ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਵੋਟਰਾਂ ਦੀ ਜਾਣਕਾਰੀ ਲਈ ‘ਨੋਅ ਯੂਅਰ ਕੈਂਡੀਡੇਟ’ ਐਪ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ:
ਭਾਰਤ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2022 ਵਿੱਚ ਚੋਣ ਲੜ ਰਹੇ ਵੱਖ-ਵੱਖ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਆਮ ਲੋਕਾਂ ਨੂੰ ਜਾਣੂ ਕਰਾਉਣ ਦੇ ਉਦੇਸ਼ ਨਾਲ ‘ਨੋਅ ਯੂਅਰ ਕੈਂਡੀਡੇਟ’ ਐਪਲੀਕੇਸ਼ਨ ਜਾਰੀ ਕੀਤੀ ਗਈ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲੜ ਰਹੇ ਵੱਖ-ਵੱਖ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਆਪਣੇ ਅਪਰਾਧਿਕ ਪਿਛੋਕੜ ਬਾਰੇ ਪੂਰੇ ਵੇਰਵੇ ਦਰਜ ਕਰਨਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਿਜੀਟਾਈਜੇਸ਼ਨ ਸਮੇਂ ਰਿਟਰਨਿੰਗ ਅਫ਼ਸਰ ਵੱਲੋਂ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਬਾਰੇ ਹਾਂ ਜਾਂ ਨਾਂਹ ਚੈੱਕ ਬੋਕਸ ’ਤੇ ਕਲਿੱਕ ਕਰਨਾ ਹੋਵੇਗਾ ਅਤੇ ਸਬੰਧਤ ਉਮੀਦਵਾਰ ਵੱਲੋਂ ਨਾਮਜ਼ਦਗੀ ਸਮੇਂ ਜਮਾਂ ਕਰਵਾਏ ਜਾਣ ਵਾਲੇ ਦਸਤਾਵੇਜ਼ ਸਕੈਨ ਕਰ ਕੇ ਅਪਲੋਡ ਕਰਨਾ ਹੋਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਦੌਰਾਨ ਸਬੰਧਤ ਰਿਟਰਨਿੰਗ ਅਫ਼ਸਰ ਹਰ ਹਾਲਤ ਵਿੱਚ ਇਹ ਯਕੀਨੀ ਬਣਾਉਣਗੇ ਕਿ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਵਾਲਾ ਦਸਤਾਵੇਜ਼ ਦਰੁਸਤ ਹੈ ਅਤੇ ਕੋਈ ਵੀ ਨਾਗਰਿਕ ਇਸ ਨੂੰ ‘ਨੋਅ ਯੂਅਰ ਕੈਂਡੀਡੇਟ’ ਐਪ ਰਾਹੀਂ ਦੇਖ ਸਕਣਗੇ। ਉਨ੍ਹਾਂ ਕਿਹਾ ਕਿ ਇਸ ਐਪਲੀਕੇਸ਼ਨ ਰਾਹੀਂ ਵੋਟਰਾਂ ਨੂੰ ਆਪਣੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਪਤਾ ਲੱਗ ਸਕੇਗਾ ਅਤੇ ਇਹ ਐਪ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਵਿੱਚ ਵਧੇਰੇ ਮਦਦਗਾਰ ਸਾਬਤ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…