ਬੜਮਾਜਰਾ ਸਕੂਲ ਨੂੰ ਅਪਗਰੇਡ ਕਰਕੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਫਰਵਰੀ:
ਮੁਹਾਲੀ ਤੋਂ ਭਾਜਪਾ ਦੇ ਉਮੀਦਵਾਰ ਅਤੇ ਉੱਘੇ ਸਨਅਤਕਾਰ ਸੰਜੀਵ ਵਸ਼ਿਸ਼ਟ ਨੇ ਬੜਮਾਜਰਾ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਸਰਕਾਰੀ ਸਕੂਲ ਬੜਮਾਜਰਾ ਨੂੰ ਅਪਗਰੇਡ ਕਰਕੇ ਇੱਥੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਸਟਾਫ਼ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸੰਜੀਵ ਵਿਸ਼ਿਸ਼ਟ ਦਾ ਸਵਾਗਤ ਕੀਤਾ। ਸਥਾਨਕ ਵਾਸੀਆਂ ਨੇ ਢੋਲ ਵਜਾ ਕੇ ਭਾਜਪਾ ਨੂੰ ਵੋਟ ਪਾ ਕੇ ਵਸ਼ਿਸ਼ਟ ਨੂੰ ਜਿਤਾਉਣ ਦਾ ਐਲਾਨ ਵੀ ਕੀਤਾ। ਇਸ ਦੌਰਾਨ ਭਾਜਪਾ ਮੰਡਲ-1 ਦੇ ਪ੍ਰਧਾਨ ਅਨਿਲ ਕੁਮਾਰ ਗੁੱਡੂ ਨੇ ਲੋਕਾਂ ਨੂੰ ਸੰਜੀਵ ਵਸ਼ਿਸ਼ਟ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਪ੍ਰਤੀ ਜਾਣੂ ਕਰਵਾਇਆ। ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਝਾਅ ਨੇ ਵੀ ਹਾਜ਼ਰ ਇਕੱਠ ਨੂੰ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਸੰਜੀਵ ਵਸ਼ਿਸ਼ਟ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸ ਤਰ੍ਹਾਂ ਪੰਜਾਬ ਵਿੱਚ ਕਾਂਗਰਸ ਸਰਕਾਰ ਆਪਣੇ ਨਿੱਜੀ ਫ਼ਾਇਦਿਆਂ ਲਈ ਸੂਬੇ ਦਾ ਵਿੱਤੀ ਨੁਕਸਾਨ ਕਰ ਰਹੀ ਹੈ। ਕਾਂਗਰਸੀਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਵਧੀਆ ਸਹੂਲਤਾਂ ਪੰਜਾਬ ਦੇ ਲੋਕਾਂ ਤੱਕ ਨਹੀਂ ਪਹੁੰਚਣ ਦਿੱਤੀਆਂ ਜਾ ਰਹੀਆਂ। ਕਿਉਂਕਿ ਜੇਕਰ ਮੋਦੀ ਸਰਕਾਰ ਦੀਆਂ ਬਿਹਤਰ ਸਹੂਲਤਾਂ ਲੋਕਾਂ ਤੱਕ ਪੁੱਜਣਗੀਆਂ ਤਾਂ ਲੋਕ ਕੇਂਦਰ ਵਿਚ ਭਾਜਪਾ ਦੀ ਮੋਦੀ ਸਰਕਾਰ ਦੇ ਗੁਣਗਾਨ ਕਰਨਗੇ। ਜਿਸ ਨਾਲ ਉਨ੍ਹਾਂ ਨੂੰ ਆਪਣੀ ਕੁਰਸੀ ਦਾ ਖ਼ਤਰਾ ਮਹਿਸੂਸ ਹੁੰਦਾ ਹੈ।
ਸ੍ਰੀ ਵਸ਼ਿਸ਼ਟ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਕਿਹਾ ਕਿ ਬੜਮਾਜਰਾ ਵਿੱਚ ਕਾਂਗਰਸੀ ਵਿਧਾਇਕ ਨੇ ਕੁੱਝ ਨਹੀਂ ਕੀਤਾ ਹੈ ਬਲਕਿ ਇੱਥੇ ਬਣੀਆਂ ਪੇਵਰ ਬਲਾਕ ਦੀਆਂ ਸੜਕਾਂ ਵੀ ਕੇਂਦਰ ਸਰਕਾਰ ਦੀ ਸਕੀਮ ਤਹਿਤ ਫੰਡ ਨਾਲ ਬਣਾਈਆਂ ਗਈਆਂ ਹਨ। ਹਾਲਾਂਕਿ ਫੰਡ ਵੀ ਕੇਂਦਰ ਵੱਲੋਂ ਪਹਿਲਾਂ ਹੀ ਰਿਲੀਜ਼ ਕਰ ਦਿੱਤੇ ਗਏ ਸਨ ਪਰ ਕਾਂਗਰਸੀ ਵਿਧਾਇਕ ਨੇ ਸਿਆਸੀ ਲਾਹਾ ਲੈਣ ਲਈ ਇਹ ਕੰਮ ਜਾਣਬੁੱਝ ਕੇ ਕੁੱਝ ਮਹੀਨੇ ਲੇਟ ਕਰਾਉਂਦੇ ਹੋਏ ਚੋਣਾਂ ਨੇੜੇ ਕਰਵਾ ਕੇ ਫਾਇਦਾ ਚੁੱਕਣ ਦੀ ਕੋਸ਼ਿਸ਼ ਕੀਤੀ। ਪਰ ਲੋਕ ਬਹੁਤ ਸਮਝਦਾਰ ਹਨ, ਇਸ ਤਰ੍ਹਾਂ ਦੀ ਰਾਜਨੀਤੀ ਨੂੰ ਉਹ ਚੰਗੀ ਤਰ੍ਹਾਂ ਜਾਣਦੇ ਹਨ।
ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਹੁਣ ਚੋਣਾਂ ਦੇ ਮੌਸਮ ਵਿੱਚ ਕਈ ਸਿਆਸੀ ਪਾਰਟੀਆਂ ਆ ਕੇ ਲੋਕਾਂ ਨੂੰ ਨਵੇਂ-ਨਵੇਂ ਲਾਲਚ ਦੇਣਗੀਆਂ। ਪਰ ਲੋਕ ਹੁਣ ਉਨ੍ਹਾਂ ਦੇ ਇਨ੍ਹਾਂ ਲਾਲਚਾ ਵਿਚ ਫਸਣ ਵਾਲੇ ਨਹੀਂ ਹਨ। ਕਿਉਂਕਿ ਪਿਛਲੇ ਸਮੇਂ ਵਿਚ ਕਾਂਗਰਸੀ ਅਤੇ ਅਕਾਲੀ ਸਰਕਾਰਾਂ ਵੱਲੋਂ ਕਰਜ਼ਾਈ ਬਣਾਏ ਗਏ ਪੰਜਾਬ ਨੂੰ ਹੁਣ ਆਰਥਿਕ ਪੱਖੋਂ ਮਜ਼ਬੂਤ ਕਰਨ ਦੀ ਲੋੜ ਹੈ। ਮਜ਼ਬੂਤ ਪੰਜਾਬ ਸਿਰਫ਼ ਕੇਂਦਰੀ ਵਿੱਚ ਭਾਜਪਾ ਸਰਕਾਰ ਹੀ ਦੇ ਸਕਦੀ ਹੈ। ਇਸ ਲਈ 20 ਫਰਵਰੀ ਨੂੰ ਕਮਲ ਦੇ ਫੁੱਲ ਦਾ ਬਟਨ ਦਬਾ ਕੇ ਪੰਜਾਬ ਵਿੱਚ ਡਬਲ ਇੰਜਨ ਵਾਲੀ ਭਾਜਪਾ ਸਰਕਾਰ ਲਿਆਉਣਾ ਸਮੇਂ ਦੀ ਮੰਗ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…