ਪਰਵਿੰਦਰ ਸੋਹਾਣਾ ਦੇ ਹੱਕ ਵਿੱਚ ਫੇਜ਼-4 ਤੇ ਸੈਕਟਰ-57 ਵਿੱਚ ਕੀਤੀਆਂ ਭਰਵੀਆਂ ਚੋਣ ਮੀਟਿੰਗਾਂ

ਅਕਾਲੀ ਦਲ ਦੇ ਉਮੀਦਵਾਰ ਨੂੰ ਇਲਾਕਾ ਵਾਸੀਆਂ ਨੇ ਭਾਰੀ ਬਹੁਮਤ ਨਾਲ ਜਿਤਾਉਣ ਦਾ ਦਿੱਤਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਮੁਹਾਲੀ ਹਲਕੇ ਤੋਂ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਦੇ ਸਮਰਥਨ ਵਿੱਚ ਸੈਕਟਰ-57 ਅਤੇ ਫੇਜ਼-4 ਵਿੱਚ ਭਰਵੀਆਂ ਚੋਣ ਮੀਟਿੰਗਾਂ ਕੀਤੀਆਂ ਬਈਆ। ਇਸ ਤੋਂ ਇਲਾਵਾ ਪਰਵਿੰਦਰ ਸਿੰਘ ਸੋਹਾਣਾ ਫੇਜ਼-11 ਦੇ ਸ੍ਰੀ ਲਕਸ਼ਮੀ ਨਰਾਇਣ ਮੰਦਰ ਵਿਖੇ ਨਤਮਸਤਕ ਹੋਏ ਅਤੇ ਇੱਥੋਂ ਦੀ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਤੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਮੁਹਾਲੀ ਦੇ ਸੈਕਟਰ-57 ਵਿੱਚ ਹਰਪਾਲ ਸਿੰਘ ਬਰਾੜ ਸਰਕਲ ਪ੍ਰਧਾਨ ਅਕਾਲੀ ਦਲ ਦੀ ਅਗਵਾਈ ਹੇਠ ਪਰਵਿੰਦਰ ਸਿੰਘ ਸੋਹਾਣਾ ਨੂੰ ਲੱਡੂਆਂ ਨਾਲ ਤੋਲਿਆ ਗਿਆ। ਇਸ ਮੌਕੇ ਇਲਾਕਾ ਵਾਸੀਆਂ ਨੇ ਹੱਥ ਖੜੇ ਕਰਕੇ ਪਰਵਿੰਦਰ ਸਿੰਘ ਸੋਹਾਣਾ ਦੇ ਸਮਰਥਨ ਦਾ ਐਲਾਨ ਕਰਦਿਆਂ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦਾ ਵਾਅਦਾ ਕੀਤਾ।
ਸਥਾਨਕ ਫੇਜ਼-4 ਵਿੱਚ ਮਹਿਲਾ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ ਦੀ ਅਗਵਾਈ ਹੇਠ ਭਰਵੀਂ ਚੋਣ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਬੀਬੀਆਂ ਵੀ ਸ਼ਾਮਲ ਹੋਈਆਂ ਅਤੇ ਸਮੂਹ ਹਾਜ਼ਰ ਵਸਨੀਕਾਂ ਨੇ ਪਰਵਿੰਦਰ ਸਿੰਘ ਸੋਹਾਣਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਬੋਲਦਿਆਂ ਬੀਬੀ ਕੁਲਦੀਪ ਕੌਰ ਕੰਗ ਨੇ ਕਿਹਾ ਕਿ ਮੁਹਾਲੀ ਸ਼ਹਿਰ ਦੇ ਲੋਕ ਕਾਂਗਰਸ ਪਾਰਟੀ ਤੋਂ ਅੱਕੇ ਪਏ ਹਨ ਅਤੇ ਹਰ ਹਾਲਤ ਵਿੱਚ ਪੰਜਾਬ ਵਿੱਚ ਅਕਾਲੀ ਬਸਪਾ ਸਰਕਾਰ ਆਵੇਗੀ ਅਤੇ ਪਰਵਿੰਦਰ ਸਿੰਘ ਸੋਹਾਣਾ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਜਾਵੇਗਾ।
