾਨ ਹੀ ਸ਼ਹਿਰ ਦਾ ਸਰਬਪੱਖੀ ਵਿਕਾਸ ਹੋਇਆ ਅਤੇ ਕਈ ਨਵੇਂ ਪ੍ਰਾਜੈਕਟ ਲਿਆਂਦੇ ਗਏ ਜਦੋਂਕਿ ਨਗਰ ਨਿਗਮ ’ਤੇ ਮੌਜੂਦਾ ਕਾਬਜ਼ ਧਿਰ ਸਿਰਫ਼ ਫੌਕੀ ਬਿਆਨਬਾਜ਼ੀ ਤੱਕ ਹੀ ਸੀਮਤ ਹੈ। ਸ਼ਹਿਰ ਵਿੱਚ ਜਿਹੜੇ ਵੀ ਵਿਕਾਸ ਕੰਮ ਚੱਲ ਰਹੇ ਹਨ, ਉਨ੍ਹਾਂ ’ਚੋਂ ਜ਼ਿਆਦਾਤਰ ਕੁਲਵੰਤ ਸਿੰਘ ਦੇ ਮੇਅਰ ਵਜੋਂ ਹਾਊਸ ਵਿੱਚ ਪਾਸ ਕੀਤੇ ਹੋਏ ਕੰਮ ਹਨ। ਇਸ ਦੌਰਾਨ ਸਮਾਜ ਸੇਵਕਾ ਬੀਬੀ ਸਵਰਨ ਕੌਰ ਦੇ ਘਰ ਸ਼ਹਿਰ ਦੀਆਂ ਅੌਰਤਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਜਸਵੰਤ ਕੌਰ ਨੇ ਕਿਹਾ ਕਿ ਮੁਹਾਲੀ ਹਲਕੇ ਵਿੱਚ ਲੋਕਾਂ ਵੱਲੋਂ ਅਰਵਿੰਦ ਕੇਜਰੀਵਾਲ ਸਰਕਾਰ ਦੇ ਦਿੱਲੀ ਮਾਡਲ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਵਾਸੀਆਂ ਨੂੰ ਆਪ ਦੀ ਸਰਕਾਰ ਬਣਨ ’ਤੇ ਮੁਹੱਲਾ ਕਲੀਨਿਕ ਅਤੇ ਹੋਰ ਪ੍ਰਾਜੈਕਟ ਆਉਣ ਦੀ ਆਸ ਹੈ। ਇਸ ਮੌਕੇ ਆਜ਼ਾਦ ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ, ਬੀਬੀ ਸਵਰਨ ਕੌਰ, ਬੀਬੀ ਭੁਪਿੰਦਰ, ਕੌਰ, ਕੁਲਵੀਰ ਕੌਰ, ਸੁਰਿੰਦਰ ਕੌਰ, ਅਮਰਜੀਤ ਕੌਰ, ਪਰਮਜੀਤ ਕੌਰ ਅਤੇ ਵੱਡੀ ਗਿਣਤੀ ਵਿੱਚ ਅੌਰਤਾਂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