ਆਮ ਆਦਮੀ ਪਾਰਟੀ ਨੂੰ ਤਗੜਾ ਝਟਕਾ: ਸਰਗਰਮ ਆਗੂ ਅਮਨਦੀਪ ਕੌਰ ਆਪ ਛੱਡ ਕੇ ਕਾਂਗਰਸ ਪਾਰਟੀ ‘ਚ ਸ਼ਾਮਲ

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਰੋਪਾ ਦੇ ਕੇ ਪਾਰਟੀ ਵਿਚ ਕੀਤਾ ਸ਼ਾਮਲ

ਆਪਣੀਆਂ ਕਲੋਨੀਆਂ ਵਿਚ ਰਹਿੰਦੇ ਲੋਕਾਂ ਨੂੰ ਪਰੇਸ਼ਾਨ ਕਰਨ ਵਾਲਾ ਕੁਲਵੰਤ ਸਿੰਘ ਆਮ ਲੋਕਾਂ ਦਾ ਕੀ ਭਲਾ ਕਰੇਗਾ : ਅਮਨਦੀਪ ਕੌਰ

ਕਿਹਾ, ਬਲਬੀਰ ਸਿੰਘ ਸਿੱਧੂ ਦੀ ਵਿਕਾਸਮੁਖੀ ਨੀਤੀਆਂ ਨੂੰ ਵੇਖ ਕੇ ਕੀਤੀ ਪਾਰਟੀ ਜੁਆਇਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ:
ਮੁਹਾਲੀ ਵਿੱਚ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਉਮੀਦਵਾਰ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੀ ਸਰਗਰਮ ਵਰਕਰ ਅਮਨਦੀਪ ਕੌਰ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਨਾਲ ਮੁਹਾਲੀ ਵਿੱਚ ਆਮ ਆਦਮੀ ਪਾਰਟੀ ਨੂੰ ਬਹੁਤ ਤਕੜਾ ਝਟਕਾ ਲੱਗਿਆ ਹੈ। ਉਨ੍ਹਾਂ ਨੂੰ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਵਿੱਚ ਸਿਰੋਪਾ ਦੇ ਕੇ ਸ਼ਾਮਲ ਕਰਵਾਇਆ।
ਇਸ ਮੌਕੇ ਬੋਲਦਿਆਂ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਮੋਹਾਲੀ ਵਿਚ ਸਿਰਫ਼ ਆਪਣੇ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੇ ਦਮ ਤੇ ਚੋਣ ਮੈਦਾਨ ਵਿਚ ਨਿੱਤਰੀ ਹੈ ਅਤੇ ਸਮੂਹ ਇਲਾਕਾ ਵਾਸੀਆਂ ਦਾ ਉਨ੍ਹਾਂ ਨੂੰ ਭਰਪੂਰ ਸਮਰਥਨ ਤੇ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਅਤੇ ਵਰਕਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਹਰ ਵਰਕਰ ਨੂੰ ਆਪਣੇ ਸਿਰ ਤੇ ਬਿਠਾਉਂਦੀ ਹੈ ਅਤੇ ਉਸ ਦਾ ਪੂਰਾ ਸਨਮਾਨ ਕਰਦੀ ਹੈ।
ਅਮਨਦੀਪ ਕੌਰ ਆਮ ਆਦਮੀ ਪਾਰਟੀ ਦੀ ਬੇਹੱਦ ਸਰਗਰਮ ਵਰਕਰ ਸਨ ਜੋ ਮੁਹਾਲੀ ਵਿੱਚ ਆਮ ਆਦਮੀ ਪਾਰਟੀ ਵਾਸਤੇ ਪ੍ਰਚਾਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਕੰਮ ਕਰਨ ਦੌਰਾਨ ਹੀ ਉਨ੍ਹਾਂ ਨੂੰ ਇਸ ਗੱਲ ਦੀ ਸਮਝ ਆ ਗਈ ਕਿ ਇਸ ਪਾਰਟੀ ਦੀ ਅਸਲੀਅਤ ਕੁਝ ਹੋਰ ਹੀ ਹੈ ਅਤੇ ਇਸ ਦਾ ਆਮ ਲੋਕਾਂ ਦੀ ਭਲਾਈ ਨਾਲ ਦੂਰ ਦੂਰ ਤਕ ਕੋਈ ਲੈਣਾ ਦੇਣਾ ਨਹੀਂ ਹੈ ਸਗੋਂ ਕੋਈ ਵੀ ਢੰਗ ਤਰੀਕਾ ਵਰਤ ਕੇ ਪੰਜਾਬ ਦੀ ਸੱਤਾ ਤੇ ਕਾਬਜ਼ ਉਨ੍ਹਾਂ ਇਨ੍ਹਾਂ ਦਾ ਪ੍ਰਮੁੱਖ ਟੀਚਾ ਹੈ।
ਅਮਨਦੀਪ ਕੌਰ ਨੇ ਕਿਹਾ ਕਿ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੇ ਜਿਸ ਕੁਲਵੰਤ ਸਿੰਘ ਨੂੰ ਟਿਕਟ ਦਿੱਤੀ ਹੈ ਉਸ ਉੱਤੇ ਕਈ ਸਵਾਲੀਆ ਨਿਸ਼ਾਨ ਖੜ੍ਹੇ ਹੁੰਦੇ ਹਨ। ਇੱਕ ਅਮੀਰ ਧਨਾਢ ਵਿਅਕਤੀ ਜੋ ਆਪਣੀਆਂ ਖ਼ੁਦ ਦੀਆਂ ਕੱਟੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਹੀ ਤੰਗ ਪ੍ਰੇਸ਼ਾਨ ਕਰਦਾ ਹੈ ਉਹ ਗ਼ਰੀਬਾਂ ਤੇ ਲੋੜਵੰਦਾਂ ਦੀ ਕੀ ਸੇਵਾ ਕਰੇਗਾ। ਉਨ੍ਹਾਂ ਕਿਹਾ ਕਿ ਜਦੋਂ ਉਹ ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਵਿੱਚ ਜਾਂਦੇ ਸਨ ਤਾਂ ਲੋਕ ਉਨ੍ਹਾਂ ਨੂੰ ਕੁਲਵੰਤ ਸਿੰਘ ਦੀ ਅਸਲੀਅਤ ਬਾਰੇ ਜਾਣੂ ਕਰਵਾਉਂਦੇ ਸਨ ਜਿੱਥੋਂ ਉਨ੍ਹਾਂ ਨੂੰ ਇਹ ਅੰਦਾਜ਼ਾ ਲੱਗਿਆ ਕਿ ਉਹ ਗ਼ਲਤ ਪਾਰਟੀ ਅਤੇ ਗ਼ਲਤ ਵਿਅਕਤੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਦੂਜੇ ਪਾਸੇ ਮੁਹਾਲੀ ਵਿਚ ਕਾਂਗਰਸ ਦੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਪੂਰੀ ਪਾਰਦਰਸ਼ਤਾ ਅਤੇ ਬਿਨਾਂ ਕਿਸੇ ਵਿਤਕਰੇ ਤੋਂ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਵਿਕਾਸ ਮੁਖੀ ਨੀਤੀਆਂ ਅਤੇ ਕੰਮਾਂ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਬਲਬੀਰ ਸਿੰਘ ਸਿੱਧੂ ਨੂੰ ਰਿਕਾਰਡਤੋੜ ਵੋਟਾਂ ਨਾਲ ਜਿਤਾਉਣਾ ਹੀ ਹੁਣ ਉਨ੍ਹਾਂ ਦਾ ਟੀਚਾ ਬਣ ਗਿਆ ਹਨ।

ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਸੁੱਚਾ ਸਿੰਘ ਕਲੌੜ, ਵਿਕਟਰ ਨਿਹੋਲਕਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…