ਆਪ ਨੂੰ ਵੱਡਾ ਝਟਕਾ: ਪਿੰਡ ਸੁਖਗੜ੍ਹ ਦੇ ‘ਆਪ’ ਪੱਖੀ ਕਈ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਮੁਹਾਲੀ ਤੋਂ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਭਰਵਾਂ ਹੁਲਾਰਾ ਮਿਲਿਆ ਜਦੋਂ ਪਿੰਡ ਸੁੱਖਗੜ੍ਹ ਦੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਪਰਵਿੰਦਰ ਸੋਹਾਣਾ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਗੁਰਿੰਦਰ ਸਿੰਘ, ਸ਼ਬੀਰ ਮੁਹੰਮਦ, ਅਮਨਦੀਪ ਸਿੰਘ, ਗਗਨ ਸਿੰਘ, ਹਰਪ੍ਰੀਤ ਸਿੰਘ, ਜੈਕਰਮ ਸਿੰਘ, ਬੰਤ ਸਿੰਘ ਅਤੇ ਹੋਰਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ-ਬਸਪਾ ਗੱਠਜੋੜ ਦੇ ਹੱਕ ਵਿੱਚ ਲਹਿਰ ਚੱਲ ਰਹੀ ਹੈ ਅਤੇ ਲੋਕ ਆਪ ਮੁਹਾਰੇ ਉਨ੍ਹਾਂ ਦੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਵਲੰਟੀਅਰ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਲੀਡਰਸ਼ਿਪ ਤੋਂ ਤੰਗ ਹਨ ਕਿਉਂਕਿ ਟਿਕਟਾਂ ਦੀ ਵੰਡ ਤੋਂ ਲੈ ਕੇ ਹਰ ਫੈਸਲਾ ਵਲੰਟੀਅਰਾਂ ’ਤੇ ਥੋਪਿਆ ਜਾਂਦਾ ਹੈ।
ਇਸ ਮੌਕੇ ਪਰਵਿੰਦਰ ਸੋਹਾਣਾ ਨੇ ਕਿਹਾ ਕਿ ਮੁਹਾਲੀ ਵਿੱਚ ਕੌਮਾਂਤਰੀ ਏਅਰਪੋਰਟ ਸਮੇਤ 11 ਆਧੁਨਿਕ ਖੇਡ ਸਟੇਡੀਅਮ ਅਕਾਲੀ ਸਰਕਾਰ ਦੀ ਦੇਣ ਹਨ। ਪਿਛਲੀ ਬਾਦਲ ਸਰਕਾਰ ਨੇ ਸਮੁੱਚੇ ਹਲਕੇ ਦੇ ਵਿਕਾਸ ’ਤੇ 2500 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ ਜਦੋਂਕਿ ਕਾਂਗਰਸ ਨੇ ਪੰਜ ਸਾਲਾਂ ਵਿੱਚ ਪੂਣੀ ਵੀ ਨਹੀਂ ਕੱਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਕੁਲਦੀਪ ਕੌਰ ਕੰਗ, ਯੂਥ ਆਗੂ ਸੁਖਵਿੰਦਰ ਸਿੰਘ ਛਿੰਦੀ, ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਸਿੱਧੂ, ਨੰਬਰਦਾਰ ਹਰਵਿੰਦਰ ਸਿੰਘ, ਅਮਨ ਪੂਨੀਆ, ਜਥੇਦਾਰ ਬਲਵਿੰਦਰ ਸਿੰਘ ਗੋਬਿੰਦਗੜ੍ਹ, ਬਿਕਰਮਜੀਤ ਸਿੰਘ ਗੀਗੇਮਾਜਰਾ, ਇਸ਼ਪ੍ਰੀਤ ਸਿੰਘ ਵਿੱਕੀ, ਕੁਲਦੀਪ ਸਿੰਘ ਬੈਂਰੋਪੁਰ, ਸੋਨੀ ਬੜੀ, ਕਮਲਜੀਤ ਸਿੰਘ ਕੰਮਾਂ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …