ਉੱਘੇ ਸਮਾਜ ਸੇਵੀ ਸਤਨਾਮ ਦਾਊਂ ਵੱਲੋਂ ‘ਆਪ’ ਉਮੀਦਵਾਰ ਕੁਲਵੰਤ ਸਿੰਘ ਨੂੰ ਸਮਰਥਨ ਦੇਣ ਦਾ ਐਲਾਨ

ਸ਼ਾਮਲਾਤ ਜ਼ਮੀਨਾਂ ਬਚਾਉਣ, ਭੂ-ਮਾਫ਼ੀਆ ਤੇ ਰੇਤ-ਮਾਫ਼ੀਆ ਵਿਰੁੱਧ ਜੰਗ ਜਾਰੀ ਰਹੇਗੀ: ਦਾਊਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ:
ਭ੍ਰਿਸ਼ਟਾਚਾਰ ਅਤੇ ਭੂ-ਮਾਫ਼ੀਆ ਤੇ ਰੇਤ ਮਾਫ਼ੀਆ ਖ਼ਿਲਾਫ਼ ਸੰਘਰਸ਼ਸ਼ੀਲ ਸੰਸਥਾ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਆਪਣੇ ਸਾਥੀਆਂ ਸਮੇਤ ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਕੁਲਵੰਤ ਸਿੰਘ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕਰ ਕੇ ਆਪ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਦਿੱਤਾ ਹੈ। ਸਤਨਾਮ ਦਾਊਂ ਅੱਜ ਆਪਣੇ ਸਾਥੀਆਂ ਸਮੇਤ ਇੱਥੋਂ ਦੇ ਸੈਕਟਰ-79 ਸਥਿਤ ‘ਆਪ’ ਦੇ ਚੋਣ ਦਫ਼ਤਰ ਵਿੱਚ ਪਹੁੰਚੇ ਅਤੇ ਕੁਲਵੰਤ ਸਿੰਘ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਸਾਬਕਾ ਮੇਅਰ ਕੁਲਵੰਤ ਸਿੰਘ ਨੇ ਸਤਨਾਮ ਦਾਊਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁਹਾਲੀ ਸਮੇਤ ਸਮੁੱਚੇ ਪੰਜਾਬ ਅੰਦਰ ਆਪ ਨੂੰ ਆਮ ਲੋਕਾਂ ਦਾ ਭਰਵਾਂ ਹੁਲਾਰਾ ਮਿਲ ਰਿਹਾ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਤਨਾਮ ਸਿੰਘ ਦਾਊਂ ਨੇ ਕਿਹਾ ਕਿ ਪੰਜਾਬ ਅਗੇਂਸਟ ਕੁਰੱਪਸ਼ਨ ਇਕ ਗੈਰ ਸਿਆਸੀ ਜਥੇਬੰਦੀ ਹੈ। ਲੋਕ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੂੰ ਪਰਖ ਕੇ ਦੇਖ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਤੀਜੇ ਬਦਲ ਵਜੋਂ ਉੱਭਰ ਕੇ ਸਾਹਮਣੇ ਆਈ ਹੈ, ਵੈਸੇ ਵੀ ਕੁਲਵੰਤ ਸਿੰਘ ਇਕ ਬੇਦਾਗ ਅਤੇ ਨੇਕ ਇਨਸਾਨ ਹਨ। ਜਿਸ ਕਾਰਨ ਉਨ੍ਹਾਂ ਨੇ ਹਮਾਇਤ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਕਮਰਾਨਾਂ ਨੇ ਬਲੌਗੀ ਦੀ 10 ਏਕੜ ਸ਼ਾਮਲਾਤ ਜ਼ਮੀਨ, ਪਿੰਡ ਚਾਂਦਪੁਰ ਦੀ 86 ਏਕੜ ਜ਼ਮੀਨ, ਪਿੰਡ ਕੁਰੜਾ ਦੀ 140 ਕਨਾਲ ਜ਼ਮੀਨ ਦਾ ਮਾਮਲਾ, ਪਿੰਡ ਸੁੱਖਗੜ੍ਹ ਦੀ 13 ਏਕੜ ਜ਼ਮੀਨ ਸਮੇਤ ਹੋਰ ਕਈ ਪਿੰਡਾਂ ਦੀਆਂ ਜ਼ਮੀਨਾਂ ਦਾ ਮਾਮਲਾ ਮੀਡੀਆ ਵਿੱਚ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸ਼ਾਮਲਾਤ ਜ਼ਮੀਨਾਂ ਨੂੰ ਬਚਾਉਣ ਅਤੇ ਭੂ-ਮਾਫ਼ੀਆ ਤੇ ਰੇਤ-ਮਾਫ਼ੀਆ ਵਿਰੁੱਧ ਉਨ੍ਹਾਂ ਦੀ ਜੰਗ ਜਾਰੀ ਰਹੇਗੀ।

ਇਸ ਮੌਕੇ ਆਪ ਵਿੱਚ ਸ਼ਾਮਲ ਹੋਏ ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ ਸਮੇਤ ਸਮਾਜ ਸੇਵੀ ਬਲਰਾਜ ਸਿੰਘ ਗਿੱਲ, ਹਰਬਿੰਦਰ ਸਿੰਘ ਸੈਣੀ, ਸਾਬਕਾ ਕੌਂਸਲਰ ਫੂਲਰਾਜ ਸਿੰਘ, ਸੁਰਿੰਦਰ ਸਿੰਘ ਰੋਡਾ, ਸੁਖਮਿੰਦਰ ਸਿੰਘ ਬਰਨਾਲਾ, ਹਰਪਾਲ ਸਿੰਘ ਚੰਨਾ, ਪਰਮਜੀਤ ਸਿੰਘ ਕਾਹਲੋਂ, ਆਰਪੀ ਸ਼ਰਮਾ, ਨੰਬਰਦਾਰ ਹਰਸੰਗਤ ਸਿੰਘ, ਹਰਮੇਸ਼ ਸਿੰਘ ਕੁੰਭੜਾ, ਜਸਪਾਲ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਬਲਬੀਰ ਸਿੰਘ ਸੋਹਲ ਆਦਿ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…