ਪਰਵਿੰਦਰ ਸੋਹਾਣਾ ਨੇ ਕੀਤੀ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

ਵਿਧਾਨ ਸਭਾ ਚੋਣਾਂ ਸਬੰਧੀ ਵੱਖ ਵੱਖ ਕਮੇਟੀਆਂ ਬਣਾਈਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਾਈਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ:
ਮੁਹਾਲੀ ਦੇ ਸੈਕਟਰ-79 ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਚੋਣ ਦਫ਼ਤਰ ਵਿਖੇ ਪਰਵਿੰਦਰ ਸਿੰਘ ਸੋਹਾਣਾ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਹਲਕਾ ਮੁਹਾਲੀ ਨੇ ਮੁਹਾਲੀ ਹਲਕੇ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਮੁਹਾਲੀ ਦੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਵੀ ਹਾਜ਼ਰ ਸਨ। ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਦੀ ਅਗਵਾਈ ਹੇਠ ਸਾਰੇ ਸਰਕਲ ਪ੍ਰਧਾਨ ਸ਼ਹਿਰੀ ਕਮੇਟੀ ਦੇ ਆਗੂ ਅਤੇ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ। ਇਸ ਮੌਕੇ ਪ੍ਰਦੀਪ ਸਿੰਘ ਭਾਰਜ, ਕਰਤਾਰ ਸਿੰਘ ਤਸਿੰਬਲੀ ਪੈਟਰਨ, ਸਕੱਤਰ ਜਨਰਲ ਸਰਬਜੀਤ ਸਿੰਘ ਪਾਰਸ ਵੀ ਮੌਜੂਦ ਸਨ।
ਇਸ ਮੌਕੇ ਬੋਲਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਹਮੇਸ਼ਾਂ ਤੋਂ ਹੀ ਅਕਾਲੀ ਦਲ ਨਾਲ ਜੁੜਿਆ ਰਿਹਾ ਹੈ ਅਤੇ ਇਲਾਕੇ ਦੀ ਸੇਵਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਆਪਣੇ ਵਰਕਰਾਂ ਨੂੰ ਮਾਣ ਸਨਮਾਨ ਦਿੱਤਾ ਹੈ ਜਿਸ ਦਾ ਪ੍ਰਤੱਖ ਸਬੂਤ ਹਨ ਕਿ ਉਨ੍ਹਾਂ ਨੂੰ ਇਕ ਵਰਕਰ ਵਜੋਂ ਸਨਮਾਨ ਦਿੰਦੇ ਹੋਏ ਅਕਾਲੀ ਦਲ ਨੇ ਪਾਰਟੀ ਦੀ ਟਿਕਟ ਦਿੱਤੀ ਹੈ ਜਦੋਂ ਕਿ ਬਾਕੀ ਪਾਰਟੀਆਂ ਵਿੱਚ ਸਿਰਫ਼ ਧਨਾਢਾਂ ਨੂੰ ਟਿਕਟ ਮਿਲਦੀ ਹੈ ਅਤੇ ਵਰਕਰਾਂ ਦੀ ਕੋਈ ਪੁੱਛ ਪ੍ਰਤੀਤ ਨਹੀਂ ਹੁੰਦੀ।
ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਉਨ੍ਹਾਂ ਨੂੰ ਮਿਲਣ ਵਾਸਤੇ ਕਿਸੇ ਤੋਂ ਟਾਈਮ ਲੈਣ ਦੀ ਲੋੜ ਨਹੀਂ ਹੋਵੇਗੀ ਅਤੇ 24 ਘੰਟੇ ਇਲਾਕਾ ਵਾਸੀਆਂ ਲਈ ਉਪਲੱਬਧ ਹਨ ਕਿਉਂਕਿ ਉਹ ਪੂਰੇ ਇਲਾਕੇ ਆਪਣਾ ਪਰਿਵਾਰ ਮੰਨਦੇ ਹਨ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਵੱਲੋਂ ਜੋ ਇਲਾਕੇ ਦੀਆਂ ਸਮੱਸਿਆਵਾਂ ਅਤੇ ਲੋੜਾਂ ਦੱਸੀਆਂ ਗਈਆਂ ਹਨ ਉਹ ਉਨ੍ਹਾਂ ਨੂੰ ਪੂਰਾ ਕਰਨ ਲਈ ਹਰ ਉਪਰਾਲਾ ਕਰਨਗੇ।
ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀਆਂ ਚੋਣ ਡਿਊਟੀਆਂ ਲਾਈਆਂ ਗਈਆਂ ਅਤੇ ਇਸ ਤੋਂ ਇਲਾਵਾ ਵੱਖ ਵੱਖ ਕੰਮਾਂ ਸਬੰਧੀ ਕਮੇਟੀਆਂ ਵੀ ਬਣਾਈਆਂ ਗਈਆਂ। ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ ਨੇ ਕਿਹਾ ਕਿ ਅਕਾਲੀ ਦਲ ਪੂਰੇ ਕਮਰਕੱਸੇ ਕੱਸ ਕੇ ਇਹ ਚੋਣ ਲੜ ਰਿਹਾ ਹੈ ਅਤੇ ਹਰ ਹਾਲਤ ਵਿੱਚ ਪਰਵਿੰਦਰ ਸਿੰਘ ਸੋਹਾਣਾ ਵੱਡੇ ਫਰਕ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਜਾਵੇਗਾ।
ਇਸ ਮੌਕੇ ਹਰਪਾਲ ਸਿੰਘ ਬਰਾੜ, ਹਰਮਨ ਸਿੰਘ ਸੰਧੂ, ਮਨਜਿੰਦਰ ਸਿੰਘ ਬਰਾੜ, ਗੁਰਮੀਤ ਸਿੰਘ ਸ਼ਾਮਪੁਰ,ਚਰਨਜੀਤ ਸਿੰਘ ਬੰਟੀ, ਪਰਮਿੰਦਰ ਸਿੰਘ ਤਸਿੰਬਲੀ, ਗੁਰਪ੍ਰੀਤ ਸਿੰਘ ਸਿੱਧੂ, ਸਤਿੰਦਰ ਮੁਹਾਲੀ (ਸਾਰੇ ਸਰਕਲ ਪ੍ਰਧਾਨ), ਮਨਜੀਤ ਸਿੰਘ ਮਾਨ, ਸੁਖਦੇਵ ਸਿੰਘ ਵਾਲੀਆ, ਕਰਮ ਸਿੰਘ ਬਬਰਾ, ਬਲਵਿੰਦਰ ਸਿੰਘ ਮੁਲਤਾਨੀ, ਤਰਲੋਚਨ ਸਿੰਘ ਸੈਣੀ, ਬੀਬੀ ਮਨਜੀਤ ਕੌਰ, ਬੀਬੀ ਅਮਨ ਲੂਥਰਾ, ਕੁਲਵਿੰਦਰ ਸਿੰਘ, ਸਤਨਾਮ ਸਿੰਘ, ਰਛਪਾਲ ਸਿੰਘ, ਅਮਰਜੀਤ ਸਿੰਘ ਬਾਵਾ, ਬਲਬੀਰ ਸਿੰਘ, ਗੁਰਚਰਨ ਸਿੰਘ, ਗੁਰਮੇਲ ਸਿੰਘ ਜੱਸੋਵਾਲ, ਗੁਰਬਿੰਦਰ ਕੌਰ ਬਰਾੜ, ਹਰਵਿੰਦਰ ਸਿੰਘ, ਤਰਨਜੋਤ, ਮਨਜੀਤ ਸਿੰਘ ਲੁਬਾਣਾ, ਸੁਰਜਨ ਸਿੰਘ, ਕੰਵਰਦੀਪ ਸਿੰਘ ਮਣਕੂ, ਬਲਬੀਰ ਸਿੰਘ ਭਮਰਾ, ਮਨਮੋਹਨ ਸਿੰਘ, ਸਤਨਾਮ ਸਿੰਘ ਲੂਥਰਾ, ਕੌਸ਼ਲ ਸ਼ਰਮਾ, ਕੀਰਤ, ਓਪੀ ਚਟਾਨੀ, ਓਪੀ ਸੈਣੀ, ਅਮਨ ਚੋਪੜਾ, ਹਰਮੰਦਰ ਕੌਰ, ਜੋਗਿੰਦਰ ਕੌਰ, ਮੋਨਾ ਸਿੰਘ, ਸਮੇਤ ਹੋਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…