ਮੇਅਰ ਜੀਤੀ ਸਿੱਧੂ ਨੇ ਵੱਖ-ਵੱਖ ਚੋਣ ਮੀਟਿੰਗਾਂ ਵਿੱਚ ਬਲਬੀਰ ਸਿੱਧੂ ਦੇ ਹੱਕ ਵਿੱਚ ਮੰਗੀਆਂ ਵੋਟਾਂ

ਕਿਹਾ, ਲੋਕਾਂ ਨੂੰ ਮਿਲਣਾ ਵੀ ਮੁਨਾਸਿਬ ਨਾ ਸਮਝਣ ਵਾਲਾ ਕੁਲਵੰਤ ਸਿੰਘ ਲੋਕਾਂ ਦੀਆਂ ਸਮਸਿਆਵਾਂ ਦਾ ਕਿ ਹੱਲ ਕਰੇਗਾ

ਜਾਤ ਨੂੰ ਲੈ ਕੇ ਸਮਾਜਿਕ ਵੰਡੀਆਂ ਪਾਉਣ ਵਾਲੇ ਉਮੀਦਵਾਰ ਨੂੰ ਮੂੰਹ ਨਹੀਂ ਲਗਾਉਣਗੇ ਲੋਕ: ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁਹਾਲੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਦੇ ਹੱਕ ਵਿਚ ਮੋਹਾਲੀ ਸ਼ਹਿਰ ਦੇ ਵੱਖ-ਵੱਖ ਖੇਤਰਾਂ ਅਤੇ ਕਲੋਨੀਆਂ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਬੋਲਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਕ ਪਾਸੇ ਮੁਹਾਲੀ ਵਿਚ ਲਗਾਤਾਰਤਾ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਰਵਾਉਣ ਵਾਲੇ ਕਾਂਗਰਸ ਪਾਰਟੀ ਦੇ ਬਲਬੀਰ ਸਿੰਘ ਸਿੱਧੂ ਹਨ ਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਉਹ ‘ਖਾਸ’ ਵਿਅਕਤੀ ਕੁਲਵੰਤ ਸਿੰਘ ਹਨ ਜਿਨ੍ਹਾਂ ਨੇ ਕਦੇ ਮੁਹਾਲੀ ਦੇ ਲੋਕਾਂ ਨੂੰ ਮੂੰਹ ਲਾਉਣਾ ਤੱਕ ਮੁਨਾਸਿਬ ਨਹੀਂ ਸਮਝਿਆ, ਲੋਕਾਂ ਦੀਆਂ ਦੁੱਖ ਤਕਲੀਫ਼ਾਂ ਦਾ ਹੱਲ ਕਰਨਾ ਤਾਂ ਬਹੁਤ ਦੂਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਨੇ ਹਰ ਉਸ ਵਿਅਕਤੀ ਤੇ ਪਾਰਟੀ ਨਾਲ ਧੋਖਾ ਕੀਤਾ ਹੈ ਜਿਸਨੇ ਉਨ੍ਹਾਂ ਨੂੰ ਰਾਜ ਭਾਗ ਦੇ ਕਾਬਿਲ ਬਣਾਇਆ। ਉਨ੍ਹਾਂ ਲੋਕਾਂ ਨੂੰ ਅਜਿਹੇ ਧੋਖੇਬਾਜ਼ਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।
ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਫੇਜ਼-3ਬੀ2, ਫੇਜ਼-7, ਮੰਡੀ ਬੋਰਡ ਕੰਪਲੈਕਸ, ਜਗਤਪੁਰ ਕਲੋਨੀ ਵਿੱਚ ਵੱਖ-ਵੱਖ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁਹਾਲੀ ਦੇ ਵਿਕਾਸ ਨੂੰ ਲਗਾਤਾਰ ਕਾਇਮ ਰੱਖਣ ਲਈ ਬਲਬੀਰ ਸਿੱਧੂ ਨੂੰ ਵਿਧਾਨ ਸਭਾ ਵਿੱਚ ਲਿਆਉਣਾ ਇਸ ਕਰਕੇ ਵੀ ਜ਼ਰੂਰੀ ਹੈ ਕਿਉਂਕਿ ਬਾਕੀ ਦੇ ਉਮੀਦਵਾਰ ਸਿਰਫ਼ ਆਪਣੇ ਸਵਾਰਥਾਂ ਤੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਚੋਣ ਲੜਨ ਆਏ ਹਨ ਤੇ ਲੋਕਾਂ ਦੀਆਂ ਸਮਸਿਆਵਾਂ ਜਾਂ ਵਿਕਾਸ ਨਾਲ ਉਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ।

ਉਨ੍ਹਾਂ ਕਿਸੇ ਦਾ ਨਾ ਲਏ ਬਗੈਰ ਕਿਹਾ ਕਿ ਇਕ ਉਮੀਦਵਾਰ ਤਾਂ ਆਪਣੀ ਜਾਤ ਨੂੰ ਲੈ ਕੇ ਲੋਕਾਂ ਵਿਚ ਸਮਾਜਿਕ ਵੰਡੀਆਂ ਪਾਉਣ ਦਾ ਯਤਨ ਕਰ ਰਿਹਾ ਹੈ ਪਰ ਮੁਹਾਲੀ ਦੇ ਲੋਕ ਬਹੁਤ ਸਿਆਣੇ ਤੇ ਪੜ੍ਹੇ ਲਿਖੇ ਹਨ ਤੇ ਅਜਿਹੇ ਵਿਅਕਤੀ ਦੀਆਂ ਗੱਲਾਂ ਵਿਚ ਆਉਣ ਵਾਲੇ ਨਹੀਂ। ਉਨ੍ਹਾਂ ਨੇ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ 20 ਫਰਵਰੀ ਨੂੰ ਬਲਬੀਰ ਸਿੱਧੂ ਦੇ ਹੱਕ ਵਿਚ ਵੋਟਾਂ ਪਾ ਕੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤਾਂ ਜੋ ਮੁਹਾਲੀ ਦੇ ਵਿਕਾਸ ਨੂੰ ਹੋਰ ਗਤੀ ਦਿੱਤੀ ਜਾ ਸਕੇ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…