ਇਨ੍ਹਾਂ ਮੀਟਿੰਗਾਂ ਵਿੱਚ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਮੁਹਾਲੀ ਦੇ ਵਸਨੀਕ ਇਸ ਗੱਲ ਤੋਂ ਭਲੀ ਭਾਂਤ ਜਾਣੂ ਹਨ ਕਿ ਸ਼ਹਿਰ ਦਾ ਵਿਕਾਸ ਸਿਰਫ਼ ਤੇ ਸਿਰਫ਼ ਅਕਾਲੀ ਦਲ ਨਹੀਂ ਆਪਣੀ ਸਰਕਾਰ ਸਮੇਂ ਕੀਤਾ ਅਤੇ ਸ਼ਹਿਰ ਦੇ ਵਿਕਾਸ ਉੱਤੇ 2500 ਕਰੋੜ ਰੁਪਏ ਖਰਚ ਕੀਤੇ ਗਏ। ਉਨ੍ਹਾਂ ਕਿਹਾ ਕਿ ਮੁਹਾਲੀ ਦਾ ਅੰਤਰਰਾਸ਼ਟਰੀ ਏਅਰਪੋਰਟ ਅਕਾਲੀ ਦਲ ਦੀ ਹੀ ਦੇਣ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਪੂਰੇ ਪੰਜਾਬ ਭਰ ਵਿੱਚ ਭਾਰੀ ਨਿਵੇਸ਼ ਹੋਇਆ ਜਿਸ ਨਾਲ ਰੁਜ਼ਗਾਰ ਦੇ ਵੀ ਕਈ ਮੌਕੇ ਬਣੇ। ਉਨ੍ਹਾਂ ਕਿਹਾ ਕਿ ਮੁਹਾਲੀ ਦਾ ਬੁਨਿਆਦੀ ਢਾਂਚਾ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਮਜ਼ਬੂਤ ਹੋਇਆ ਅਤੇ ਫੇਜ਼ 4 ਦੇ ਨਾਲ ਲੰਘਦੀ ਮੁੱਖ ਸੜਕ ਜਿਸ ਨੂੰ ਸ਼ਾਪਿੰਗ ਸਟਰੀਟ ਕਿਹਾ ਜਾਂਦਾ ਹੈ ਅਤੇ ਜਿਸ ਉੱਤੇ ਟਰੈਫ਼ਿਕ ਵਧਣ ਨਾਲ ਜਾਮ ਲੱਗਦੇ ਸਨ ਨੂੰ ਦੋ ਸੜਕਾਂ ਵਿਚ ਵੰਡਣ ਦਾ ਕੰਮ ਅਕਾਲੀ ਦਲ ਦੀ ਸਰਕਾਰ ਨੇ ਕੀਤਾ ਅਤੇ ਇਸ ਦਾ ਬਹੁਤ ਭਾਰੀ ਲਾਭ ਇਲਾਕਾ ਵਾਸੀਆਂ ਨੂੰ ਹੋਇਆ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਆਈ ਕਾਂਗਰਸ ਸਰਕਾਰ ਨੇ ਮੁਹਾਲੀ ਦਾ ਵਿਕਾਸ ਨਹੀਂ ਸਗੋਂ ਵਿਨਾਸ਼ ਹੀ ਕੀਤਾ ਹੈ ਅਤੇ ਇਸ ਕਰਕੇ ਇਲਾਕੇ ਦੇ ਲੋਕ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਣਾਉਣ ਲਈ ਆਪਣਾ ਮਨ ਬਣਾ ਚੁੱਕੇ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਕਮਲਜੀਤ ਕੰਮਾਂ ਬੜੀ, ਪਰਮਿੰਦਰ ਤਸਿੰਬਲੀ, ਹਰਿਮੰਦਰ ਪੱਤੋ, ਬਲਜਿੰਦਰ ਬਿੰਦਰ ਲਖਨੌਰ, ਜਸਬੀਰ ਸਿੰਘ ਕੁਰੜਾ, ਨਿਰਮਲ ਸਿੰਘ ਮਾਣਕਮਾਜਰਾ, ਨਿਰਮਲ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ, ਬਲਵਿੰਦਰ ਗੋਬਿੰਦਗੜ੍ਹ, ਅਤੇ ਬਸਪਾ ਤੋਂ ਹਰਨੇਕ ਸਿੰਘ ਸਾਬਕਾ ਐੱਸ ਡੀ ਓ ਸਵਰਨ ਸਿੰਘ ਲਾਂਡਰਾਂ ਪ੍ਰਿੰਸੀਪਲ ਜਗਦੀਪ ਸਿੰਘ ਜਸਪਾਲ ਸਿੰਘ ਸੈਦਪੁਰ, ਸੈਕਟਰ-57 ਤੋਂ ਮਨਜੀਤ ਸਿੰਘ ਲੁਬਾਣਾ, ਧਰਮਿੰਦਰ ਮਲਹੋਤਰਾ, ਵਿਜੇ ਡੋਗਰਾ, ਅਸ਼ਵਨੀ ਕੁਮਾਰ, ਕਲਾਮ ਸਿੰਘ, ਸੰਦੀਪ, ਰਾਮਕੁਮਾਰ, ਸ਼ੈਲੇਂਦਰ ਠਾਕੁਰ, ਕ੍ਰਿਸ਼ਨ, ਅਨਿਲ ਕੁਮਾਰ ਸ਼ਰਮਾ, ਸੁਖਵਿੰਦਰ ਸਿੰਘ, ਇਕਬਾਲ ਸਿੰਘ, ਸੰਨੀ, ਵਿਵੇਕ, ਮੁਕੇਸ਼ ਤੇ ਹੋਰ ਵਸਨੀਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…