ਆਪ ਉਮੀਦਵਾਰ ਪੈਸੇ ਦੇ ਜ਼ੋਰ ਨਾਲ ਵੋਟਰਾਂ ਨੂੰ ਭਰਮਾਉਣ ਦੀ ਤਾਕ ਵਿੱਚ: ਰਵਨੀਤ ਬਰਾੜ

ਕਿਸਾਨਾਂ ਵਿੱਚ ਫੁੱਟ ਪਾਉਣ ਲਈ ਕਰ ਰਹੇ ਹਨ ਪਲਾਨਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜਨਵਰੀ:
ਕਿਸਾਨਾਂ ਦੀਆਂ 22 ਤੋਂ ਵੱਧ ਜਥੇਬੰਦੀਆਂ ਦੀ ਸਾਂਝੀ ਸੰਸਥਾ ਸੰਯੁਕਤ ਸਮਾਜ ਮੋਰਚਾ ਦੇ ਮੁਹਾਲੀ ਤੋਂ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਪੂੰਜੀਪਤੀ ਕੁਲਵੰਤ ਸਿੰਘ ’ਤੇ ਪੈਸੇ ਦੇ ਜ਼ੋਰ ਨਾਲ ਵੋਟਰਾਂ ਨੂੰ ਪ੍ਰਭਾਵਿਤ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕੁਲਵੰਤ ਸਿੰਘ ਪੈਸੇ ਦੇ ਦਮ ’ਤੇ ਵੋਟਾਂ ਹਾਸਲ ਕਰਨ ਦੇ ਨਾਲ-ਨਾਲ ਕਿਸਾਨਾਂ ਵਿੱਚ ਫੁੱਟ ਪਾਉਣ ਦਾ ਯਤਨ ਕਰ ਰਹੇ ਹਨ। ਇਹੀ ਨਹੀਂ ਕਿਸਾਨਾਂ ਦੀਆਂ ਵੋਟਾਂ ਕੱਟਣ ਲਈ ਉਹ ਕਿਸੇ ਕਿਸਾਨੀ ਪਿਛੋਕੜ ਵਾਲੇ ਵਿਅਕਤੀ ਨੂੰ ਆਜ਼ਾਦ ਉਮੀਦਵਾਰ ਖੜ੍ਹਾ ਕਰ ਸਕਦੇ ਹਨ।
ਸ੍ਰੀ ਬਰਾੜ ਨੇ ਪਿੰਡਾਂ ਜਗਤਪੁਰਾ, ਕੰਬਾਲਾ, ਕੰਬਾਲੀ, ਚਾਚੂਮਾਜਰਾ, ਰੁੜਕਾ, ਧਰਮਗੜ੍ਹ ਅਤੇ ਕੰਡਾਲਾ ਵਿੱਚ ਚੋਣ ਪ੍ਰਚਾਰ ਦੌਰਾਨ ਪਿੰਡ ਵਾਸੀਆਂ ਨੂੰ ਸੰਯੁਕਤ ਸਮਾਜ ਮੋਰਚੇ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਅੰਨਦਾਤਾ ਦੇ ਹੱਕ ਵਿੱਚ ਫਤਵਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਕਿਸਾਨ ਭਾਈਚਾਰੇ ਵਿੱਚ ਫੁੱਟ ਪਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਕਿਸਾਨਾਂ ਦੀਆਂ ਵੋਟਾਂ ਜੋ ਕਿ ਆਮ ਆਦਮੀ ਪਾਰਟੀ ਨੂੰ ਨਹੀਂ ਪੈਣੀਆਂ, ਉਹ ਸੰਯੁਕਤ ਸਮਾਜ ਮੋਰਚੇ ਨੂੰ ਵੀ ਨਾ ਪੈ ਸਕਣ। ਉਨ੍ਹਾਂ ਕਿਹਾ ਕਿ ਕਿਸਾਨੀ ਭਾਈਚਾਰਾ ਸਮੁੱਚੇ ਦੇਸ਼ ਵਿੱਚ ਇੱਕਜੱੁਟ ਹੈ। ਕਿਸਾਨੀ ਅੰਦੋਲਨ ਦੌਰਾਨ ਜਿਸ ਇੱਕਜੱੁਟਤਾ ਦਾ ਪ੍ਰਗਟਾਵਾ ਪੰਜਾਬ ਦੇ ਕਿਸਾਨਾਂ ਨੇ ਕੀਤਾ ਉਹ ਸਮੁੱਚੇ ਦੇਸ਼ ਲਈ ਮਿਸਾਲ ਬਣਿਆ। ਅਜਿਹੇ ਵਿੱਚ ਪੂੰਜੀਪਤੀਆਂ ਦੀਆਂ ਚਾਲਾਂ ਵਿੱਚ ਕਿਸਾਨ ਨਹੀਂ ਆਉਣਗੇ ਅਤੇ ਪੰਜਾਬ ਭਰ ’ਚੋਂ ਕਿਸਾਨਾਂ ਦੀ ਵੋਟ ਸੰਯੁਕਤ ਸਮਾਜ ਮੋਰਚੇ ਦੇ ਹੱਕ ਵਿੱਚ ਹੀ ਭੁਗਤੇਗੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…