ਮਿੱਢੇ ਮਾਜਰਾ ਤੇ ਗੀਗੇਮਾਜਰਾ ਦੇ ਕਈ ਪਰਿਵਾਰਾਂ ਨੇ ਬਲਬੀਰ ਸਿੱਧੂ ਨੂੰ ਸਹਿਯੋਗ ਦੇਣ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਦੇ ਵਰਕਰ ਵੀ ਦੇਣਗੇ ਬਲਬੀਰ ਸਿੱਧੂ ਦੀ ਚੋਣ ਮੁਹਿੰਮ ਨੂੰ ਹੁਲਾਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ:
ਮੁਹਾਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਅੱਜ ਉਸ ਸਮੇਂ ਭਾਰੀ ਮਜਬੂਤੀ ਮਿਲੀ ਜਦੋਂ ਪਿੰਡ ਮਿੱਢੇਮਾਜਰਾ ਦੇ ਵਸਨੀਕ ਮਾਸਟਰ ਲਾਭ ਸਿੰਘ ਨੇ ਸਿੱਧੂ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ। ਇਸ ਤੋਂ ਇਲਾਵਾ ਪਿੰਡ ਗੀਗੇਮਾਜਰਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੁਲਵੰਤ ਸਿੰਘ ਨੂੰ ਦਲ-ਬਦਲੂ ਅਤੇ ਪੂੰਜੀਪਤੀ ਵਿਅਕਤੀ ਦੱਸਦਿਆਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਵਿਧਾਇਕ ਸਿੱਧੂ ਨੇ ਉਕਤ ਵਿਅਕਤੀਆਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸੁਆਗਤ ਕੀਤਾ ਅਤੇ ਪਾਰਟੀ ਅੰਦਰ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਵੀ ਦਿਵਾਇਆ।
ਆਪ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਮੂਲੀਅਤ ਕਰਨ ਵਾਲੇ ਕੁਲਵੰਤ ਸਿੰਘ ਪੰਚ, ਨੰਬਰਦਾਰ ਜਗਤਾਰ ਸਿੰਘ, ਹਰਵਿੰਦਰ ਸਿੰਘ ਬੰਟੀ ਮੈਨਰੋ ਅਤੇ ਕੁਲਵੰਤ ਸਿੰਘ ਮੈਨਰੋ ਸ਼ਿਵਾ ਇਲੈਕਟਰਾਨਿਕਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਕ ਪੂੰਜੀਪਤੀ ਅਤੇ ਦਲ ਬਦਲੂ ਵਿਅਕਤੀ ਕੁਲਵੰਤ ਸਿੰਘ ਨੂੰ ਟਿਕਟ ਦਿੱਤੀ ਹੈ ਅਤੇ ਇਹ ਵਿਅਕਤੀ ਚੋਣਾਂ ਤੋਂ ਪਹਿਲਾਂ ਇਕ ਵੀ ਵਾਰ ਪਿੰਡਾਂ ਵਿੱਚ ਨਹੀਂ ਸੀ ਆਇਆ। ਉਨ੍ਹਾਂ ਕਿਹਾ ਕਿ ਪੂੰਜੀਪਤੀ ਕੁਲਵੰਤ ਸਿੰਘ ਦੀ ਗਿਣਤੀ ਅਕਾਲੀ ਸੁਪਰੀਮੋ ਸੁਖਬੀਰ ਬਾਦਲ ਦੇ ਚਹੇਤਿਆਂ ਵਿਚ ਹੁੰਦੀ ਰਹੀ ਹੈ ਅਤੇ ਇਹ ਵੀ ਸੰਭਵ ਹੈ ਕਿ ਚੋਣਾਂ ਤੋਂ ਬਾਅਦ ਇਹ ਦੁਬਾਰਾ ਸੁਖਬੀਰ ਬਾਦਲ ਦੀ ਬੁੱਕਲ ਵਿਚ ਚਲਾ ਜਾਵੇ।
ਕਾਂਗਰਸ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੂੰ ਵਿਕਾਸ ਪੁਰਸ਼ ਦੱਸਦਿਆਂ ਮਾਸਟਰ ਲਾਭ ਸਿੰਘ ਨੇ ਕਿਹਾ ਕਿ ਹਲਕੇ ਵਿੱਚ ਸਿੱਧੂ ਦੀ ਬਦੌਲਤ ਇਤਿਹਾਸਿਕ ਵਿਕਾਸ ਕਾਰਜ ਹੋਏ ਹਨ ਅਤੇ ਇਲਾਕੇ ਦੇ ਪਿੰਡਾਂ ਅੰਦਰ ਪਹਿਲਾਂ ਕਦੇ ਵੀ ਕਿਸੇ ਸਰਕਾਰ ਨੇ ਇੰਨੀਆਂ ਗਰਾਂਟਾਂ ਨਹੀਂ ਸਨ ਦਿੱਤੀਆਂ। ਉਨ੍ਹਾਂ ਦਾਅਵਾ ਕੀਤਾ ਕਿ ਇਲਾਕੇ ’ਚੋਂ ਸਿੱਧੂ ਨੂੰ ਰਿਕਾਰਡਤੋੜ ਵੋਟਾਂ ਦੀ ਲੀਡ ਮਿਲੇਗੀ। ਇਸ ਮੌਕੇ ਪਿੰਡ ਦੀ ਗੁੱਗਾ ਮਾੜੀ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੁਆਰਾ ਸਿੱਧੂ ਨੂੰ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸੁਖਵਿੰਦਰ ਸਿੰਘ ਸਰਪੰਚ ਮਿੱਢੇ ਮਾਜਰਾ, ਤਰਸੇਮ ਸਿੰਘ ਸਰਪੰਚ ਗੀਗੇਮਾਜਰਾ, ਨੰਬਰਦਾਰ ਗੁਰਚਰਨ ਸਿੰਘ, ਕੁਲਵੰਤ ਸਿੰਘ ਫੌਜੀ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਸ਼ੇਰ ਸਿੰਘ ਦੈੜੀ, ਪੰਡਿਤ ਭੁਪਿੰਦਰ ਕੁਮਾਰ ਨਗਾਰੀ, ਜਸਪ੍ਰੀਤ ਸਿੰਘ ਜੱਸਾ ਸਰਪੰਚ ਰਾਏਪੁਰ ਕਲਾਂ, ਵਾਈਸ ਚੇਅਰਮੈਨ ਮਨਜੀਤ ਸਿੰਘ ਤੰਗੌਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…